15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਖੜ੍ਹਕਾਂ ਸਕੂਲ ’ਚ ਸਿਹਤ ਜਾਗਰੂਕਤਾ ਸੈਮੀਨਾਰ ਲਗਾਇਆ

ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)-ਸਵਾਸਥ ਕਵਚ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੜ੍ਹਕਾਂ ‘ਚ ਸਿਹਤ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਡਾ.

Ad Position 21
No active advertisement
ਅਜੀਤ ਡੈਸਕ 15-08-2026
ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)-ਸਵਾਸਥ ਕਵਚ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੜ੍ਹਕਾਂ ‘ਚ ਸਿਹਤ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਡਾ. ਸੀਮਾ ਗਰਗ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ। ਉਨ੍ਹਾਂ ਨਾਲ ਡਾ. ਸਰਬਜੀਤ ਸਿੰਘ, ਅਮਰਪ੍ਰੀਤ ਕੌਰ (ਟਿਊਟਰ) ਅਤੇ ਕਾਂਤਾ ਰਾਣੀ (ਨਰਸਿੰਗ ਅਫ਼ਸਰ) ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਮਾਹਿਰਾਂ ਵਲੋਂ ਵਿਦਿਆਰਥੀਆਂ ਅਤੇ ਸਟਾਫ਼ ਨੂੰ ਬਲੱਡ ਪ੍ਰੈਸ਼ਰ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਸੀ.ਪੀ.ਆਰ. (ਕਾਰਡੀਓਪਲਮੋਨਰੀ ਰੀਸਸਿਟੇਸ਼ਨ) ਅਤੇ ਮੁੱਢਲੀ ਸਹਾਇਤਾ ਬਾਰੇ ਵੀ ਮਹੱਤਵਪੂਰਨ ਜਾਣਕਾਰੀ ਅਤੇ ਪ੍ਰੈਕਟੀਕਲ ਜਾਣਕਾਰੀ ਸਾਂਝੀ ਕੀਤੀ ਗਈ। ਸਕੂਲ ਦੇ ਪ੍ਰਿੰਸੀਪਲ ਤਰਲੋਚਨ ਸਿੰਘ ਨੇ ਸਮੂਹ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਿਹਤ ਸਬੰਧੀ ਜਾਗਰੂਕਤਾ ਹਰ ਵਿਅਕਤੀ ਲਈ ਬਹੁਤ ਜ਼ਰੂਰੀ ਹੈ ਅਤੇ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਐਮਰਜੈਂਸੀ ਸਥਿਤੀਆਂ ‘ਚ ਸਹੀ ਕਦਮ ਚੁੱਕਣ ਲਈ ਤਿਆਰ ਕਰਦੇ ਹਨ। ਪ੍ਰੋਗਰਾਮ ਦੌਰਾਨ ਵਿਜੈ ਕਲਸੀ ਨੇ ਸਟੇਜ ਸਕੱਤਰ ਵਜੋਂ ਆਪਣੀ ਭੂਮਿਕਾ ਨਿਭਾਈ। ਇਸ ਮੌਕੇ ਪਰਮਿੰਦਰ ਸਿੰਘ, ਵਿਜੈ ਕਲਸੀ, ਰਾਜੀਵ ਸ਼ਰਮਾ, ਰਵੀ ਕੁਮਾਰ, ਸੁਖਵੀਰ ਸਿੰਘ, ਮੀਨਾਕਸ਼ੀ, ਦਲਜੀਤ ਕਿੰਦ, ਨਿਧੀ ਸ਼ਰਮਾ, ਅਮਨਪ੍ਰੀਤ ਕੌਰ, ਸੁਸ਼ਮਾ ਦੇਵੀ, ਮੋਨਿਕਾ ਰਾਣਾ, ਸਨੇਹ ਲਤਾ, ਅਜੇ ਕੁਮਾਰ, ਰਮਣੀਕ ਸਿੰਘ ਘੁੰਮਣ, ਰਾਜਨ ਮਰਵਾਹਾ, ਮਨਜੀਤ ਸਿੰਘ, ਚਮਨ ਲਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੁੱਡਲੈਂਡ ਅਰਲੀ ਲਰਨਿੰਗ ਸੈਂਟਰ ਹੁਸ਼ਿਆਰਪੁਰ ਵਿਖੇ ਮਨਾਏ ਆਜ਼ਾਦੀ ਦਿਵਸ ਦੌਰਾਨ ਕੌਮੀ ਝੰਡਾ ਲਹਿਰਾਉਣ ਉਪਰੰਤ ਨੰਨ੍ਹੇ ਵਿਦਿਆ... ਅਗਲੀ ਖ਼ਬਰ ਆਈ ਡੋਨੇਸ਼ਨ ਐਸੋਸੀਏਸ਼ਨ ਨੇ ਮੇਅਰ ਨਾਲ ਕੀਤੀ ਮੁਲਾਕਾਤ
Ad Position 24