14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਪੰਜਾਬ ਪੈਨਸ਼ਨਰਜ਼ ਯੂਨੀਅਨ ਹੁਸ਼ਿਆਰਪੁਰ ਦੀ ਮੀਟਿੰਗ ਹੋਈ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮਾਰਚ ’ਚ ਨੌਜਵਾਨ ਵੱਡੀ ਪੱਧਰ ’ਤੇ ਪੁੱਜਣਗੇ-ਮੌਜੀਪੁਰ

ਹੁਸ਼ਿਆਰਪੁਰ, 14 ਅਗਸਤ (ਨਰਿੰਦਰ ਸਿੰਘ ਬੱਡਲਾ)-ਪੰਜਾਬ ਪੈਨਸ਼ਨਰਜ਼ ਯੂਨੀਅਨ ਹੁਸ਼ਿਆਰਪੁਰ ਦੀ ਮਹੀਨਾਵਾਰ ਮੀਟਿੰਗ ਪਾਰਟੀ ਦਫ਼ਤਰ ’ਚ ਜੋਗਾ ਸਿੰਘ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ 3 ਅਗਸਤ ਨੂੰ ਮੁਲਾਜ਼ਮ/ਪੈਨਸ਼ਨਰਜ਼ ਦੀ ਡੀ.

Ad Position 21
No active advertisement
ਅਜੀਤ ਡੈਸਕ 15-08-2026
ਹੁਸ਼ਿਆਰਪੁਰ, 14 ਅਗਸਤ (ਨਰਿੰਦਰ ਸਿੰਘ ਬੱਡਲਾ)-ਪੰਜਾਬ ਪੈਨਸ਼ਨਰਜ਼ ਯੂਨੀਅਨ ਹੁਸ਼ਿਆਰਪੁਰ ਦੀ ਮਹੀਨਾਵਾਰ ਮੀਟਿੰਗ ਪਾਰਟੀ ਦਫ਼ਤਰ ’ਚ ਜੋਗਾ ਸਿੰਘ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ 3 ਅਗਸਤ ਨੂੰ ਮੁਲਾਜ਼ਮ/ਪੈਨਸ਼ਨਰਜ਼ ਦੀ ਡੀ.ਏ. ਸੰਬੰਧੀ ਦਿੱਤੇ ਫ਼ੈਸਲੇ ਦੀ ਸ਼ਲਾਘਾ ਤੇ ਸਵਾਗਤ ਕੀਤਾ ਗਿਆ ਤੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਕੋਰਟ ਦੇ ਫ਼ੈਸਲੇ ਅਨੁਸਾਰ 15 ਦਿਨਾਂ ਦੇ ਅੰਦਰ-ਅੰਦਰ ਡੀ.ਏ. ਦੀਆਂ 6 ਕਿਸ਼ਤਾਂ 18 ਫ਼ੀਸਦੀ ਦੀ ਅਦਾਇਗੀ ਕੀਤੀ ਜਾਵੇ। ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਵਿੱਤ ਮੰਤਰੀ ਦੇ ਉਸ ਬਿਆਨ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਜਿਸ ਵਿਚ ਉਨ੍ਹਾਂ ਮੁਲਾਜ਼ਮਾਂ ਪੈਨਸ਼ਨਰਜ਼ ਨੂੰ ਐਂਟੀ ਸਟੇਟ ਦੱਸਿਆ ਸੀ। ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਪੈਨਸ਼ਨਰਜ਼ ਦੀਆਂ ਮੰਗਾਂ ਵੱਲ ਧਿਆਨ ਦੇ ਕੇ ਉਨ੍ਹਾਂ ਦਾ ਹੱਲ ਜਲਦੀ ਤੋਂ ਜਲਦੀ ਕਰਵਾਏ। ਇਸ ਮੌਕੇ ਉਂਕਾਰ ਸਿੰਘ, ਕੇਵਲ ਰਾਮ, ਕ੍ਰਿਸ਼ਨ ਗੋਪਾਲ, ਜੋਗਾ ਸਿੰਘ, ਅਮਰੀਕ ਸਿੰਘ, ਸੁਰਜੀਤ ਸਿੰਘ, ਗੁਰਦੇਵ ਸਿੰਘ, ਕੁਲਦੀਪ ਸਿੰਘ ਸੈਣੀ, ਸੰਤੋਖ ਸਿੰਘ, ਉਂਕਾਰ ਸਿੰਘ, ਸੰਤੋਖ ਸਿੰਘ, ਹਰਬੰਸ ਲਾਲ, ਅਰਜਨ ਸਿੰਘ, ਦਲਵਿੰਦਰ ਸਿੰਘ, ਬੂਟਾ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫੂਡ ਸੇਫ਼ਟੀ ਟੀਮ ਵਲੋਂ ਹਨੂੰਮਾਨ ਮੰਦਰ ਨੇੜੇ ਰੇਹੜੀਆਂ ਅਤੇ ਸਟਰੀਟ ਫੂਡ ਮਾਰਕੀਟ ਦੀ ਚੈਕਿੰਗ ਅਗਲੀ ਖ਼ਬਰ ਵੁੱਡਲੈਂਡ ਅਰਲੀ ਲਰਨਿੰਗ ਸੈਂਟਰ ਹੁਸ਼ਿਆਰਪੁਰ ਵਿਖੇ ਮਨਾਏ ਆਜ਼ਾਦੀ ਦਿਵਸ ਦੌਰਾਨ ਕੌਮੀ ਝੰਡਾ ਲਹਿਰਾਉਣ ਉਪਰੰਤ ਨੰਨ੍ਹੇ ਵਿਦਿਆ...
Ad Position 24