14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਖ਼ਾਲਸਾ ਕਾਲਜ ‘ਚ ‘ਨਸ਼ਾ ਮੁਕਤ ਭਾਰਤ’ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਗੜ੍ਹਦੀਵਾਲਾ, 14 ਅਗਸਤ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਰੈੱਡ ਰਿਬਨ ਕਲੱਬ ਅਤੇ ਐਨ.

Ad Position 21
No active advertisement
ਅਜੀਤ ਡੈਸਕ 15-08-2026
ਗੜ੍ਹਦੀਵਾਲਾ, 14 ਅਗਸਤ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਰੈੱਡ ਰਿਬਨ ਕਲੱਬ ਅਤੇ ਐਨ.ਐੱਸ.ਐੱਸ. ਯੂਨਿਟ ਵੱਲੋਂ ‘ਨਸ਼ਾ ਮੁਕਤ ਭਾਰਤ’ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਬ੍ਰਹਮ ਕੁਮਾਰੀ ਆਸ਼ਰਮ ਗੜ੍ਹਦੀਵਾਲਾ ਤੋਂ ਮੈਡਮ ਜਸਕੀਰਤ ਕੌਰ ਆਪਣੀ ਟੀਮ ਸਮੇਤ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਕਿਹਾ। ਇਸ ਮੌਕੇ ਰੈੱਡ ਰਿਬਨ ਕਲੱਬ ਦੀ ਇੰਚਾਰਜ ਮੈਡਮ ਗੁਰਪ੍ਰੀਤ ਕੌਰ ਅਤੇ ਐਨ.ਐੱਸ.ਐੱਸ. ਯੂਨਿਟ ਦੇ ਇੰਚਾਰਜ ਸੁਖਵਿੰਦਰ ਕੁਮਾਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਮੈਡਮ ਜਸਕੀਰਤ ਕੌਰ ਅਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅਜੀਤ, ਜਲੰਧਰ ਭਾਜਪਾ ਸਰਕਾਰ ਬਣਨ ’ਤੇ ਹਰ ਵਰਗ ਨੂੰ ਪੂਰਾ ਸਨਮਾਨ ਮਿਲੇਗਾ- ਨੰਨੂੰ ਅਗਲੀ ਖ਼ਬਰ 70ਵੇਂ ਪੰਜਾਬ ਜ਼ੋਨਲ ਟੂਰਨਾਮੈਂਟ ਵਿਚ ਐਮ. ਐਸ. ਕੇ. ਡੇ. ਬੋਰਡਿੰਗ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਸੋਨੇ ਦੇ ਤਗਮੇ
Ad Position 24