14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੂਬੇ ਅੰਦਰ ਹਰੇਕ ਫ਼ਰੰਟ ’ਤੇ ਫ਼ੇਲ੍ਹ ਰਹੀ ‘ਆਪ’ ਸਰਕਾਰ ਨੂੰ ਚੱਲਦਿਆਂ ਕਰਨ ਲਈ ਸੂਬੇ ਦੇ ਲੋਕ ਉਤਾਵਲੇ - ਮਜੀਠੀਆ

ਟਾਂਡਾ ਉੜਮੁੜ, 14 ਅਗਸਤ (ਦੀਪਕ ਬਹਿਲ)-ਸ਼੍ਰੋਮਣੀ ਅਕਾਲੀ ਦਲ ਐਸ. ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਸਰਬਜੀਤ ਸਿੰਘ ਮੋਮੀ ਅਤੇ ਹੋਰਨਾਂ ਅਕਾਲੀ ਵਰਕਰਾਂ ਨੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ।

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਦੇ ਹੋਏ ਸਰਬਜੀਤ ਸਿੰਘ ਮੋਮੀ ਤੇ ਹੋਰ। ਅਜੀਤ ਤਸਵੀਰ 15-08-2026
ਟਾਂਡਾ ਉੜਮੁੜ, 14 ਅਗਸਤ (ਦੀਪਕ ਬਹਿਲ)-ਸ਼੍ਰੋਮਣੀ ਅਕਾਲੀ ਦਲ ਐਸ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਸਰਬਜੀਤ ਸਿੰਘ ਮੋਮੀ ਅਤੇ ਹੋਰਨਾਂ ਅਕਾਲੀ ਵਰਕਰਾਂ ਨੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਮੋਮੀ ਨੇ ਉਨ੍ਹਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਸਰਬਜੀਤ ਸਿੰਘ ਮੋਮੀ ਜ਼ਿਲ੍ਹਾ ਪ੍ਰਧਾਨ ਤੇ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਸੂਬੇ ਅੰਦਰ ਹਰ ਇੱਕ ਫ਼ਰੰਟ ਤੇ ਫ਼ੇਲ੍ਹ ਰਹੀ ਮੌਜੂਦਾ ਸਰਕਾਰ ਨੂੰ ਪੰਜਾਬ ਤੋਂ ਚੱਲਦਿਆਂ ਕਰਨ ਲਈ ਅੱਜ ਹਰੇਕ ਵਰਗ ਲੋਕ ਉਤਾਵਲੇ ਹਨ। ਉਨ੍ਹਾਂ ਹੋਰ ਕਿਹਾ ਕਿ ਸਰਕਾਰ ਨੇ ਆਪਣੇ ਪਿਛਲੇ ਕਾਰਜਕਾਲ ਦੇ ਦੌਰਾਨ ਜਿੱਥੇ ਪੰਜਾਬ ਦੇ ਸਿਰ ਕਰਜ਼ੇ ਦੀ ਪੰਡ ਬੇਹੱਦ ਭਾਰੀ ਕੀਤੀ ਹੈ ਉੱਥੇ ਹੀ ਸਰਕਾਰ ਦੇ ਕਾਰਜਕਾਲ ਦੌਰਾਨ ਅਮਨ ਕਾਨੂੰਨ ਨਹੀਂ ਹੈ। ਬਿਕਰਮ ਮਜੀਠੀਆ ਨੇ ਹੋਰ ਕਿਹਾ ਕਿ ਸਰਕਾਰ ਦੇ ਕਾਰਜਕਾਲ ਦੌਰਾਨ ਅੱਜ ਕੋਈ ਵੀ ਵਿਅਕਤੀ ਸੁਰੱਖਿਅਤ ਨਹੀਂ ਹੈ ਕਿਉਂਕਿ ਸਰਕਾਰ ਦੀ ਲਾਪਰਵਾਹੀ ਤੇ ਅਣਗਹਿਲੀ ਦੇ ਕਾਰਨ ਅੱਜ ਸ਼ਰੇਆਮ ਕਤਲੋ ਗਾਰਤ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਇਸ ਤੋਂ ਇਲਾਵਾ ਸੂਬੇ ਅੰਦਰ ਵਿਕਾਸ ਕਾਰਜ ਵੀ ਬੁਰੀ ਤਰ੍ਹਾਂ ਪਛੜੇ ਹਨ। ਇਸ ਮੌਕੇ ਉਨ੍ਹਾਂ ਸਮੂਹ ਅਕਾਲੀ ਵਰਕਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਉਸਾਰੂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਸੰਦੇਸ਼ ਦਿੱਤਾ ਅਤੇ ਕਿਹਾ ਕਿ ਸੂਬੇ ਅੰਦਰ ਆਉਣ ਵਾਲੇ ਸਮੇਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਸਰਕਾਰ ਬਣਦਿਆਂ ਹੀ ਪੰਜਾਬ ਨੂੰ ਫਿਰ ਤੋਂ ਤਰੱਕੀ ਦੀਆਂ ਬੁਲੰਦੀਆਂ ਤੇ ਤੋਰਿਆ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਨੌਜਵਾਨ ਆਗੂ ਨਿਰਵੈਰ ਸਿੰਘ ਖੁੱਡਾ, ਜਪਸਿਤ ਸਿੰਘ ਖੁੱਡਾ ਮਨਦੀਪ ਸਿੰਘ ਸ਼ਾਹਪੁਰ, ਅਜੀਤ ਸਿੰਘ ਮੂਨਕਾਂ ਆਦਿ ਵੀ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ 16.82 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ 70ਵੀਂਆਂ ਪੰਜਾਬ ਰਾਜ ਸਕੂਲ ਖੇਡਾਂ ਦੌਰਾਨ ਜੇਤੂ ਰਹੇ ਵਿਦਿਆਰਥੀਆਂ ਦਾ ਸਨਮਾਨ
Ad Position 24