15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਜ਼ਿਲ੍ਹਾ ਪੱਧਰੀ ਸਮਾਗਮ ਸਕੂਲਾਂ ’ਚ ਵਧੀਆ ਸੇਵਾਵਾਂ ਨਿਭਾਅ ਰਹੇ ਅਧਿਆਪਕਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕਰਦੇ ਹੋਏ ਮੁੱਖ ਮਹਿਮਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ। ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਅਸ਼ਿਕਾ ਜੈਨ ਤੇ ਹੋਰ। ਅਧਿਆਪਕਾਂ ਨੂੰ ਮਿਲੇ ਪ੍ਰਸੰਸਾ ਪੱਤਰ

ਹੁਸ਼ਿਆਰਪੁਰ, 16 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ ਭਾਰਤੀ ਅਤੇ ਸੰਸਦੀ ਕਾਰਜ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਖੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਉਂਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਸਾਂਝੇ ਹੰਭਲੇ ਮਾਰਨੇ ਚਾਹੀਦੇ ਹਨ ਜਿਸ ਲਈ ਪੰਜਾਬ ਸਰਕਾਰ ਵਲੋਂ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇਗੀ ਤਾਂ ਜੋ ਦੇਸ਼ ਦੇ ਮਹਾਨ ਸ਼ਹੀਦਾਂ ਵਲੋਂ ਸੰਜੋਏ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ।

Ad Position 21
No active advertisement
ਜ਼ਿਲ੍ਹਾ ਪੱਧਰੀ ਸਮਾਗਮ ਸਕੂਲਾਂ ’ਚ ਵਧੀਆ ਸੇਵਾਵਾਂ ਨਿਭਾਅ ਰਹੇ ਅਧਿਆਪਕਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕਰਦੇ ਹੋਏ ਮੁੱਖ ਮਹਿਮਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ। ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਅਸ਼ਿਕਾ ਜੈਨ ਤੇ ਹੋਰ। 17-08-2026
ਹੁਸ਼ਿਆਰਪੁਰ, 16 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ ਭਾਰਤੀ ਅਤੇ ਸੰਸਦੀ ਕਾਰਜ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਖੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਉਂਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਸਾਂਝੇ ਹੰਭਲੇ ਮਾਰਨੇ ਚਾਹੀਦੇ ਹਨ ਜਿਸ ਲਈ ਪੰਜਾਬ ਸਰਕਾਰ ਵਲੋਂ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇਗੀ ਤਾਂ ਜੋ ਦੇਸ਼ ਦੇ ਮਹਾਨ ਸ਼ਹੀਦਾਂ ਵਲੋਂ ਸੰਜੋਏ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਅਤੇ ਪਰੇਡ ਦੇ ਨਿਰੀਖਣ ਉਪਰੰਤ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਹਰ ਖੇਤਰ ਤੇ ਹਰ ਵਰਗ ਲਈ ਲਾ-ਮਿਸਾਲ ਵਿਕਾਸ ਅਤੇ ਭਲਾਈ ਦੇ ਕਾਰਜਾਂ ਨੂੰ ਅਮਲੀਜਾਮਾ ਪਹਿਨਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਨੇ ਦੇਸ਼ ਅੰਦਰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਿਤ ਕੀਤੇ ਹਨ ਜਿਸ ਕਰਕੇ ਪੰਜਾਬ ਦੇਸ਼ ਅੰਦਰ ਸਿੱਖਿਆ ਅਤੇ ਸਿਹਤ ਖੇਤਰ ਦੇ ਨਕਸ਼ੇ ‘ਤੇ ਵਿਸ਼ੇਸ਼ ਥਾਂ ਰੱਖਦਾ ਹੈ। ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ, ਸੁਖਦੇਵ, ਕਰਤਾਰ ਸਿੰਘ ਸਰਾਭਾ, ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਦੀਵਾਨ ਸਿੰਘ ਕਾਲੇ ਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਨੇ ਦੇਸ਼ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ ਤੇ ਆਜ਼ਾਦੀ ਲਈ ਲੜੇ ਗਏ ਘੋਲ ਵਿਚ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ। ਪੰਜਾਬ ਸਰਕਾਰ ਵਲੋਂ ਬੀਤੇ ਚਾਰ ਸਾਲਾਂ ਦੌਰਾਨ ਕੀਤੇ ਕੰਮਾਂ ਦੀ ਗੱਲ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਜਵਾਨਾਂ ਦੇ ਵਾਰਸਾਂ ਲਈ ਐਕਸ-ਗਰੇਸ਼ੀਆ ਦੀ ਰਾਸ਼ੀ 50 ਲੱਖ ਰੁਪਏ ਤੋਂ ਵੱਧ ਕੇ ਇਕ ਕਰੋੜ ਰੁਪਏ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰਾਜ ਅੰਦਰ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਨੂੰ ਮਿਲਦੀ ਪੈਨਸ਼ਨ 9400 ਰੁਪਏ ਤੋਂ ਵੱਧ ਕੇ 11000 ਰੁਪਏ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੇ ਸਨਮਾਨ ਲਈ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਹੁਣ ਤੱਕ ਰਾਜ ਅੰਦਰ 74 ਲੱਖ 59 ਹਜ਼ਾਰ ਤੋਂ ਵੱਧ ਮਹਿਲਾਵਾਂ ਦੇ ਖਾਤਿਆਂ ਵਿਚ 2274.42 ਕਰੋੜ ਰੁਪਏ ਦੀ ਵਿੱਤੀ ਰਾਸ਼ੀ ਟਰਾਂਸਫ਼ਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਪਿਛਲੇ ਚਾਰ ਸਾਲਾਂ ਦੌਰਾਨ 28734 ਸਵੈ-ਸਹਾਇਤਾ ਗਰੁੱਪ ਬਣੇ ਹਨ ਜਿਨ੍ਹਾਂ ਰਾਹੀਂ ਲਗਭਗ 3 ਲੱਖ ਔਰਤਾਂ ਨੂੰ ਸਵੈ-ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਵੀ ਪੂਰੀ ਤਰ੍ਹਾਂ ਬਰਕਰਾਰ ਹੈ। ਆਸ਼ੀਰਵਾਦ ਸਕੀਮ ਤਹਿਤ 51,000 ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਜਾਂਦੀ ਹੈ ਅਤੇ ਸਾਲ 2025-26 ਦੌਰਾਨ 62 ਹਜ਼ਾਰ ਤੋਂ ਵੱਧ ਲਾਭਪਾਤਰੀਆਂ ਨੂੰ 318.32 ਕਰੋੜ ਰੁਪਏ ਦੀ ਸਹਾਇਤਾ ਪ੍ਰਾਪਤ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਸੜਕ ਸੁਰੱਖਿਆ ਫੋਰਸ ਵਲੋਂ 25 ਹਜ਼ਾਰ ਤੋਂ ਵੱਧ ਵਿਅਕਤੀਆਂ ਨੂੰ ਮੌਕੇ ‘ਤੇ ਮੁੱਢਲੀ ਸਹਾਇਤਾ ਪ੍ਰਦਾਨ ਕਰਕੇ ਬਚਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਵਾਰ ਸਰਕਾਰੀ ਸਕੂਲਾਂ ਦੇ 361 ਵਿਦਿਆਰਥੀਆਂ ਨੇ ਜੇ.ਏ.ਈ. ਮੇਨ ਅਤੇ 64 ਵਿਦਿਆਰਥੀਆਂ ਜੇ.ਈ.ਈ. ਪ੍ਰਾਇਮਰੀ, 882 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਵਿਚ ਸਥਾਨ ਹਾਸਲ ਕੀਤਾ ਹੈ। (ਬਾਕੀ ਸਫਾ 6 ’ਤੇ)
Ad Position 22
No active advertisement
ਪਿਛਲੀ ਖ਼ਬਰ ਗੜ੍ਹਸ਼ੰਕਰ ਵਿਖੇ ਐੱਸ.ਡੀ.ਐੱਮ. ਸੰਜੀਵ ਕੁਮਾਰ ਗੌੜ ਨੇ ਤਿਰੰਗਾ ਝੰਡਾ ਲਹਿਰਾਇਆ ਅਗਲੀ ਖ਼ਬਰ ਪੈਰਾਗਨ ਇੰਡੀਪੈਂਡੈਂਸ ਕੱਪ-2026 ਦਾ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ
Ad Position 24