15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ...

ਪਿੰਡਾਂ ਦੇ ਸਰਬਪੱਖੀ ਵਿਕਾਸ ਦੀ ਗੱਲ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ‘ਤੇ ਇਸ ਵਾਰ 2670 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ ਜਿਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ 5 ਲੱਖ ਰੁਪਏ ਦੀ ਗਰਾਂਟ ਦੇ ਹਿਸਾਬ ਨਾਲ 133 ਕਰੋੜ ਰੁਪਏ ਤੋਂ ਵੱਧ ਦੀ ਗਰਾਂਟ ਜਾਰੀ ਕੀਤੀ ਜਾ ਚੁੱਕੀ ਹੈ।

Ad Position 21
No active advertisement
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਖ-ਵੱਖ ਖੇਤਰਾਂ ’ਚ ਸੇਵਾਵਾਂ ਬਦਲੇ ਸਖਸ਼ੀਅਤਾਂ ਦਾ ਸਨਮਾਨ ਕਰਦੇ ਹੋਏ। ਤਸਵੀਰ : ਹਰਪ੍ਰੀਤ ਕੌਰ 17-08-2026
ਪਿੰਡਾਂ ਦੇ ਸਰਬਪੱਖੀ ਵਿਕਾਸ ਦੀ ਗੱਲ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ‘ਤੇ ਇਸ ਵਾਰ 2670 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ ਜਿਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ 5 ਲੱਖ ਰੁਪਏ ਦੀ ਗਰਾਂਟ ਦੇ ਹਿਸਾਬ ਨਾਲ 133 ਕਰੋੜ ਰੁਪਏ ਤੋਂ ਵੱਧ ਦੀ ਗਰਾਂਟ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵਲੋਂ ਘਰਾਂ ਨੇੜੇ ਹੀ ਲੋਕਾਂ ਨੂੰ ਸੇਵਾ ਕੇਂਦਰਾਂ ਰਾਹੀਂ 437 ਨਾਗਰਿਕ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਤੇ ਲੋਕ 1076 ‘ਤੇ ਕਾਲ ਕਰਕੇ ਵੀ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਲਾ-ਮਿਸਾਲ ਢੰਗ ਨਾਲ ਮਨਾਇਆ ਜਾਵੇਗਾ ਜਿਸ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੋਈ ਲੋਕ ਭਾਵਨਾਵਾਂ ਦੇ ਅਨੁਕੂਲ ਵੱਖ-ਵੱਖ ਧਾਰਮਿਕ ਪ੍ਰੋਗਰਾਮ ਕਰਵਾ ਰਹੀ ਹੈ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਲਿਜਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਸਮਾਪਤੀ ‘ਤੇ ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ 17 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ। ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਪਰੇਡ ਕਮਾਂਡਰ ਡੀ.ਐਸ.ਪੀ. ਕੁਲਵੰਤ ਸਿੰਘ ਸਮੇਤ ਜਿਪਸੀ ਵਿਚ ਸਵਾਰ ਹੋ ਕੇ ਪਰੇਡ ਦਾ ਨਿਰੀਖਣ ਕੀਤਾ। ਪਰੇਡ ਕਮਾਂਡਰ ਡੀ.ਐਸ.ਪੀ. ਕੁਲਵੰਤ ਸਿੰਘ ਅਤੇ ਸੈਕੰਡ-ਇਨ-ਕਮਾਂਡ ਇੰਸਪੈਕਟਰ ਜਸਵੀਰ ਕੌਰ ਦੀ ਅਗਵਾਈ ਵਿਚ ਪਰੇਡ ਵਿਚ ਸ਼ਾਮਲ ਪੰਜਾਬ ਪੁਲਿਸ ਦੇ ਜਵਾਨਾਂ, ਪੀ.ਆਰ.ਟੀ.ਸੀ. ਜਹਾਨਖੇਲਾਂ ਦੇ ਮਹਿਲਾ ਵਿੰਗ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮਗਾਰਡਜ਼, ਐਨ.ਸੀ.ਸੀ. 12 ਪੰਜਾਬ ਬਟਾਲੀਅਨ, ਗਰਲਜ਼ ਗਾਈਡਜ਼, ਸਕਾਊਟਸ ਦੀਆਂ ਟੁਕੜੀਆਂ ਅਤੇ ਪੀ.ਆਰ.ਟੀ.ਸੀ. ਜਹਾਨਖੇਲਾਂ ਦਾ ਬੈਂਡ ਮਾਰਚ ਪਾਸਟ ਵਿਚ ਸ਼ਾਮਿਲ ਸੀ। ਇਸ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਕਰਮਵੀਰ ਸਿੰਘ ਘੁੰਮਣ, ਵਿਧਾਇਕ ਡਾ. ਇਸ਼ਾਂਕ ਕੁਮਾਰ, ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ, ਮੇਅਰ ਪ੍ਰਵੀਨ ਸੈਣੀ, ਚੇਅਰਮੈਨ ਬੈਕਫਿੰਕੋ ਪੰਜਾਬ ਸੰਦੀਪ ਸੈਣੀ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਕਰਮਜੀਤ ਕੌਰ, ਚੇਅਰਮੈਨ ਨਗਰ ਸੁਧਾਰ ਟਰੱਸਟ ਗੁਰਵਿੰਦਰ ਸਿੰਘ ਪਾਬਲਾ, ਚੇਅਰਮੈਨ ਮਾਰਕੀਟ ਕਮੇਟੀ ਹੁਸ਼ਿਆਰਪੁਰ ਜਸਪਾਲ ਸਿੰਘ ਚੇਚੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਸੰਦੀਪ ਚੇਚੀ ਆਦਿ ਹਾਜ਼ਰ ਸਨ। ਕੈਬਨਿਟ ਮੰਤਰੀ ਵੱਲੋਂ ਵੱਖ-ਵੱਖ ਖੇਤਰਾਂ ‘ਚ ਵੱਡਮੁੱਲਾ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਦਾ ਸਨਮਾਨ ਹੁਸ਼ਿਆਰਪੁਰ, (ਹਰਪ੍ਰੀਤ ਕੌਰ)-ਜੇਲਾਂ, ਪ੍ਰਵਾਸੀ ਭਾਰਤੀ ਅਤੇ ਸੰਸਦੀ ਰਾਜ ਮੰਤਰੀ ਡਾ. ਰਵਜੋਤ ਸਿੰਘ ਨੇ ਪੁਲੀਸ ਲਾਈਨ ਗਰਾਊਂਡ ਵਿਖੇ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ, ਵੀਰ ਨਾਰੀਆਂ, ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ, ਸੰਘਰਸ਼ੀ ਯੋਧਿਆਂ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ। ਡਾ. ਰਵਜੋਤ ਸਿੰਘ ਨੇ ਲੋੜਵੰਦਾਂ ਨੂੰ 15 ਸਿਲਾਈ ਮਸ਼ੀਨਾਂ ਤੇ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਵੱਲੋਂ ਸੌਂਪੀਆਂ 50 ਮੋਟਰ ਟਰਾਈ-ਸਾਈਕਲਾਂ ਲਾਭਪਾਤਰੀਆਂ ਨੂੰ ਭੇਟ ਕੀਤੀਆਂ। ਉਨ੍ਹਾਂ ਨੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਸਮੇਤ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ, ਵੀਰ ਨਾਰੀਆਂ, ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਅਤੇ ਸੰਘਰਸ਼ੀ ਯੋਧਿਆਂ ਦਾ ਵੀ ਸਨਮਾਨ ਕੀਤਾ। ਉਨ੍ਹਾਂ ਨੇ ਵੱਖ-ਵੱਖ ਸਕੂਲਾਂ ਦੇ 10ਵੀਂ ਅਤੇ 12ਵੀ ਜਮਾਤ ਵਿੱਚ ਜ਼ਿਲੇ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਦਾ ਵੀ ਸਨਮਾਨ ਕੀਤਾ। ਕੈਬਨਿਟ ਮੰਤਰੀ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਵਿੱਚ ਸਮਾਜਿਕ ਤੇ ਉਦਯੋਗਿਕ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਬਦਲੇ ਸੰਗੀਤਾ ਮਿੱਤਲ, ਗੋਪਾਲ ਅਗਰਵਾਲ, ਮੁਕੇਸ਼ ਗੋਇਲ ਦਾ ਸਨਮਾਨ ਕੀਤਾ ਗਿਆ। ਇਸੇ ਤਰ੍ਹਾਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਧੀਆ ਕਾਰਗੁਜਾਰੀ ਲਈ ਕੋਆਰਡੀਨੇਟਰਾਂ ਡਾ. ਮੁਕੇਸ਼ ਕੰਡਾ ਤੇ ਕੰਚਨ ਦਿਓਲ ਸਮੇਤ 21 ਮੈਂਬਰਾਂ ਨੂੰ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ। ਇਸੇ ਤਰ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਸਮਾਜਿਕ ਸੇਵਾਵਾਂ, ਖੇਡਾਂ ਦੇ ਖੇਤਰ, ਵਿਲੱਖਣ ਸੇਵਾਵਾਂ ਲਈ ਸਮਾਜਿਕ ਕਾਰਕੁੰਨਾਂ, ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਬਦਲੇ, ਸਾਈਕਲਿੰਗ ਦੇ ਖੇਤਰ ‘ਚ ਚੰਗੀ ਕਾਰਗੁਜ਼ਾਰੀ ਲਈ, ਜੰਗਲਾਂ ਦੀ ਸਾਂਭ-ਸੰਭਾਲ ਲਈ ਤੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਦੇ ਮੈਂਬਰਾਂ ਦਾ ਵੀ ਸਨਮਾਨ ਕੀਤਾ ਗਿਆ। ਡਾ. ਰਵਜੋਤ ਸਿੰਘ ਵੱਲੋਂ ਦੇਸ਼ ਭਗਤੀ ਦੀਆਂ ਵੱਖ-ਵੱਖ ਪੇਸ਼ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨ ਚਿੰਨ੍ਹ ਦਿੱਤੇ ਗਏ। ਭਾਜਪਾ ਦਫ਼ਤਰ ਚੱਬੇਵਾਲ ‘ਚ ਡਾ: ਦਿਲਬਾਗ ਰਾਏ ਨੇ ਲਹਿਰਾਇਆ ਤਿਰੰਗਾ ਚੱਬੇਵਾਲ, (ਰਾਜੀਵ ਭਾਰਦਵਾਜ)- 80ਵੇਂ ਅਜ਼ਾਦੀ ਦਿਹਾੜੇ ’ਤੇ ਭਾਰਤੀ ਜਨਤਾ ਪਾਰਟੀ ਦੇ ਦਫ਼ਤਰ ਚੱਬੇਵਾਲ ਵਿਖੇ ਚੱਬੇਵਾਲ ਹਲਕਾ ਇੰਚਾਰਜ ਅਤੇ ਕੌਮੀ ਮੈਂਬਰ ਕੌਂਸਲ ਡਾ ਦਿਲਬਾਗ ਰਾਏ ਨੇ ਤਿਰੰਗਾ ਲਹਿਰਾਇਆ। ਇਸ ਮੌਕੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਜਿਨ੍ਹਾਂ ਨੇ ਕੁਰਬਾਨੀਆਂ ਦਿੱਤੀਆਂ ਅੱਜ ਸਾਨੂੰ ਉਨ੍ਹਾਂ ਦੇ ਦੱਸੇ ਰਾਹ ‘ਤੇ ਚੱਲਣ ਦੀ ਲੋੜ ਹੈ। ਇਸ ਮੌਕੇ ਭਾਜਪਾ ਦੇ ਚੱਬੇਵਾਲ ਸਰਕਲ ਇੰਚਾਰਜ ਰਵਿੰਦਰ ਸਿੰਘ, ਸਰਕਲ ਪ੍ਰਧਾਨ ਜੇਜੋਂ ਮੰਗਤ ਰਾਮ, ਬਲਰਾਮ ਸ਼ਰਮਾ ਸਰਕਲ ਪ੍ਰਧਾਨ ਅਹਿਰਾਣਾ ਕਲਾਂ, ਅਸ਼ੋਕ ਕੌਸ਼ਲ ਸਰਕਲ ਪ੍ਰਧਾਨ ਕੋਟਫ਼ਤੂਹੀ, ਫ਼ਕੀਰ ਚੰਦ, ਹਰਭਜਨ ਸਿੰਘ, ਪ੍ਰਸ਼ੋਤਮ, ਸੁਰੇਸ਼ ਅਗਨੀਹੋਤਰੀ, ਸੋਮ ਨਾਥ ਬਾੜੀਆਂ, ਸਤੀਸ਼ ਕੁਮਾਰ, ਸੁਖਜੀਤ ਸਿੰਘ, ਅਨਿਲ ਮੁਖੋਮਜਾਰਾ, ਚਰਨਜੀਤ, ਜਸਪਾਲ ਸਿੰਘ, ਸਤੀਸ਼ ਕੁਮਾਰ, ਬਲਬੀਰ ਸਿੰਘ ਆਦਿ ਹਾਜ਼ਰ ਸਨ। ਕੁਸ਼ਟ ਆਸ਼ਰਮ ’ਚ ਤੀਕਸ਼ਣ ਸੂਦ ਨੇ ਲਹਿਰਾਇਆ ਕੌਮੀ ਝੰਡਾ ਹੁਸ਼ਿਆਰਪੁਰ, (ਨਰਿੰਦਰ ਸਿੰਘ ਬੱਡਲਾ)- ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਮੌਕੇ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਤੀਕਸ਼ਣ ਸੂਦ ਨੇ ਸਥਾਨਕ ਕੁਸ਼ਟ ਆਸ਼ਰਮ ’ਚ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ 15 ਅਗਸਤ 1947 ਨੂੰ ਲੰਬੇ ਸੰਘਰਸ਼ ਤੋਂ ਬਾਅਦ ਆਜ਼ਾਦੀ ਮਿਲੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਸਾਰੇ ਨਾਗਰਿਕਾਂ ਨੂੰ ਸਹੂਲਤਾਂ ਦੇ ਕੇ ਅਤੇ 25 ਕਰੋੜ ਲੋਕਾਂ ਨੂੰ ਗ਼ਰੀਬੀ ਰੇਖਾ ਤੋਂ ਉੱਚਾ ਚੁੱਕ ਦੇ ਸ਼ਹੀਦਾਂ ਦੇ ਸੁਪਨਿਆਂ ਨੂੰ ਤੇਜ਼ੀ ਨਾਲ ਪੂਰਾ ਕਰ ਰਹੇ ਹਨ। ਇਸ ਮੌਕੇ ਸਾਬਕਾ ਮੇਅਰ ਸ਼ਿਵ ਸੂਦ, ਸਤੀਸ਼ ਬਾਵਾ, ਸੁਰੇਸ਼ ਭਾਟੀਆ ਬਿੱਟੂ, ਪੰਕਜ ਬਾਂਸਲ ਨਾਲ ਸਨ। ਸਿਵਲ ਹਸਪਤਾਲ ਵਿਖੇ ਸਮਾਰੋਹ ਕਰਵਾਇਆ ਹੁਸ਼ਿਆਰਪੁਰ, (ਨਰਿੰਦਰ ਸਿੰਘ ਬੱਡਲਾ)- ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਆਜ਼ਾਦੀ ਦਿਹਾੜਾ ਦੇਸ਼ ਭਗਤੀ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਮਨਦੀਪ ਕਮਲ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਇਸ ਮੌਕੇ ਏ.ਐਨ.ਐੱਮ. ਟਰੇਨਿੰਗ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ। ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਸਾਨੂੰ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਦੀ ਯਾਦ ਦਿਵਾਉਂਦੀ ਹੈ। ਸਮਾਗਮ ਦੀ ਅਗਵਾਈ ਐੱਸ.ਐੱਮ.ਓ. ਇੰਚਾਰਜ ਡਿਸਟ੍ਰਿਕਟ ਹਸਪਤਾਲ ਡਾ. ਨਵਜੋਤ ਸਿੰਘ ਤੇ ਐੱਸ.ਐੱਮ.ਓ. ਡਾ. ਨੇਹਾ ਪੌਲ ਵੱਲੋਂ ਕੀਤੀ ਗਈ। ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਾਤੀ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਰਮਨਦੀਪ ਕੌਰ, ਏ.ਐਨ.ਐੱਮ. ਟਰੇਨਿੰਗ ਸਕੂਲ ਦੀ ਪ੍ਰਿੰਸੀਪਲ ਮਿਸਿਜ਼ ਸੁਖਵਿੰਦਰ ਕੌਰ, ਲਾਇਨਜ਼ ਕਲੱਬ ਹੁਸ਼ਿਆਰਪੁਰ ਪਰਲ ਦੇ ਪ੍ਰਧਾਨ ਲਾਇਨ ਵਿਜੇ ਅਰੋੜਾ ਸਮੇਤ ਡਾਕਟਰ, ਪੈਰਾ-ਮੈਡੀਕਲ ਸਟਾਫ਼ ਅਤੇ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ। ਭਾਰਤੀ ਜਨਤਾ ਪਾਰਟੀ ਨੇ ਤਿਰੰਗਾ ਯਾਤਰਾ ਕੱਢੀ ਗੜ੍ਹਸ਼ੰਕਰ, (ਧਾਲੀਵਾਲ)- ਹਰ ਘਰ ਤਿਰੰਗਾ ਯਾਤਰਾ ਦੇ ਸਬੰਧ ਵਿਚ ਭਾਰਤੀ ਜਨਤਾ ਪਾਰਟੀ ਵਲੋਂ ਗੜ੍ਹਸ਼ੰਕਰ ਵਿਚ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਦੀ ਅਗਵਾਈ ਹੇਠ ਤਿਰੰਗਾ ਯਾਤਰਾ ਕੱਢੀ ਗਈ। ਗਾਂਧੀ ਪਾਰਕ ਗੜ੍ਹਸ਼ੰਕਰ ਤੋਂ ਆਰੰਭ ਹੋ ਕੇ ਸ਼ਹੀਦ ਭਗਤ ਸਿੰਘ ਦੇ ਬੁੱਤ ’ਤੇ ਕੱਢੀ ਗਈ ਇਸ ਤਿਰੰਗਾ ਯਾਤਰਾ ਵਿਚ ਸ਼ਾਮਿਲ ਭਾਰਤੀ ਜਨਤਾ ਪਾਰਟੀ ਵਰਕਰਾਂ ਨੇ ਆਜ਼ਾਦੀ ਦਿਹਾੜੇ ਅਤੇ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਗਾਏ। ਤਿਰੰਗਾ ਯਾਤਰਾ ਵਿਚ ਹਰਅਮਰਿੰਦਰ ਸਿੰਘ ਰਿੰਕੂ ਚਾਂਦਪੁਰੀ, ਠੇਕੇਦਾਰ ਭਜਨ ਸਿੰਘ, ਰਮਨ ਕੁਮਾਰ ਸਾਬਕਾ ਸਰਪੰਚ, ਸੰਦੀਪ ਬੋੜਾ, ਡਾ. ਸੋਨੀ ਬੋੜਾ, ਸੰਜੀਵ ਕਟਾਰੀਆ, ਉਂਕਾਰ ਸਿੰਘ ਚਾਹਲਪੁਰੀ ਤੇ ਹੋਰ ਹਾਜ਼ਰ ਹੋਏ। ਕਾਂਗਰਸ ਪਾਰਟੀ ਦੇ ਦਫ਼ਤਰ ’ਚ ਆਜ਼ਾਦੀ ਦਿਵਸ ਮਨਾਇਆ ਗੜ੍ਹਦੀਵਾਲਾ, (ਚੱਗਰ)- ਕਸਬੇ ਦੇ ਕੋਕਿਲਾ ਮਾਰਕੀਟ ‘ਚ ਸਥਿਤ ਕਾਂਗਰਸ ਪਾਰਟੀ ਦੇ ਦਫ਼ਤਰ ਵਿਖੇ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਬਹਾਦਰ ਸਿੰਘ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਜੋਗਿੰਦਰ ਸਿੰਘ ਗਿਲਜੀਆਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਸ਼ਹਿਰ ਤੇ ਇਲਾਕਾ ਨਿਵਾਸੀਆਂ ਨੂੰ ਸਵਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਨੰਬਰਦਾਰ ਪਰਮਜੀਤ ਸਿੰਘ ਬੈਂਸ, ਸੁਖਪਾਲ ਸਿੰਘ ਢੱਟ, ਹਰਵਿੰਦਰ ਸਿੰਘ ਸਰਾਈ, ਕੌਂਸਲ ਹਰਵਿੰਦਰ ਕੁਮਾਰ ਸੋਨੂੰ, ਕੌਂਸਲ ਸੁਨੀਤਾ ਚੌਧਰੀ, ਅਸ਼ਵਨੀ ਕੁਮਾਰ, ਕੁਲਵੰਤ ਸਿੰਘ ਚੌਹਕਾ, ਤਿਰਲੋਚਨ ਸਿੰਘ, ਮਲਕੀਤ ਸਿੰਘ, ਸਮਚੇਤ ਸਿੰਘ, ਵਿਕਾਸ ਕੁਮਾਰ, ਅਚਨ ਸ਼ਰਮਾ, ਅਜੀਤ ਕੁਮਾਰ ਘੁੱਕਾ, ਪਵਨ ਸਲਾਰੀਆਂ, ਜਸਵਿੰਦਰ ਸਿੰਘ ਜੱਸਾ, ਸਰੋਜ ਮਿਨਹਾਸ, ਸੁਨੀਤਾਂ ਚੌਧਰੀ,ਗੁਰਦਿਆਲ ਸਿੰਘ ਅਰਗੋਵਾਲ, ਕਸ਼ਮੀਰ ਸਿੰਘ, ਜਰਨੈਲ ਸਿੰਘ, ਚਰਨਜੀਤ ਸਿੰਘ, ਸੁਲਿੰਦਰ ਸਿੰਘ, ਬਲਦੇਵ ਸਿੰਘ, ਹਰਪਾਲ ਸਿੰਘ, ਧਰਮ ਸਿੰਘ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ। ਆਜ਼ਾਦੀ ਦਿਵਸ ਮਨਾਇਆ ਗੜ੍ਹਦੀਵਾਲਾ, (ਚੱਗਰ)- ਗੜ੍ਹਦੀਵਾਲਾ ਨਗਰ ਕੌਂਸਲ ਵਿਖੇ ਦੇਸ਼ ਦਾ 80ਵਾਂ ਸੁਤੰਤਰਤਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਪਤਨੀ ਬੀਬੀ ਰਮਨਦੀਪ ਕੌਰ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਦ ਕਿ ਗੜ੍ਹਦੀਵਾਲਾ ਪੁਲਿਸ ਦੀ ਟੁਕੜੀ ਵਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਟਾਂਡਾ ਮਾਰਕੀਟ ਕਮੇਟੀ ਦੇ ਚੇਅਰਮੈਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਦੀਪ ਸਿੰਘ ਮਿੰਟੂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਬਲਾਕ ਸੰਮਤੀ ਮੈਂਬਰ ਤੇ ਬਲਾਕ ਇੰਚਾਰਜ ਅੰਕੁਸ਼ ਪੰਡਿਤ, ਰਛਪਾਲ ਸਿੰਘ ਸਹੋਤਾ, ਦਿਸ਼ਾਤ ਬਹਿਲ, ਸ਼ੈਕੀ ਕਲਿਆਣ, ਚੌਧਰੀ ਪਰਮਜੀਤ ਕੌਰ ਸਹੋਤਾ, ਸੋਨੀਆ ਕੋਡਲ, ਮੋਨਿਕਾ ਉੱਪਲ, ਮੋਨਿਕਾ ਗੁਪਤਾ, ਰਮਾ ਰਾਣੀ (ਸਾਰੇ ਕੌਂਸਲਰ), ਰਾਜੂ ਗੁਪਤਾ, ਸੁਦੇਸ਼ ਕੁਮਾਰ ਟੋਨੀ, ਜਤਿੰਦਰ ਅਰੋੜਾ, ਵਿਵੇਕ ਗੁਪਤਾ, (ਬਾਕੀ ਸਫਾ 7 ’ਤੇ)
Ad Position 22
No active advertisement
ਪਿਛਲੀ ਖ਼ਬਰ ਵਹਾਬ ਰਿਆਜ਼ ਪਾਕਿ ਮਹਿਲਾ ਟੀਮ ਦੇ ਮੁੱਖ ਕੋਚ ਬਰਕਰਾਰ ਅਗਲੀ ਖ਼ਬਰ ਗੜ੍ਹਸ਼ੰਕਰ ਵਿਖੇ ਐੱਸ.ਡੀ.ਐੱਮ. ਸੰਜੀਵ ਕੁਮਾਰ ਗੌੜ ਨੇ ਤਿਰੰਗਾ ਝੰਡਾ ਲਹਿਰਾਇਆ
Ad Position 24