18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਧਾਰਮਿਕ ਮੁਕਾਬਲਿਆਂ ਦੇ ਜੇਤੂਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। ਧਾਰਮਿਕ ਮੁਕਾਬਲਿਆਂ ‘ਚ ਹੁਸ਼ਿਆਰਪੁਰ ਜੋਨ ਵਲੋਂ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਗੁਰਦੁਆਰਾ ਸਿੱਖ ਮਿਸ਼ਨਰੀ ਕਾਲਜ, ਸੈਕਟਰ 39, ਚੰਡੀਗੜ੍ਹ ਰੋਡ, ਜਮਾਲਪੁਰ ਲੁਧਿਆਣਾ ਵਿਖੇ ਧਾਰਮਿਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ‘ਚ ਹੁਸ਼ਿਆਰਪੁਰ ਜ਼ੋਨ ਦੇ ਭਾਗੀਦਾਰਾਂ ਨੇ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਧੀਆ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ।

Ad Position 21
No active advertisement
ਅਜੀਤ ਡੈਸਕ 18-08-2026
ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਗੁਰਦੁਆਰਾ ਸਿੱਖ ਮਿਸ਼ਨਰੀ ਕਾਲਜ, ਸੈਕਟਰ 39, ਚੰਡੀਗੜ੍ਹ ਰੋਡ, ਜਮਾਲਪੁਰ ਲੁਧਿਆਣਾ ਵਿਖੇ ਧਾਰਮਿਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ‘ਚ ਹੁਸ਼ਿਆਰਪੁਰ ਜ਼ੋਨ ਦੇ ਭਾਗੀਦਾਰਾਂ ਨੇ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਧੀਆ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ। ਕੀਰਤਨ ਮੁਕਾਬਲੇ ‘ਚ ਹੁਸ਼ਿਆਰਪੁਰ ਜ਼ੋਨ ਦੇ ਪ੍ਰਾਇਮਰੀ ਗਰੁੱਪ ਅਤੇ ਮਿਡਲ ਗਰੁੱਪ ‘ਚ ਦੂਜਾ ਸਥਾਨ ਹਾਸਲ ਕੀਤਾ। ਸੀਨੀਅਰ ਸੈਕੰਡਰੀ ਗਰੁੱਪ ਵਿਚ ਚੌਥਾ ਸਥਾਨ ਹਾਸਲ ਕੀਤਾ। ਲੈਕਚਰ ਮੁਕਾਬਲੇ ਵਿਚ ਮਿਡਲ ਗਰੁੱਪ ਵਿਚ ਚੌਥਾ ਸਥਾਨ ਹਾਸਲ ਕੀਤਾ। ਵਾਰਤਾਲਾਪ ਮੁਕਾਬਲੇ ਵਿਚ ਸੀਨੀਅਰ ਸੈਕੰਡਰੀ ਗਰੁੱਪ ਵਿਚ ਤੀਜਾ ਸਥਾਨ ਹਾਸਲ ਕੀਤਾ। ਕਵਿਤਾ ਮੁਕਾਬਲੇ ਵਿਚ ਪ੍ਰਾਇਮਰੀ ਗਰੁੱਪ ਵਿਚ ਦੂਜਾ ਸਥਾਨ, ਮਿਡਲ ਗਰੁੱਪ ਵਿਚ ਚੌਥਾ ਸਥਾਨ ਅਤੇ ਸੀਨੀਅਰ ਸੈਕੰਡਰੀ ਗਰੁੱਪ ਵਿਚ ਪੰਜਵਾਂ ਸਥਾਨ ਹਾਸਲ ਕੀਤਾ। ਕਵੀਸ਼ਰੀ ਮੁਕਾਬਲੇ ਵਿਚ ਤੀਜਾ ਸਥਾਨ ਹਾਸਲ ਕੀਤਾ। ਇਨ੍ਹਾਂ ਮੁਕਾਬਲਿਆਂ ‘ਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਨੰਦਾਚੌਰ ਅਤੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਮਾਡਲ ਟਾਊਨ ਹੁਸ਼ਿਆਰਪੁਰ ਦੇ ਬੱਚਿਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਅਵਤਾਰ ਸਿੰਘ ਜ਼ੋਨਲ ਆਰਗੇਨਾਈਜ਼ਰ ਜੋਨ ਹੁਸ਼ਿਆਰਪੁਰ, ਰਿਟਾਇਰ ਪ੍ਰਿੰਸੀਪਲ ਹਰਜਿੰਦਰ ਸਿੰਘ, ਸਰਕਲ ਇੰਚਾਰਜ ਨਰਿੰਦਰ ਸਿੰਘ, ਨਛੱਤਰ ਸਿੰਘ ਬ੍ਰਹਮਜੀਤ, ਸੰਗੀਤ ਟੀਚਰ ਦਲਜੀਤ ਕੌਰ, ਹਰਦਿਆਲ ਸਿੰਘ ਚਰਨਜੀਤ ਕੌਰ, ਗੁਰਚਰਨ ਸਿੰਘ ਨੇ ਜੇਤੂ ਭਾਗੀਦਾਰਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਰਾਮ-ਲੀਲ੍ਹਾ ਦੁਸ਼ਹਿਰਾ ਕਮੇਟੀ ਗੜ੍ਹਦੀਵਾਲਾ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ ਅਗਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਪਿੰਡ ਘੁੱਦੂਵਾਲਾ ਦੀ ਨਵੀਂ ਇਕਾਈ ਦੀ ਚੋਣ
Ad Position 24