ਸੜਕ ਹਾਦਸੇ ’ਚ ਡਿਲਿਵਰੀ ਬੁਆਏ ਦੀ ਮੌਤ
ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ)- ਸਰਕਾਰੀ ਕਾਲਜ ਚੌਂਕ ’ਤੇ ਹੋਏ ਇਕ ਸੜਕ ਹਾਦਸੇ ’ਚ ਡਿਲਿਵਰੀ ਬੁਆਏ ਦੀ ਮੌਤ ਵਾਲੇ ਮਾਮਲੇ ’ਚ ਥਾਣਾ ਸਿਟੀ ਪੁਲਿਸ ਨੇ ਮਾਮਲਾ ਦਰਜ ਕਰਕੇ ਕਥਿਤ ਦੋਸ਼ੀ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਸਾਹਿਬ ਸਿੰਘ ਵਾਸੀ ਕੀਰਤੀ ਨਗਰ ਨੇ ਪੁਲਿਸ ਨੂੰ ਦੱਸਿਆ ਕਿ ਉਸਦਾ ਮੌਸਰਾ ਭਰਾ ਸਤਵਿੰਦਰ ਸਿੰਘ ਇਕ ਕੰਪਨੀ ’ਚ ਡਿਲਿਵਰੀ ਬੁਆਏ ਵਜੋਂ ਕੰਮ ਕਰਦਾ ਹੈ।
ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ)- ਸਰਕਾਰੀ ਕਾਲਜ ਚੌਂਕ ’ਤੇ ਹੋਏ ਇਕ ਸੜਕ ਹਾਦਸੇ ’ਚ ਡਿਲਿਵਰੀ ਬੁਆਏ ਦੀ ਮੌਤ ਵਾਲੇ ਮਾਮਲੇ ’ਚ ਥਾਣਾ ਸਿਟੀ ਪੁਲਿਸ ਨੇ ਮਾਮਲਾ ਦਰਜ ਕਰਕੇ ਕਥਿਤ ਦੋਸ਼ੀ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਸਾਹਿਬ ਸਿੰਘ ਵਾਸੀ ਕੀਰਤੀ ਨਗਰ ਨੇ ਪੁਲਿਸ ਨੂੰ ਦੱਸਿਆ ਕਿ ਉਸਦਾ ਮੌਸਰਾ ਭਰਾ ਸਤਵਿੰਦਰ ਸਿੰਘ ਇਕ ਕੰਪਨੀ ’ਚ ਡਿਲਿਵਰੀ ਬੁਆਏ ਵਜੋਂ ਕੰਮ ਕਰਦਾ ਹੈ। ਉਸਨੇ ਦੱਸਿਆ ਕਿ ਜਦੋਂ ਸਤਵਿੰਦਰ ਸਿੰਘ 15 ਅਗਸਤ ਦੀ ਦੇਰ ਰਾਤ ਨੂੰ ਮੋਟਰਸਾਈਕਲ ’ਤੇ ਇਕ ਆਰਡਰ ਪਹੁੰਚਾਉਣ ਨਿਕਲਿਆ ਤਾਂ ਸਰਕਾਰੀ ਕਾਲਜ ਕੋਲ ਇਕ ਐਕਟਿਵਾ ’ਤੇ ਉੱਥੋਂ ਲੰਘ ਰਹੇ ਦੋਸ਼ੀਆਂ ਨੇ ਉਸਦੇ ਭਰਾ ਨੂੰ ਆਪਣੀ ਲਪੇਟ ’ਚ ਲੈ ਲਿਆ। ਇਸ ਹਾਦਸੇ ’ਚ ਜ਼ਖਮੀ ਹੋਏ ਸਤਵਿੰਦਰ ਨੂੰ ਜਦੋਂ ਹਸਪਤਾਲ ਲੈ ਕੇ ਗਏ ਤਾਂ ਉੱਥੋਂ ਜਾਂਚ ਦੇ ਬਾਅਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਿਟੀ ਪੁਲਿਸ ਨੇ ਮਾਮਲਾ ਦਰਜ ਕਰਨ ਦੇ ਬਾਅਦ ਚਾਲਕ ਅਰਮਾਨ ਸਿੰਘ ਵਾਸੀ ਨਿਊ ਫ਼ਤਿਹਗੜ੍ਹ ਨੂੰ ਗ੍ਰਿਫ਼ਤਾਰ ਕਰ ਲਿਆ ਹੈ।