18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਨੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

ਮਾਹਿਲਪੁਰ, 17 ਅਗਸਤ (ਰਜਿੰਦਰ ਸਿੰਘ)- ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਨੇ ਪੰਜਾਬ-ਮੁਲਾਜਮ ਪੈਨਸ਼ਨਰ ਸਾਂਝੇ ਫ਼ਰੰਟ ਦੇ ਬੈਨਰ ਹੇਠ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਬਲਾਕ ਪ੍ਰਧਾਨ ਨਰਿੰਦਰ ਅਜਨੋਹਾ, ਮੱਖਣ ਸਿੰਘ ਲੰਗੇਰੀ, ਚਰਨਜੀਤ ਕੁਮਾਰ ਬਾੜੀਆਂ ਕਲਾਂ, ਪਰਮਜੀਤ ਕਾਤਿਬ ਅਤੇ ਅਮਰਜੀਤ ਕੁਮਾਰ ਨੰਗਲ ਖਿਲਾੜੀਆਂ ਦੀ ਅਗਵਾਈ ਵਿਚ ਸਬਜ਼ੀ ਮੰਡੀ ਮਾਹਿਲਪੁਰ ਵਿਖੇ ਪੁਤਲਾ ਫੂਕਿਆ ਗਿਆ। ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਕੋਈ ਵੀ ਚੋਣ ਵਾਅਦਾ ਪੂਰਾ ਨਾ ਕਰਨ ਤੇ ਸੂਬਾ ਕਮੇਟੀ ਵਲੋਂ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਆਪਣਾ ਰੋਸ ਪ੍ਰਗਟ ਕਰਨ ਦਾ ਐਲਾਨ ਕੀਤਾ ਗਿਆ ਸੀ।

Ad Position 21
No active advertisement
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਪਿੰਡ ਝੋਕ ਸਰਕਾਰੀ ਦੀ ਨਵੀਂ ਚੁਣੀ ਗਈ ਪਿੰਡ ਇਕਾਈ ਦੇ ਅਹੁਦੇਦਾਰ ਅੰਤਰਿੰਗ ਕਮੇਟੀ ਮੈਂਬਰ ਪੰਜਾਬ ਜਸਪਿੰਦਰ ਸਿੰਘ ਰੁਪੱਈਆਂ ਵਾਲਾ ਅਤੇ ਹੋਰ ਆਗੂਆਂ ਨਾਲ। ਤਸਵੀਰ: ਆਰ.ਐਸ.ਧੁੰਨਾ 18-08-2026
ਮਾਹਿਲਪੁਰ, 17 ਅਗਸਤ (ਰਜਿੰਦਰ ਸਿੰਘ)- ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਨੇ ਪੰਜਾਬ-ਮੁਲਾਜਮ ਪੈਨਸ਼ਨਰ ਸਾਂਝੇ ਫ਼ਰੰਟ ਦੇ ਬੈਨਰ ਹੇਠ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਬਲਾਕ ਪ੍ਰਧਾਨ ਨਰਿੰਦਰ ਅਜਨੋਹਾ, ਮੱਖਣ ਸਿੰਘ ਲੰਗੇਰੀ, ਚਰਨਜੀਤ ਕੁਮਾਰ ਬਾੜੀਆਂ ਕਲਾਂ, ਪਰਮਜੀਤ ਕਾਤਿਬ ਅਤੇ ਅਮਰਜੀਤ ਕੁਮਾਰ ਨੰਗਲ ਖਿਲਾੜੀਆਂ ਦੀ ਅਗਵਾਈ ਵਿਚ ਸਬਜ਼ੀ ਮੰਡੀ ਮਾਹਿਲਪੁਰ ਵਿਖੇ ਪੁਤਲਾ ਫੂਕਿਆ ਗਿਆ। ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਕੋਈ ਵੀ ਚੋਣ ਵਾਅਦਾ ਪੂਰਾ ਨਾ ਕਰਨ ਤੇ ਸੂਬਾ ਕਮੇਟੀ ਵਲੋਂ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਆਪਣਾ ਰੋਸ ਪ੍ਰਗਟ ਕਰਨ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜੇਕਰ 27 ਅਗਸਤ ਦੀ ਮੀਟਿੰਗ ਵਿਚ ਸਰਕਾਰ ਮੁਲਾਜ਼ਮਾਂ ਅਤੇ ਪੈਨ ਸ਼ਨਰਾਂ ਦੀਆਂ ਮੰਗਾਂ ਦਾ ਕੋਈ ਸਾਰਥਿਕ ਹੱਲ ਨਹੀਂ ਕੱਢਦੀ ਤਾਂ ਆਉਣ ਵਾਲੇ ਸਮੇਂ ਵਿਚ ਪੰਜਾਬ ਸਰਕਾਰ ਵਿਰੁੱਧ ਤਕੜੇ ਸੰਘਰਸ਼ ਕੀਤੇ ਜਾਣਗੇ। ਇਸ ਮੌਕੇ ਸਤਵੀਰ ਕੌਰ, ਦਵਿੰਦਰ ਕੌਰ, ਬਲਵਿੰਦਰ ਕੌਰ, ਬਾਬੂ ਓਮ ਦੱਤ, ਜੈ ਰਾਮ ਬਾੜੀਆਂ, ਬਲਦੇਵ ਸਿੰਘ, ਤਰਸੇਮ ਲਾਲ, ਰਾਮ ਆਸਰਾ, ਸੁਖਦੇਵ ਸਿੰਘ, ਰਕੇਸ਼ ਕੁਮਾਰ, ਰਵਿੰਦਰ ਕੁਮਾਰ, ਕਮਲਜੀਤ ਸਿੰਘ, ਹੈੱਡ ਮਾਸਟਰ ਕੁਲਦੀਪ ਸਿੰਘ, ਰਾਮ ਪਾਲ, ਹੈੱਡ ਮਾਸਟਰ ਜਰਨੈਲ ਸਿੰਘ, ਗੁਰਜੀਤ ਸਿੰਘ ਟੋਨੀ, ਗੁਰਨਾਮ ਚੰਦ, ਚਮਨ ਲਾਲ, ਤਾਰਾ ਸਿੰਘ, ਟਹਿਲ ਸਿੰਘ, ਭਗਵੰਤ ਰਾਏ, ਸਤਨਾਮ ਸਿੰਘ, ਮੋਹਣ ਲਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਰਾਪੁਰ ਦੇ ਜੰਗਲ ’ਚ ਧੜੱਲੇ ਨਾਲ ਹੋ ਰਹੀ ਨਾਜਾਇਜ਼ ਮਾਈਨਿੰਗ, ਵਿਭਾਗ ਖ਼ਾਮੋਸ਼ ਅਗਲੀ ਖ਼ਬਰ ਸੜਕ ਹਾਦਸੇ ’ਚ ਡਿਲਿਵਰੀ ਬੁਆਏ ਦੀ ਮੌਤ
Ad Position 24