17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਨਵਰੀਤ ਬਲੱਡ ਡੋਨਰਜ਼ ਸੁਸਾਇਟੀ ਬਰਗਾੜੀ ਨਾਲ ਜੁੜੇ ਖ਼ੂਨਦਾਨੀਆਂ ਦਾ ਸਨਮਾਨ

ਫ਼ਰੀਦਕੋਟ, 17 ਅਗਸਤ (ਜਸਵੰਤ ਸਿੰਘ ਪੁਰਬਾ)-ਨਵਰੀਤ ਬਲੱਡ ਡੋਨਰਜ਼ ਸੁਸਾਇਟੀ ਨਾਲ ਜੁੜ ਕੇ ਲਗਾਤਾਰ ਖ਼ੂਨਦਾਨ ਕਰਨ ਵਾਲੇ ਨੌਜਵਾਨਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਬਲੱਡ ਬੈਂਕ ਦੇ ਅਧਿਅਕਾਰੀਆਂ ਤੇ ਕਰਮਚਾਰੀਆਂ ਵਲੋਂ ਆਜ਼ਾਦੀ ਦੇ ਸ਼ੁੱਭ ਦਿਹਾੜੇ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਲੱਡ ਬੈਂਕ ਦੇ ਮੁਖੀ ਡਾ.

Ad Position 21
No active advertisement
ਅਜੀਤ ਡੈਸਕ 18-08-2026
ਫ਼ਰੀਦਕੋਟ, 17 ਅਗਸਤ (ਜਸਵੰਤ ਸਿੰਘ ਪੁਰਬਾ)-ਨਵਰੀਤ ਬਲੱਡ ਡੋਨਰਜ਼ ਸੁਸਾਇਟੀ ਨਾਲ ਜੁੜ ਕੇ ਲਗਾਤਾਰ ਖ਼ੂਨਦਾਨ ਕਰਨ ਵਾਲੇ ਨੌਜਵਾਨਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਬਲੱਡ ਬੈਂਕ ਦੇ ਅਧਿਅਕਾਰੀਆਂ ਤੇ ਕਰਮਚਾਰੀਆਂ ਵਲੋਂ ਆਜ਼ਾਦੀ ਦੇ ਸ਼ੁੱਭ ਦਿਹਾੜੇ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਲੱਡ ਬੈਂਕ ਦੇ ਮੁਖੀ ਡਾ. ਨੀਤੂ ਨੇ ਨਵਰੀਤ ਬਲੱਡ ਡੋਨਰਜ਼ ਸੁਸਾਇਟੀ ਦੇ ਬਾਨੀ ਅਤੇ ਪ੍ਰਧਾਨ ਅਜੈਪਾਲ ਸਿੰਘ ਇਸ ਕਾਰਜ ਲਈ ਵਧਾਈ ਦੇ ਪਾਤਰ ਹਨ ਜੋ ਲਗਾਤਾਰ ਖ਼ੂਨਦਾਨੀਆਂ ਨੂੰ ਵੱਖ-ਵੱਖ ਹਸਪਤਾਲਾਂ ’ਚ ਭੇਜ ਹੁਣ ਤੱਕ ਅਨੇਕ ਕੀਮਤੀ ਜਾਨਾਂ ਬਚਾਉਣ ’ਚ ਆਪਣਾ ਯੋਗਦਾਨ ਪਾ ਚੁੱਕੇ ਹਨ। ਇਹ ਸਿਲਸਿਲਾ ਲਗਾਤਾਰ ਜਾਰੀ ਹੈ ਕਿਉਂਕਿ ਉਹ ਇਕੱਲੇ ਖ਼ੂਨਦਾਨ ਦੀ ਸੇਵਾ ਹੀ ਨਹੀਂ ਕਰਦੇ ਸਗੋ ਲੋੜਵੰਦਾਂ ਦੀ ਆਰਥਿਕ ਸਹਾਇਤਾ ਕਰਨ ਲਈ ਵੀ ਦੇਸ਼ਾਂ-ਵਿਦੇਸ਼ਾਂ ਤੋਂ ਅਨੇਕ ਦਾਨੀ ਸੱਜਣ ਇਸ ਸੰਸਥਾਂ ਨਾਲ ਜੁੜੇ ਹੋਏ ਹਨ ਜਿਨ੍ਹਾਂ ਦੀ ਬਦੌਲਤ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ, ਅੱਖਾਂ ਦੇ ਅਪ੍ਰੇਸ਼ਨ, ਮੁਫ਼ਤ ਅਨੈਕਾਂ, ਬੈਂਡ, ਵਾਕਰ, ਘਰੇਲੂ ਰਾਸ਼ਨ ਆਦਿ ਦੀ ਸੇਵਾ ਕੀਤੀ ਜਾ ਰਹੀ ਹੈ। ਇਸ ਕਰਕੇ ਇਹ ਕੰਮ ਬਹੁਤ ਹੀ ਪ੍ਰਸੰਸਾ ਯੋਗ ਹੈ। ਇਸ ਮੌਕੇ ਡਾ. ਹਰਜੋਤ ਕੌਰ ਰੋਮਾਣਾ, ਡਾ. ਪਰਗਟ ਸਿੰਘ, ਸੇਵਾ-ਮੁਕਤ ਐਸ.ਡੀ.ਓ ਸ਼ਵਿੰਦਰ ਸਿੰਘ ਚੰਨੀ, ਕੌਂਸਲਰ ਵਿਜੇਤਾ, ਡਾ. ਪਾਰੁਲ, ਡਾ. ਰਿੱਛਾ, ਡਾ. ਰਜਤ, ਡਾ. ਸਿਮਰਜੋਤ ਕੌਰ, ਗੋਰਾ ਢਿੱਲੋਂ, ਸੁਖਚੈਨ ਸਿੰਘ, ਜਸਵੀਰ ਬਾਗੀ, ਚਤੁਰ ਦਾਸ, ਜਗਜੀਤ ਸਿੰਘ, ਕੁਲਦੀਪ ਸਿੰਘ ਵਾਂਦਰ, ਹਰਪ੍ਰੀਤ ਸਿੰਘ ਬਹਿਬਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਿਸ਼ੀ ਮਾਡਲ ਸਕੂਲ ਦਾ ਜ਼ਿਲ੍ਹਾ ਟਾਪਰ ਜਸਮਨ ਸਿੰਘ ਬਰਾੜ ਆਜ਼ਾਦੀ ਦਿਹਾੜੇ ’ਤੇ ਸਨਮਾਨਿਤ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਪਿੰਡ ਝੋਕ ਸਰਕਾਰੀ ਇਕਾਈ ਦੀ ਚੋਣ
Ad Position 24