17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਪਿੰਡ ਘੁੱਦੂਵਾਲਾ ਦੀ ਨਵੀਂ ਇਕਾਈ ਦੀ ਚੋਣ

ਸਾਦਿਕ, 17 ਅਗਸਤ (ਆਰ. ਐਸ.

Ad Position 21
No active advertisement
ਅਜੀਤ ਡੈਸਕ 18-08-2026
ਸਾਦਿਕ, 17 ਅਗਸਤ (ਆਰ.ਐਸ.ਧੁੰਨਾ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਬਲਾਕ ਸਾਦਿਕ ਦੀ ਮੀਟਿੰਗ ਬਲਾਕ ਪ੍ਰਧਾਨ ਅਮਨਦੀਪ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਪਿੰਡ ਘੁੱਦੂਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਜਿਸ ਵਿਚ ਗੁਰਮੀਤ ਸਿੰਘ ਮਹਿਮਾ ਸੂਬਾ ਜਰਨਲ ਸਕੱਤਰ ਪੰਜਾਬ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ਅਤੇ ਉਨ੍ਹਾਂ ਨਾਲ ਸੁਖਦੇਵ ਸਿੰਘ ਬੱਬੀ ਬਰਾੜ ਜ਼ਿਲ੍ਹਾ ਜਰਨਲ ਸਕੱਤਰ, ਪਰਮਜੀਤ ਸਿੰਘ ਚੈਨਾ ਜ਼ਿਲ੍ਹਾ ਮੀਤ ਪ੍ਰਧਾਨ, ਜਗਦੀਸ਼ ਸਿੰਘ ਬਲਾਕ ਪ੍ਰਧਾਨ ਫ਼ਰੀਦਕੋਟ, ਭੋਲਾ ਸਿੰਘ ਜਰਨਲ ਸਕੱਤਰ ਬਲਾਕ ਜੈਤੋ ਨੇ ਵੀ ਹਾਜ਼ਰ ਸਨ। ਇਸ ਮੌਕੇ ਗੁਰਮੀਤ ਸਿੰਘ ਮਹਿਮਾ ਨੇ ਕਿਸਾਨਾਂ ਨੂੰ ਕਿਹਾ ਕਿ ਸਾਨੂੰ ਆਪਣੇ ਹੱਕਾਂ ਲਈ ਇਕਜੁੱਟ ਹੋਣ ਦੀ ਲੋੜ ਹੈ ਜੇਕਰ ਅਸੀਂ ਇਕੱਠੇ ਹੋ ਕੇ ਨਹੀਂ ਲੜਦੇ ਤਾਂ ਸਰਕਾਰ ਨੂੰ ‘ਵਿਸ਼ਵ ਵਪਾਰ ਸੰਗਠਨ’ ਸਮਝੌਤਾ ਕਰਨਾ ਸੌਖਾ ਹੋ ਜਾਵੇਗਾ ਜੋ ਕਿਸਾਨਾਂ ਲਈ ਬਹੁਤ ਘਾਤਕ ਹੈ। ਇਸ ਲਈ ਸਾਨੂੰ ਆਪਣੀ ਜਥੇਬੰਦੀ ਨੂੰ ਕਾਇਮ ਕਰਨ ਦੀ ਲੋੜ ਹੈ। ਇਸ ਮੌਕੇ ਪਿੰਡ ਵਾਸੀਆਂ ਦੀ ਸਰਬਸੰਮਤੀ ਨਾਲ ਪਿੰਡ ਘੁੱਦੂਵਾਲਾ ਦੀ ਇਕਾਈ ਦੀ ਚੋਣ ਕੀਤੀ ਗਈ। ਜਿਸ ਵਿਚ ਤਕਦੀਰ ਸਿੰਘ ਨੂੰ ਪ੍ਰਧਾਨ, ਸੰਗਤਾਰ ਸਿੰਘ ਮੀਤ ਪ੍ਰਧਾਨ, ਜਗਦੀਪ ਸਿੰਘ ਜਰਨਲ ਸਕੱਤਰ, ਸਰਬਜੀਤ ਸਿੰਘ ਮੀਤ ਪ੍ਰਧਾਨ ਚੁਣਿਆਂ ਗਿਆ ਅਤੇ ਅਬੀਨਵ ਸਿੰਘ, ਹਰਪ੍ਰੀਤ ਸਿੰਘ, ਕੇਵਲ ਸਿੰਘ, ਅਬੈਜੀਤ ਸਿੰਘ, ਜਾਦਵਿੰਦਰ ਸਿੰਘ, ਜਰਮਨਜੀਤ ਸਿੰਘ, ਮਨਵੀਰ ਸਿੰਘ, ਲਵਦੀਪ ਸਿੰਘ, ਲਵਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਅਮਰਦੀਪ ਸਿੰਘ, ਬਲਰਾਜ ਸਿੰਘ, ਸੁਖਦੀਪ ਸਿੰਘ ਤੇ ਮਨਪ੍ਰੀਤ ਸਿੰਘ ਮੈਂਬਰ ਚੁਣੇ ਗਏ। ਇਸ ਮੌਕੇ ਦਲਜੀਤ ਸਿੰਘ ਮੁਮਾਰਾ ਸਕੱਤਰ ਜਰਨਲ ਬਲਾਕ ਸਾਦਿਕ, ਕੁਲਦੀਪ ਸਿੰਘ ਸਾਧੂਵਾਲਾ, ਮਨਜੀਤ ਸਿੰਘ ਖਜ਼ਾਨਚੀ ਸੈਦੇਕੇ, ਸਾਲਿੰਦਰ ਸਿੰਘ ਸਾਧਾਂਵਾਲਾ, ਹੈਪੀ ਚਾਵਲਾ ਪ੍ਰੈੱਸ ਸਕੱਤਰ ਬਲਾਕ ਸਾਦਿਕ, ਰਾਜਾ ਸੰਧੂ ਝੋਕ ਸਰਕਾਰੀ, ਗੋਰਾ ਘੁੱਦੂਵਾਲਾ ਅਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਲੋਟ ’ਚ ਆਜ਼ਾਦੀ ਦਿਵਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸ਼ਾਨਦਾਰ ਤਿਰੰਗਾ ਰੈਲੀ ਅਗਲੀ ਖ਼ਬਰ ਗੁਰਦੁਆਰਾ ਖ਼ਾਲਸਾ ਦੀਵਾਨ ਹਾਂਗਕਾਂਗ ਵਲੋਂ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ ਪੰਜਗਰਾਈਂ ਵਾਲਿਆਂ ਦਾ ਸਨਮਾਨ ਸਤਿਗੁਰੂ ਲਾਲ ਦ...
Ad Position 24