19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਮਿੰਨੀ ਸਕੱਤਰੇਤ ਸਾਹਮਣੇ ਵਿੱਤ ਮੰਤਰੀ ਦੀ ਅਰਥੀ ਫੁੂਕੀ

ਹੁਸ਼ਿਆਰਪੁਰ, 18 ਅਗਸਤ (ਬਲਜਿੰਦਰਪਾਲ ਸਿੰਘ)-ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਬਣਾਈ ਗਈ ਸਾਂਝੀ ਤਾਲਮੇਲ ਕਮੇਟੀ ਵਲੋਂ ਐਲਾਨੇ ਗਏ ਸੰਘਰਸ਼ ਦੇ ਤਹਿਤ ਸਾਂਝੀ ਤਾਲਮੇਲ ਕਮੇਟੀ ਤਹਿਸੀਲ ਹੁਸ਼ਿਆਰਪੁਰ ਵਲੋਂ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਸਾਹਮਣੇ ਵਿੱਤ ਮੰਤਰੀ ਪੰਜਾਬ ਦੀ ਅਰਥੀ ਫੁਕੀ ਗਈ ਜਿਸ ਵਿਚ ਮਨਿਸਟਰੀਅਲ ਕਾਮੇਂ ਹੜਤਾਲ ਕਰਕੇ ਸ਼ਾਮਿਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਸਾਂਝੇ ਫ਼ਰੰਟ ਦੇ ਸੂਬਾ ਕਨਵੀਨਰ ਸਾਥੀ ਸਤੀਸ਼ ਰਾਣਾ ਨੇ ਕਿਹਾ ਕਿ 7 ਅਗਸਤ ਦੀ ਚੰਡੀਗੜ੍ਹ ਰੈਲੀ ਵਿਚ ਐਲਾਨੇ ਗਏ ਸੰਘਰਸ਼ ਦੇ ਤਹਿਤ 27 ਅਗਸਤ ਨੂੰ ਪੰਜਾਬ ਭਰ ਦੇ ਸਾਰੇ ਹੀ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਕੰਮ ਬੰਦ ਕਰਨ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਅਤੇ ਪੰਜਾਬ ਦੇ ਵਿੱਤ ਮੰਤਰੀ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਸੰਘਰਸ਼ੀਆਂ ਨੂੰ ਐਂਟੀ ਸਟੇਟ ਕਹਿਣ ’ਤੇ ਪੰਜਾਬ ਭਰ ਵਿਚ ਵਿੱਤ ਮੰਤਰੀ ਦੇ ਪੁਤਲੇ ਫੂਕੇ ਗਏ ਹਨ ਅਤੇ 27 ਅਗਸਤ ਦੇ ਸੰਘਰਸ਼ ਦੀ ਤਿਆਰੀ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 19-08-2026
ਹੁਸ਼ਿਆਰਪੁਰ, 18 ਅਗਸਤ (ਬਲਜਿੰਦਰਪਾਲ ਸਿੰਘ)-ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਬਣਾਈ ਗਈ ਸਾਂਝੀ ਤਾਲਮੇਲ ਕਮੇਟੀ ਵਲੋਂ ਐਲਾਨੇ ਗਏ ਸੰਘਰਸ਼ ਦੇ ਤਹਿਤ ਸਾਂਝੀ ਤਾਲਮੇਲ ਕਮੇਟੀ ਤਹਿਸੀਲ ਹੁਸ਼ਿਆਰਪੁਰ ਵਲੋਂ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਸਾਹਮਣੇ ਵਿੱਤ ਮੰਤਰੀ ਪੰਜਾਬ ਦੀ ਅਰਥੀ ਫੁਕੀ ਗਈ ਜਿਸ ਵਿਚ ਮਨਿਸਟਰੀਅਲ ਕਾਮੇਂ ਹੜਤਾਲ ਕਰਕੇ ਸ਼ਾਮਿਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਸਾਂਝੇ ਫ਼ਰੰਟ ਦੇ ਸੂਬਾ ਕਨਵੀਨਰ ਸਾਥੀ ਸਤੀਸ਼ ਰਾਣਾ ਨੇ ਕਿਹਾ ਕਿ 7 ਅਗਸਤ ਦੀ ਚੰਡੀਗੜ੍ਹ ਰੈਲੀ ਵਿਚ ਐਲਾਨੇ ਗਏ ਸੰਘਰਸ਼ ਦੇ ਤਹਿਤ 27 ਅਗਸਤ ਨੂੰ ਪੰਜਾਬ ਭਰ ਦੇ ਸਾਰੇ ਹੀ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਕੰਮ ਬੰਦ ਕਰਨ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਅਤੇ ਪੰਜਾਬ ਦੇ ਵਿੱਤ ਮੰਤਰੀ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਸੰਘਰਸ਼ੀਆਂ ਨੂੰ ਐਂਟੀ ਸਟੇਟ ਕਹਿਣ ’ਤੇ ਪੰਜਾਬ ਭਰ ਵਿਚ ਵਿੱਤ ਮੰਤਰੀ ਦੇ ਪੁਤਲੇ ਫੂਕੇ ਗਏ ਹਨ ਅਤੇ 27 ਅਗਸਤ ਦੇ ਸੰਘਰਸ਼ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ 27 ਅਗਸਤ ਨੂੰ ਮੁੱਖ ਮੰਤਰੀ ਵਲੋਂ ਮੀਟਿੰਗ ਨੂੰ ਰੱਦ ਕੀਤਾ ਗਿਆ ਜਾਂ ਮੀਟਿੰਗ ਵਿਚ ਮੰਗਾਂ ਨੂੰ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸੰਬੋਧਨ ਕਰਦਿਆਂ ਜਥੇਬੰਦੀਆਂ ਦੇ ਆਗੂਆਂ ਇੰਦਰਜੀਤ ਵਿਰਦੀ, ਬਹਾਦਰ ਸਿੰਘ, ਅਨੀਰੁੱਧ ਮੋਦਗਿਲ, ਕੁਲਵੰਤ ਸਿੰਘ ਸੈਣੀ, ਅਸ਼ੋਕ ਕੁਮਾਰ ਮਨਜੀਤ ਸੈਣੀ, ਬਲਵਿੰਦਰ ਸਿੰਘ ਬਸਰਾ, ਜਸਵੀਰ ਸਿੰਘ ਭਾਮ ਨੇ ਸੰਬੋਧਨ ਕੀਤਾ। ਇਸ ਮੌਕੇ ਰਾਕੇਸ਼ ਕੁਮਾਰ ਮਹਿਲਾਂਵਾਲੀ, ਉਂਕਾਰ ਸਿੰਘ, ਬਲਵੀਰ ਸਿੰਘ, ਮਦਨ ਲਾਲ ਸੈਣੀ, ਸੰਦੀਪ ਸਨੀ, ਬਿਕਰਮਜੀਤ ਸਿੰਘ, ਦੀਪਕ ਤ੍ਰੇਹਨ, ਅਮਰਜੀਤ ਸਿੰਘ ਗਰੋਵਰ, ਭੁਪਿੰਦਰ ਸਿੰਘ, ਮੰਗਲ ਸਿੰਘ, ਗੁਰਚਰਨ ਸਿੰਘ, ਜਸਵਿੰਦਰ ਸਿੰਘ, ਗੁਰਬਚਨ ਸਿੰਘ, ਸੁਰਿੰਦਰ ਸਿੰਘ, ਓਮ ਸਿੰਘ ਸਠਿਆਣਾ, ਹਰਕਮਲ ਸਿੰਘ, ਤਜਿੰਦਰ ਕੌਰ, ਪ੍ਰਦੁਮਣ ਸਿੰਘ ਖਰਾਲ ਆਦਿ ਆਗੂ ਵੀ ਹਾਜ਼ਰ ਸਨ। 18 ਐੱਚ ਐੱਸ ਪੀ 25 ਮਿੰਨੀ ਸਕੱਤਰੇਤ ਦੇ ਸਾਹਮਣੇ ਵਿੱਤ ਮੰਤਰੀ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਅਹੁਦੇਦਾਰ ਤੇ ਕਰਮਚਾਰੀ। ਤਸਵੀਰ: ਹਮਸ਼ਾਇਨ ਸਟੂਡੀਓ
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਖੈਰ ਦੀ ਕਟਾਈ ਖ਼ਿਲਾਫ਼ ਵਣ ਵਿਭਾਗ ਦੀ ਵੱਡੀ ਕਾਰਵਾਈ : ਕਰੋੜਾਂ ਰੁਪਏ ਦੀ ਖੈਰ ਬਰਾਮਦ, ਫ਼ੈਕਟਰੀ ਸੀਲ ਪਿੰਡ ਸਟਿਆਣਾ... ਅਗਲੀ ਖ਼ਬਰ ਪੁਲਿਸ ਅਤੇ ਸਰਕਾਰ ਦੀਆਂ ਧੱਕੇਸ਼ਾਹੀਆਂ ਖ਼ਿਲਾਫ਼ ਜਨਤਕ ਜਥੇਬੰਦੀਆਂ ਵਲੋਂ ਡੀ.ਐੱਸ.ਪੀ. ਦਫ਼ਤਰ ਅੱਗੇ ਰੋਸ ਧਰਨਾ
Ad Position 24