18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਹਲਕਾ ਵਿਧਾਇਕ ਘੁੰਮਣ ਦੇ ਯਤਨਾਂ ਸਦਕਾ ਇਲਾਕੇ ਦਾ ਹੋ ਰਿਹਾ ਵਿਕਾਸ-ਘੁੰਮਣ, ਸੰਧੂ

ਘੋਗਰਾ, 18 ਅਗਸਤ (ਆਰ. ਐੱਸ.

Ad Position 21
No active advertisement
ਬਰਿੰਦਰ ਇਕਬਾਲ ਸਿੰਘ ਬਿੰਦੂ ਘੁੰਮਣ ਅਤੇ ਕੰਵਲਪ੍ਰੀਤ ਸਿੰਘ ਸੰਧੂ। 19-08-2026
ਘੋਗਰਾ, 18 ਅਗਸਤ (ਆਰ. ਐੱਸ. ਸਲਾਰੀਆ)- ਵਿਧਾਨ ਸਭਾ ਹਲਕਾ ਦਸੂਹਾ ਦੇ ਪਿੰਡਾਂ ਦਾ ਵਿਕਾਸ ਹਲਕਾ ਵਿਧਾਇਕ ਕਰਮਵੀਰ ਸਿੰਘ ਘੁੰਮਣ ਦੇ ਯਤਨਾਂ ਸਦਕਾ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਰਿੰਦਰ ਇਕਬਾਲ ਸਿੰਘ ਬਿੰਦੂ ਘੁੰਮਣ ‘ਆਪ’ ਆਗੂ ਅਤੇ ਚੇਅਰਮੈਨ ਕੰਵਲਪ੍ਰੀਤ ਸਿੰਘ ਸੰਧੂ ਨੇ ‘ਅਜੀਤ’ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕੇ ਦੇ ਪਿੰਡਾਂ ਦਾ ਵਿਕਾਸ ਹਲਕਾ ਵਿਧਾਇਕ ਕਰਮਵੀਰ ਸਿੰਘ ਘੁੰਮਣ ਦੇ ਸਦਕਾ ਮਾਨ ਸਰਕਾਰ ਵਲੋਂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਦੇ ਦੌਰਾਨ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਘਰ ਦੀ ਹਰੇਕ 18 ਸਾਲ ਤੋਂ ਵੱਧ ਉਮਰ ਵਾਲੀ ਔਰਤ ਨੂੰ 1000 ਅਤੇ ਐਸ. ਸੀ ਔਰਤ ਨੂੰ 1500 ਰੁਪਏ ਮਹੀਨਾ ਦੇਣਾ ਮਾਣ ਵਾਲੀ ਗੱਲ ਹੈ। ਹਰ ਘਰ ਨੂੰ 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ। ਆਟਾ ਦਾਲ ਸਕੀਮ ਤਹਿਤ ਲੋਕਾਂ ਨੂੰ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਕੰਡੀ ਇਲਾਕੇ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਲਈ ਵਾਟਰ ਪੰਪ ਲਗਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਮਾਨ ਸਰਕਾਰ ਵੱਲੋਂ ਪਿੰਡਾਂ ਵਿਚ ਖੇਡ ਸਟੇਡੀਅਮ ਬਣਵਾਏ ਜਾ ਰਹੇ ਹਨ ਜਿਸ ਨਾਲ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕਦਾ ਹੈ ਤੇ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੰਡੀ ਇਲਾਕੇ ਦੇ ਪਿੰਡਾਂ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ਰਿਪੇਅਰ ਕਰਵਾਈਆਂ ਜਾ ਰਹੀਆਂ ਹਨ ਅਤੇ ਨਵੀਆਂ ਬਣਵਾਈਆਂ ਜਾ ਰਹੀਆਂ ਹਨ, ਤਾਂ ਜੋ ਆਉਣ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਮਾਨ ਸਰਕਾਰ ਵਲੋਂ ਪਿੰਡਾਂ ਵਿਚ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ ਤਾਂ ਜੋ ਹਰ ਵਿਅਕਤੀ ਆਪਣਾ ਮੁਫ਼ਤ ਵਿਚ ਇਲਾਜ ਕਰਵਾ ਸਕੇ।
Ad Position 22
No active advertisement
ਪਿਛਲੀ ਖ਼ਬਰ ਪਿੰਡ ਠੱਕਰਵਾਲ ਵਿਖੇ ਮਨਾਏ ਤੀਆਂ ਦੇ ਤਿਉਹਾਰ ਮੌਕੇ ਹਾਜ਼ਰ ਔਰਤਾਂ ਤੇ ਮੁਟਿਆਰਾਂ। ਠੱਕਰਵਾਲ ’ਚ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਜੇ.ਸੀ.ਡੀ.ਏ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ
Ad Position 24