20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸਤੌਜ (ਸੰਗਰੂਰ) ਰੈਲੀ ਵਿਚ ਵੱਡੀ ਗਿਣਤੀ ’ਚ ਸ਼ਾਮਿਲ ਹੋਣਗੇ ਐਨ. ਪੀ. ਐੱਸ. ਮੁਲਾਜ਼ਮ- ਨਰਿੰਦਰ ਅਜਨੋਹਾ

ਕੋਟਫ਼ਤੂਹੀ, 19 ਅਗਸਤ (ਅਵਤਾਰ ਸਿੰਘ ਅਟਵਾਲ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਸੀ. ਪੀ.

Ad Position 21
No active advertisement
ਅਜੀਤ ਡੈਸਕ 20-08-2026
ਕੋਟਫ਼ਤੂਹੀ, 19 ਅਗਸਤ (ਅਵਤਾਰ ਸਿੰਘ ਅਟਵਾਲ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਸੀ. ਪੀ.ਐਫ ਕਰਮਚਾਰੀ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਵੱਲੋਂ ਸੰਯੁਕਤ ਰੂਪ ਵਿਚ ਬਣਾਏ ਪੁਰਾਣੀ ਪੈਨਸ਼ਨ ਬਹਾਲੀ ਮੰਚ ਵੱਲੋਂ ‘ਆਪ’ ਸਰਕਾਰ ਵੱਲੋਂ ਕੀਤੇ ਵਾਅਦੇ ਅਤੇ ਦਾਅਵਿਆਂ ਦੀ ਫ਼ੂਕ ਕੱਢਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ (ਸੰਗਰੂਰ) ਵਿਖੇ 23 ਅਗਸਤ ਨੂੰ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਰੈਲੀ ਵਿਚ ਕੋਟਫ਼ਤੂਹੀ ਬਲਾਕ ਤੋਂ ਵੀ ਵੱਡੀ ਗਿਣਤੀ ਵਿਚ ਐਨ. ਪੀ. ਐੱਸ. ਮੁਲਾਜ਼ਮ ਸ਼ਾਮਿਲ ਹੋਣਗੇ। ਕੋਟਫ਼ਤੂਹੀ ਵਿਖੇ ਮੀਟਿੰਗ ਦੌਰਾਨ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂ ਨਰਿੰਦਰ ਅਜਨੋਹਾ, ਉਂਕਾਰ ਸਿੰਘ, ਹਰਮਨੋਜ ਕੁਮਾਰ ਅਤੇ ਅਜੇ ਕੁਮਾਰ ਨੇ ਕਿਹਾ ਕਿ ਜਦੋਂ ਤੱਕ ਪੁਰਾਣੀ ਪੈਨਸ਼ਨ ਬਹਾਲ ਨਹੀਂ ਹੋ ਜਾਂਦੀ ਤਦ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਧਰਮਿੰਦਰ ਸਿੰਘ, ਸੁਖਜੀਵਨ ਸਿੰਘ, ਕਰਮਵੀਰ ਸਿੰਘ, ਕੁਲਵਿੰਦਰ ਸਿੰਘ, ਦਵਿੰਦਰ ਕੁਮਾਰ, ਅਨਿਲ ਕੁਮਾਰ, ਹਰਮਨਪ੍ਰੀਤ ਸਿੰਘ ਅਤੇ ਹਰਭਜਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੈਡਮਿੰਟਨ ਚੈਂਪੀਅਨਸ਼ਿਪ ’ਚ ਕਾਂਸੀ ਦੇ ਤਗਮੇ ਜਿੱਤਣ ਵਾਲੀਆਂ ਵਿਦਿਆਰਥਣਾਂ ਸਾਨਵੀ ਕਪੂਰ ਅਤੇ ਸੌਮਿਆ। ਆਉਣ ਵਾਲੀਆਂ ਪੀੜ੍ਹ... ਅਗਲੀ ਖ਼ਬਰ ਵਿਧਾਇਕ ਡਾ. ਇਸ਼ਾਂਕ ਕੁਮਾਰ ਵਲੋਂ ਹਲਕਾ ਚੱਬੇਵਾਲ ਦੇ ਵਿਕਾਸ ਲਈ 5 ਕਰੋੜ ਦੀ ਗ੍ਰਾਂਟ ਜਾਰੀ
Ad Position 24