ਬੈਡਮਿੰਟਨ ਚੈਂਪੀਅਨਸ਼ਿਪ ’ਚ ਕਾਂਸੀ ਦੇ ਤਗਮੇ ਜਿੱਤਣ ਵਾਲੀਆਂ ਵਿਦਿਆਰਥਣਾਂ ਸਾਨਵੀ ਕਪੂਰ ਅਤੇ ਸੌਮਿਆ।
ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਬਚਾਉਣਾ ਸਮੇਂ ਦੀ ਮੁੱਖ ਲੋੜ - ਜਸਪ੍ਰੀਤ ਸਿੰਘ ਸੈਣੀ
ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ)- ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਦੀਆਂ ਪ੍ਰਤਿਭਾਸ਼ਾਲੀ ਵਿਦਿਆਰਥਣਾਂ ਸਾਨਵੀ ਕਪੂਰ ਅਤੇ ਸੌਮਿਆ ਨੇ ਸੀ. ਬੀ.
ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ)- ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਦੀਆਂ ਪ੍ਰਤਿਭਾਸ਼ਾਲੀ ਵਿਦਿਆਰਥਣਾਂ ਸਾਨਵੀ ਕਪੂਰ ਅਤੇ ਸੌਮਿਆ ਨੇ ਸੀ.ਬੀ.ਐਸ.ਈ. ਕਲੱਸਟਰ-17 ਬੈਡਮਿੰਟਨ ਚੈਂਪੀਅਨਸ਼ਿਪ 2026-27 ‘ਚ ਅੰਡਰ-19 ਲੜਕੀਆਂ ਦੇ ਵਰਗ ‘ਚ ਤੀਜਾ ਸਥਾਨ ਪ੍ਰਾਪਤ ਕਰਦਿਆਂ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਇਹ ਮੁਕਾਬਲਾ ਬ੍ਰਿਟਿਸ਼ ਵਿਕਟੋਰੀਆ ਸਕੂਲ ਕਪੂਰਥਲਾ ਵਿਖੇ ਕਰਵਾਇਆ ਗਿਆ ਸੀ, ਜਿਸ ਵਿਚ ਪੰਜਾਬ ਦੇ 13 ਜ਼ਿਲ੍ਹਿਆਂ ਦੇ ਨਾਲ-ਨਾਲ ਜੰਮੂ ਤੇ ਕਸ਼ਮੀਰ ਦੀਆਂ ਪ੍ਰਤਿਭਾਸ਼ਾਲੀ ਖਿਡਾਰਨਾਂ ਸ਼ਾਮਿਲ ਸਨ। ਸਖ਼ਤ ਮੁਕਾਬਲੇ ਵਿਚਕਾਰ, ਸਾਨਵੀ ਕਪੂਰ ਤੇ ਸੌਮਿਆ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦੀ ਅੰਡਰ-19 ਲੜਕੀਆਂ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਤੇ ਕਾਂਸੀ ਦਾ ਤਗਮਾ ਜਿੱਤਿਆ। ਸਕੂਲ ਪ੍ਰਿੰਸੀਪਲ ਪੂਜਾ ਧੀਮਾਨ ਨੇ ਦੋਵਾਂ ਪ੍ਰਤਿਭਾਸ਼ਾਲੀ ਖਿਡਾਰਨਾਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਵੁੱਡਲੈਂਡ ਓਵਰਸੀਜ਼ ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਅਕਾਦਮਿਕ ਦੇ ਨਾਲ-ਨਾਲ ਖੇਡਾਂ ਤੇ ਸਹਿ-ਪਾਠਕ੍ਰਮ ਗਤੀਵਿਧੀਆਂ ‘ਤੇ ਵਿਸ਼ੇਸ਼ ਜ਼ੋਰ ਦਿੰਦਾ ਹੈ। ਸਕੂਲ ਦੀ ਡੀਨ ਡਾ. ਸਿਮਰਜੀਤ ਕੌਰ ਗਿੱਲ ਨੇ ਵੀ ਵਿਦਿਆਰਥਣਾਂ ਨੂੰ ਇਸ ਪ੍ਰਾਪਤੀ ‘ਤੇ ਨਿੱਘੀ ਵਧਾਈ ਦਿੱਤੀ ਤੇ ਕਿਹਾ ਕਿ ਇਹ ਸਫਲਤਾ ਸਕੂਲ ਦੇ ਖੇਡ ਸੱਭਿਆਚਾਰ, ਨਿਰੰਤਰ ਅਭਿਆਸ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ। ਜ਼ਿਕਰਯੋਗ ਹੈ ਕਿ ਸਾਨਵੀ ਕਪੂਰ ਤੇ ਸੌਮਿਆ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਮਾਪਿਆਂ, ਸਕੂਲ ਅਤੇ ਉਨ੍ਹਾਂ ਦੇ ਅਧਿਆਪਕਾਂ ਅਤੇ ਕੋਚਾਂ ਨੂੰ ਦਿੱਤਾ। ਮਹੱਤਵਪੂਰਨ ਗੱਲ ਇਹ ਹੈ ਕਿ ਵੁੱਡਲੈਂਡ ਸਕੂਲ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਖੇਡ ਸਹੂਲਤਾਂ ਪ੍ਰਦਾਨ ਕਰਦਾ ਹੈਂਜਿਸ ਵਿਚ ਇੱਕ ਸਾਊਂਡਪਰੂਫ ਰਿਕਾਰਡਿੰਗ ਰੂਮ, ਇੱਕ ਅਰਧ-ਓਲੰਪਿਕ-ਆਕਾਰ ਦਾ ਸਵੀਮਿੰਗ ਪੂਲ, ਇੱਕ ਉੱਨਤ ਸ਼ੂਟਿੰਗ ਰੇਂਜ, ਆਧੁਨਿਕ ਲਾਅਨ ਟੈਨਿਸ ਅਤੇ ਪਿਕਲਬਾਲ ਕੋਰਟ ਅਤੇ ਬਾਸਕਟਬਾਲ ਕੋਰਟ ਅਤੇ ਕ੍ਰਿਕਟ ਪਿੱਚ ਸ਼ਾਮਲ ਹਨ ਜੋ ਪੇਸ਼ੇਵਰ ਮਿਆਰਾਂ ਨੂੰ ਪੂਰਾ ਕਰਦੇ ਹਨ।