ਬਿਰਲਾ ਓਪਨ ਮਾਈਂਡਜ਼ ਇੰਟਰਨੈਸ਼ਨਲ ਸਕੂਲ ’ਚ ਆਜ਼ਾਦੀ ਦਿਹਾੜਾ ਮਨਾਇਆ
ਬੁੱਲ੍ਹੋਵਾਲ, 19 ਅਗਸਤ (ਲੁਗਾਣਾ)- ਬਿਰਲਾ ਓਪਨ ਮਾਈਂਡਜ਼ ਇੰਟਰਨੈਸ਼ਨਲ ਸਕੂਲ ਲੁਹਾਰ ਕੰਗਣਾ (ਬੋਮਿਸ) ਹੁਸ਼ਿਆਰਪੁਰ ਵਿਚ ਦੇਸ਼ ਦੀ ਆਜ਼ਾਦੀ ਦਾ 80ਵਾਂ ਦਿਹਾੜਾ ਸਕੂਲ ਪ੍ਰਬੰਧਕ ਕਮੇਟੀ ਦੀ ਅਗਵਾਈ ਵਿਚ ਮਨਾਇਆ ਗਿਆ। ਇਸ ਦੌਰਾਨ ਸਮੁੱਚਾ ਸਕੂਲ ਤਿਰੰਗੇ ਰੰਗਾਂ ਵਿਚ ਰੰਗਿਆ ਹੋਇਆ ਨਜ਼ਰ ਆ ਰਿਹਾ ਸੀ।
ਬੁੱਲ੍ਹੋਵਾਲ, 19 ਅਗਸਤ (ਲੁਗਾਣਾ)- ਬਿਰਲਾ ਓਪਨ ਮਾਈਂਡਜ਼ ਇੰਟਰਨੈਸ਼ਨਲ ਸਕੂਲ ਲੁਹਾਰ ਕੰਗਣਾ (ਬੋਮਿਸ) ਹੁਸ਼ਿਆਰਪੁਰ ਵਿਚ ਦੇਸ਼ ਦੀ ਆਜ਼ਾਦੀ ਦਾ 80ਵਾਂ ਦਿਹਾੜਾ ਸਕੂਲ ਪ੍ਰਬੰਧਕ ਕਮੇਟੀ ਦੀ ਅਗਵਾਈ ਵਿਚ ਮਨਾਇਆ ਗਿਆ। ਇਸ ਦੌਰਾਨ ਸਮੁੱਚਾ ਸਕੂਲ ਤਿਰੰਗੇ ਰੰਗਾਂ ਵਿਚ ਰੰਗਿਆ ਹੋਇਆ ਨਜ਼ਰ ਆ ਰਿਹਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਈਸ਼ਵਰ-ਵੰਦਨਾ ਨਾਲ ਹੋਈ। ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਸੁਹਾਨੀ ਨੇ ਆਪਣੇ ਪ੍ਰਭਾਵਸ਼ਾਲੀ ਭਾਸ਼ਣ ਰਾਹੀਂ ਇਸ ਦਿਨ ਦੀ ਮਹੱਤਤਾ ਅਤੇ ਦੇਸ਼ ਪ੍ਰਤੀ ਸਾਡੇ ਫ਼ਰਜ਼ਾਂ ਬਾਰੇ ਚਾਨਣਾ ਪਾਇਆ। ਇਸ ਤੋਂ ਬਾਅਦ ‘ਦੇਸ਼ ਦੀ ਆਜ਼ਾਦੀ ਅਤੇ ਸਾਡੇ ਫ਼ਰਜ਼’ ਵਿਸ਼ੇ ’ਤੇ ਆਧਾਰਿਤ ਇੱਕ ਸੰਗੀਤ ਮਈ ਲਘੂ ਕਹਾਣੀ ਦਾ ਮੰਚਨ ਕੀਤਾ ਗਿਆ। ਸਮਾਰੋਹ ਦੌਰਾਨ ਵਿਦਿਆਰਥੀਆਂ ਨੇ ਦੇਸ਼-ਭਗਤੀ ਦੇ ਗੀਤਾਂ, ਕਵਿਤਾਵਾਂ, ਭਾਸ਼ਣਾਂ, ਨਾਚ ਤੇ ਵੱਖ-ਵੱਖ ਪੇਸ਼ਕਾਰੀਆਂ ਪੇਸ਼ ਕੀਤੀਆਂ। ਇਸ ਮੌਕੇ ਉਪ ਪ੍ਰਿੰਸੀਪਲ ਸੁਪਰਨਾ ਕੌਸ਼ਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਜ਼ਾਦੀ ਸੈਨਾਨੀਆਂ ਦੇ ਆਦਰਸ਼ਾਂ ਤੋਂ ਪ੍ਰੇਰਨਾਂ ਲੈਂਦੇ ਹੋਏ ਹਰੇਕ ਵਿਦਿਆਰਥੀ ਨੂੰ ਦੇਸ਼ ਪ੍ਰਤੀ ਆਪਣੇ ਫ਼ਰਜ਼ਾਂ ਦੀ ਪੂਰੀ ਨਿਸ਼ਠਾ ਨਾਲ ਪਾਲਣਾ ਕਰਨੀ ਚਾਹੀਦੀ ਹੈ।