20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਬੁੱਲ੍ਹੋਵਾਲ ’ਚ ‘ਤੀਆਂ ਦਾ ਤਿਉਹਾਰ’ ਮਨਾਇਆ

ਬੁੱਲ੍ਹੋਵਾਲ, 19 ਅਗਸਤ (ਲੁਗਾਣਾ)- ਬੁੱਲ੍ਹੋਵਾਲ ਵਿਖੇ ਸਾਬਕਾ ਸਰਪੰਚ ਗੁਰਪ੍ਰੀਤ ਕੌਰ ਦੀ ਅਗਵਾਈ ’ਚ ਤੀਆਂ ਦਾ ਤਿਉਹਾਰ ਮਨਾਇਆ ਗਿਆ। ਸਮਾਗਮ ਵਿਚ ਪਿੰਡ ਦੀਆਂ ਔਰਤਾਂ, ਮੁਟਿਆਰਾਂ ਤੇ ਬੱਚੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 20-08-2026
ਬੁੱਲ੍ਹੋਵਾਲ, 19 ਅਗਸਤ (ਲੁਗਾਣਾ)- ਬੁੱਲ੍ਹੋਵਾਲ ਵਿਖੇ ਸਾਬਕਾ ਸਰਪੰਚ ਗੁਰਪ੍ਰੀਤ ਕੌਰ ਦੀ ਅਗਵਾਈ ’ਚ ਤੀਆਂ ਦਾ ਤਿਉਹਾਰ ਮਨਾਇਆ ਗਿਆ। ਸਮਾਗਮ ਵਿਚ ਪਿੰਡ ਦੀਆਂ ਔਰਤਾਂ, ਮੁਟਿਆਰਾਂ ਤੇ ਬੱਚੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਪੂਰਾ ਪਿੰਡ ਪੰਜਾਬੀ ਰੰਗ ਵਿਚ ਰੰਗਿਆ ਹੋਇਆ ਨਜ਼ਰ ਆਇਆ। ਇਸ ਮੌਕੇ ਰੰਗ-ਬਰੰਗੀਆਂ ਪੰਜਾਬੀ ਪੋਸ਼ਾਕਾਂ ਅਤੇ ਫੁਲਕਾਰੀ ਲੈ ਕੇ ਪੁੱਜੀਆਂ ਮੁਟਿਆਰਾਂ ਨੇ ਸਮਾਗਮ ਨੂੰ ਹੋਰ ਵੀ ਆਕਰਸ਼ਕ ਬਣਾ ਦਿੱਤਾ। ਪ੍ਰੋਗਰਾਮ ਦੀ ਸ਼ੁਰੂਆਤ ਪੰਜਾਬੀ ਵਿਰਸੇ ਨਾਲ ਸਬੰਧਿਤ ਧਾਰਮਿਕ ਤੇ ਸੱਭਿਆਚਾਰਕ ਗੀਤਾਂ ਨਾਲ ਹੋਈ। ਇਸ ਮੌਕੇ ਅਮਨਦੀਪ ਕੌਰ, ਕਾਂਤਾ ਦੇਵੀ, ਚਰਨਜੀਤ ਕੌਰ, ਸੁਖਵਿੰਦਰ ਕੌਰ, ਬਲਵਿੰਦਰ ਕੌਰ, ਦੀਪ ਕਮਲ ਕੌਰ, ਗੁਰਮੀਤ ਕੌਰ, ਕਮਲ, ਰਜਵਿੰਦਰ ਕੌਰ, ਅਮਰਜੀਤ ਕੌਰ ਵੀ ਉਚੇਚੇ ਤੌਰ ’ਤੇ ਸ਼ਾਮਿਲ ਹੋਏ। ਸਮਾਗਮ ਦੇ ਅੰਤ ਵਿਚ ਸਾਰਿਆਂ ਲਈ ਖਾਣ-ਪੀਣ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ।
Ad Position 22
No active advertisement
ਪਿਛਲੀ ਖ਼ਬਰ ਮਨਿਸਟੀਰੀਅਲ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਕਲਮ ਛੋੜ ਹੜਤਾਲ ਤੀਜੇ ਦਿਨ ਵੀ ਜਾਰੀ ਅਗਲੀ ਖ਼ਬਰ ਸੁਨੀਲ ਦੱਤ ਸ਼ਾਰਧਾ ਦਾ ਸੈਂਕੜੇ ਨਮ ਅੱਖਾਂ ਦੀ ਮੌਜੂਦਗੀ ’ਚ ਹੋਇਆ ਅੰਤਿਮ ਸੰਸਕਾਰ
Ad Position 24