20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਹੁਸ਼ਿਆਰਪੁਰ ਕੈਂਪਸ ’ਚ ਓਰੀਐਨਟੇਸ਼ਨ ਪ੍ਰੋਗਰਾਮ ਕਰਵਾਇਆ

ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਅੰਦਰ ਚੱਲ ਰਹੇ ਸਰਕਾਰੀ ਕਾਲਜ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨੌਲੋਜੀ, ਹੁਸ਼ਿਆਰਪੁਰ ਕੈਂਪਸ ਵਿਖੇ ਚੱਲ ਰਹੇ ‘ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨੋਲੋਜੀ, ਹੁਸ਼ਿਆਰਪੁਰ ਕੈਂਪਸ ਦੁਆਰਾ ਨਵਾਂ ਅਕੈਡਮਿਕ ਸੈਸ਼ਨ 2026-27 ਦੀ ਸ਼ੁਰੂਆਤ ਮੌਕੇ ਓਰੀਐਨਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਕੈਂਪਸ-ਡਾਇਰੈਕਟਰ-ਕਮ-ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਇਹ ਪ੍ਰੋਗਰਾਮ 30 ਦਿਨਾਂ ਲਈ ਚਲਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 20-08-2026
ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਅੰਦਰ ਚੱਲ ਰਹੇ ਸਰਕਾਰੀ ਕਾਲਜ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨੌਲੋਜੀ, ਹੁਸ਼ਿਆਰਪੁਰ ਕੈਂਪਸ ਵਿਖੇ ਚੱਲ ਰਹੇ ‘ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨੋਲੋਜੀ, ਹੁਸ਼ਿਆਰਪੁਰ ਕੈਂਪਸ ਦੁਆਰਾ ਨਵਾਂ ਅਕੈਡਮਿਕ ਸੈਸ਼ਨ 2026-27 ਦੀ ਸ਼ੁਰੂਆਤ ਮੌਕੇ ਓਰੀਐਨਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਕੈਂਪਸ-ਡਾਇਰੈਕਟਰ-ਕਮ-ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਇਹ ਪ੍ਰੋਗਰਾਮ 30 ਦਿਨਾਂ ਲਈ ਚਲਾਇਆ ਜਾਵੇਗਾ। ਇਸ ਦਾ ਮੁੱਖ ਉਦੇਸ਼ ਨਵੇਂ ਵਿਦਿਆਰਥੀਆਂ ਨੂੰ ਕੈਂਪਸ ਵਿਚ ਰਹਿਣ-ਸਹਿਣ ਬਾਰੇ ਸਮਝਾਉਣਾ, ਸਿੱਖਿਆਰਥੀਆਂ ਲਈ ਉਪਲਬਧ ਵੱਖ-ਵੱਖ ਸੇਵਾਵਾਂ ਬਾਰੇ ਸਮਝਾਉਣਾ, ਵਿਦਿਆਰਥੀਆਂ ਨਾਲ ਜਾਣ-ਪਹਿਚਾਣ ਕਰਨਾ ਤੇ ਕੈਂਪਸ ਲਾਈਫ਼ ਨੂੰ ਹੋਰ ਕਿੰਨਾ ਵਧੀਆ ਬਣਾਇਆ ਜਾ ਸਕਦਾ ਹੈ ਬਾਰੇ ਜਾਣੂੰ ਕਰਵਾਉਣਾ ਅਤੇ ਹੋਰ ਨਵੀਆਂ ਖ਼ੋਜਾ ਕਰਨ ਦੇ ਮੌਕੇ ਪ੍ਰਦਾਨ ਕਰਨਾ ਹੁੰਦਾ ਹੈ। ਕਾਲਜ ਪ੍ਰਿੰ. ਡਾ. ਪਰਮਿੰਦਰ ਕੌਰ ਸੈਣੀ ਨੇ ਦੱਸਿਆ ਕਿ ਓਰੀਐਨਟੇਸ਼ਨ ਪ੍ਰੋਗਰਾਮ ਨੂੰ ਦੋ ਹਿੱਸਿਆਂ ਵਿਚ ਵੰਡਿਆ ਗਿਆ ਹੈ। ਪਹਿਲੇ ਦਿਨ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਵੱਲੋਂ ਮਿਲ ਕੇ ਨਵੇਂ ਸੈਸ਼ਨ ਦੀ ਆਰੰਭਤਾ ’ਚ ਆਏ ਹੋਏ ਵਿਦਿਆਰਥੀਆਂ ਦਾ ਇੰਸਟੀਚਿਊਟ ਵਿਚ ਨਿੱਘਾ ਸਵਾਗਤ ਕਰਦੇ ਹੋਏ ਵਿਦਿਆਰਥੀਆਂ ਵੱਲੋਂ ਸਾਰੇ ਅਧਿਆਪਕਾਂ ਦਾ ਆਸ਼ੀਰਵਾਦ ਲੈ ਕੇ ਪਹਿਲੇ ਦਿਨ ਦੀ ਸ਼ੁਰੂਆਤ ਕੀਤੀ ਗਈ ਤੇ ਆਰੰਭਤਾ ਸਬੰਧਿਤ ਰਿਲਿਜਸ ਤੇ ਵਿੱਦਿਅਕ ਗਤੀਵਿਧੀਆਂ ਕੀਤੀਆਂ ਗਈਆਂ। ਦੂਜੇ ਦਿਨ ਪ੍ਰੋ. ਰੀਤੂ ਤਿਵਾਰੀ ਵੱਲੋਂ ਵਿਦਿਆਰਥੀਆਂ ਨੂੰ ਕੋਰਸ ਤੇ ਸਿਲੇਬਸ ਬਾਰੇ ਜਾਣਕਾਰੀ ਦਿੱਤੀ। ਤੀਜੇ ਦਿਨ ਪ੍ਰੋ. ਜ਼ਸਵੀਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਇੰਸਟੀਚਿਊਟ ਵਿਚ ਰਹਿੰਦੇ ਹੋਏ ਵੱਖ-ਵੱਖ ਕੰਮਾਂ ਲਈ ਅਧਿਆਪਕ ਨਾਲ ਰਾਬਤਾ ਕਰਨਾ ਤੇ ਵੱਖ-ਵੱਖ ਮੁਸ਼ਕਲਾਂ ਨੂੰ ਹੱਲ ਕਰਨ ਬਾਰੇ ਜਾਣਕਾਰੀ ਦਿੱਤੀ। ਚੌਥੇ ਦਿਨ ਪ੍ਰੋ. ਚਾਂਦਨੀ ਸ਼ਰਮਾ ਵੱਲੋਂ ਵਿਦਿਆਰਥੀਆਂ ਨੂੰ ਅਸੈਸਮੇਂਟ ਦੀਆਂ ਵੱਖ-ਵੱਖ ਕਿਸਮਾਂ ਬਾਰੇ ਦੱਸਦਿਆਂ ਅਸੈਸਮੇਂਟ ਰੂਲਾਂ ਤੋਂ ਜਾਣੂ ਕਰਵਾਇਆ ਗਿਆ। ਪੰਜਵੇ ਦਿਨ ਕਾਲਜ ਪ੍ਰਿੰ . ਡਾ : ਪਰਮਿੰਦਰ ਕੌਰ ਸੈਣੀ ਵੱਲੋਂ ਵਿਦਿਆਰਥੀਆਂ ਨੂੰ ਇੰਸਟੀਚਿਊਟ ਦੇ ਨਿਯਮਾਂ ਅਤੇ ਕਾਇਦੇ-ਕਾਨੂੰਨਾਂ ਬਾਰੇ ਜਾਣੂੰ ਕਰਵਾਇਆ।
Ad Position 22
No active advertisement
ਪਿਛਲੀ ਖ਼ਬਰ ਫ਼ੈਕਟਰੀਆਂ ਤੇ ਆਰੇ ਵਾਲਿਆਂ ਦੀ ਮਨਮਾਨੀ: ਨਵੀਂ ਬਣੀ ਸੜਕ ਤੋਂ ਧੱਕੇ ਨਾਲ ਓਵਰਲੋਡ ਵਾਹਨ ਲੰਘਾਏ ਅਗਲੀ ਖ਼ਬਰ ਮੁਕੇਰੀਆਂ ਸ਼ਹਿਰ ਅੰਦਰ ਭਾਰੀ ਮੀਂਹ ਨੇ ਕੀਤਾ ਜਲ-ਥਲ, ਸਿਵਲ ਹਸਪਤਾਲ ਤੇ ਨੀਵੀਂਆਂ ਥਾਵਾਂ ’ਤੇ ਭਰਿਆ ਪਾਣੀ
Ad Position 24