20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇੰਸਪੈਕਟਰਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ

ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ/ ਹਰਪ੍ਰੀਤ ਕੌਰ )- ਪੰਜਾਬ ਰਾਜ ਦੇ ਖ਼ੁਰਾਕ ਸਪਲਾਈ ਵਿਭਾਗ ‘ਚ ਤਾਇਨਾਤ ਸਮੂਹ ਨਿਰੀਖਕਾਂ (ਇੰਸਪੈਕਟਰਾਂ) ਅਤੇ ਸਹਾਇਕ ਖ਼ੁਰਾਕ ਸਪਲਾਈ ਅਫ਼ਸਰਾਂ ਨੇ ਵਿਭਾਗ ਦੀਆਂ ਕਥਿਤ ਗਲਤ ਨੀਤੀਆਂ, ਤਨਖ਼ਾਹਾਂ ‘ਚੋਂ ਨਾਜਾਇਜ਼ ਲੇਟ ਡਾਕੂਮੈਂਟ ਰਿਕਵਰੀਆਂ ਅਤੇ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਟਾਲ-ਮਟੋਲ ਦੀ ਨੀਤੀ ਦੇ ਵਿਰੋਧ ‘ਚ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰਦਿਆਂ ਹਰ ਤਰ੍ਹਾਂ ਦੇ ਕੰਮ ਮੁਕੰਮਲ ਬੰਦ ਰੱਖਿਆ ਗਿਆ। ਇੰਸਪੈਕਟੋਰੇਟ ਫੂਡ ਸਪਲਾਈ ਯੂਨੀਅਨ ਪੰਜਾਬ ਦੇ ਸੱਦੇ ‘ਤੇ ਜ਼ਿਲ੍ਹਾ ਇਕਾਈ ਦੇ ਵਫ਼ਦ ਵਲੋਂ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ।

Ad Position 21
No active advertisement
ਸਹਾਇਕ ਕਮਿਸ਼ਨਰ (ਜ) ਮੇਜਰ ਡਾ. ਸੁਮਿਤ ਮੁੱਧ ਨੂੰ ਮੰਗ ਪੱਤਰ ਦਿੰਦੇ ਹੋਏ ਪ੍ਰਧਾਨ ਕੁਲਜੀਤ ਸਿੰਘ, ਸੁਖਵਿੰਦਰ ਸਿੰਘ, ਕੁਲਦੀਪ ਸਿੰਘ, ਰਣਦੀਪ ਸਿੰਘ, ਹਰਦੀਪ ਸਿੰਘ, ਏ.ਐਫ.ਐਸ.ਓ. ਜਸਬੀਰ ਸਿੰਘ ਤੇ ਹੋਰ। 20-08-2026
ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ/ ਹਰਪ੍ਰੀਤ ਕੌਰ )- ਪੰਜਾਬ ਰਾਜ ਦੇ ਖ਼ੁਰਾਕ ਸਪਲਾਈ ਵਿਭਾਗ ‘ਚ ਤਾਇਨਾਤ ਸਮੂਹ ਨਿਰੀਖਕਾਂ (ਇੰਸਪੈਕਟਰਾਂ) ਅਤੇ ਸਹਾਇਕ ਖ਼ੁਰਾਕ ਸਪਲਾਈ ਅਫ਼ਸਰਾਂ ਨੇ ਵਿਭਾਗ ਦੀਆਂ ਕਥਿਤ ਗਲਤ ਨੀਤੀਆਂ, ਤਨਖ਼ਾਹਾਂ ‘ਚੋਂ ਨਾਜਾਇਜ਼ ਲੇਟ ਡਾਕੂਮੈਂਟ ਰਿਕਵਰੀਆਂ ਅਤੇ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਟਾਲ-ਮਟੋਲ ਦੀ ਨੀਤੀ ਦੇ ਵਿਰੋਧ ‘ਚ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰਦਿਆਂ ਹਰ ਤਰ੍ਹਾਂ ਦੇ ਕੰਮ ਮੁਕੰਮਲ ਬੰਦ ਰੱਖਿਆ ਗਿਆ। ਇੰਸਪੈਕਟੋਰੇਟ ਫੂਡ ਸਪਲਾਈ ਯੂਨੀਅਨ ਪੰਜਾਬ ਦੇ ਸੱਦੇ ‘ਤੇ ਜ਼ਿਲ੍ਹਾ ਇਕਾਈ ਦੇ ਵਫ਼ਦ ਵਲੋਂ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ। ਡਿਪਟੀ ਕਮਿਸ਼ਨਰ ਦੀ ਗੈਰ-ਮੌਜੂਦਗੀ ‘ ਚ ਇਹ ਮੰਗ ਪੱਤਰ ਸਹਾਇਕ ਕਮਿਸ਼ਨਰ (ਜ) ਮੇਜਰ ਡਾ. ਸੁਮਿਤ ਮੁੱਧ ਨੇ ਪ੍ਰਾਪਤ ਕੀਤਾ। ਇਸ ਮੌਕੇ ਪ੍ਰਧਾਨ ਕੁਲਜੀਤ ਸਿੰਘ ਤੇ ਹੋਰਨਾਂ ਆਗੂਆਂ ਨੇ ਦੱਸਿਆ ਕਿ ਜਨਤਕ ਵੰਡ ਪ੍ਰਣਾਲੀ ਅਤੇ ਸੂਬੇ ਦੇ ਅਨਾਜ ਦੀ ਖ਼ਰੀਦ, ਸਾਂਭ ਸੰਭਾਲ ਤੇ ਦੇਸ਼ ਭਰ ‘ਚ ਮੂਵਮੈਂਟ ਵਰਗੇ ਅਹਿਮ ਕਾਰਜਾਂ ਨੂੰ ਨੇਪਰੇ ਚਾੜ੍ਹਨ ਵਾਲੇ ਫ਼ੀਲਡ ਸਟਾਫ਼ ਦਾ ਪਿਛਲੇ ਕਈ ਸਾਲਾਂ ਤੋਂ ਆਰਥਿਕ ਅਤੇ ਮਾਨਸਿਕ ਸੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਨਾਜਾਇਜ਼ ਰਿਕਵਰੀਆਂ ‘ਤੇ ਤੁਰੰਤ ਰੋਕ, ਵਿਭਾਗ ਦੀਆਂ ਗਲਤ ਨੀਤੀਆਂ ਕਾਰਨ ਮੁਲਾਜ਼ਮਾਂ ਦੀਆਂ ਤਨਖ਼ਾਹਾਂ ‘ਚੋਂ ਲੇਟ ਡਾਕੂਮੈਂਟ ਰਿਕਵਰੀਆਂ’ ਦੇ ਨਾਂਅ ‘ਤੇ ਭਾਰੀ ਕਟੌਤੀਆਂ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਨੂੰ ਤੁਰੰਤ ਬੰਦ ਕਰਨ ਦੀ ਮੰਗ ਕੀਤੀ। ਉਨ੍ਹਾਂ ਮੰਗ ਕੀਤੀ ਕਿ ਨਿਰੀਖਕਾਂ ਤੇ ਅਫ਼ਸਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਵਿਭਾਗ ਦੇ ਮੰਤਰੀ ਨਾਲ ਮੀਟਿੰਗ ਦੀ ਮੰਗ ਕੀਤੀ ਸੀ ਪਰ ਵਿਭਾਗ ਵਲੋਂ ਮੀਟਿੰਗਾਂ ਕਰਵਾਉਣ ਲਈ ਟਾਲ-ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਸਾਲਾਂ ਤੋਂ ਵਿਭਾਗ ਵੱਲੋਂ ਅਨਾਜ ਦੀ ਸਾਂਭ ਸੰਭਾਲ ਲਈ ਲੋੜੀਂਦਾ ਸਟਾਕ ਆਰਟੀਕਲ (ਜਿਵੇਂ ਕਰੇਟ, ਤਰਪਾਲਾਂ ਆਦਿ) ਮੁਹੱਈਆ ਨਹੀਂ ਕਰਵਾਇਆ ਗਿਆ। ਇਸ ਦੇ ਬਾਵਜੂਦ ਮੁਲਾਜ਼ਮਾਂ ਨੇ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਸਰਕਾਰ ਦਾ ਕਰੋੜਾਂ ਰੁਪਏ ਦਾ ਵਿੱਤੀ ਤੇ ਕੁਆਲਿਟੀ ਨੁਕਸਾਨ ਹੋਣ ਤੋਂ ਬਚਾਇਆ। ਉਨ੍ਹਾਂ ਦੱਸਿਆ ਕਿ ਫ਼ੀਲਡ ਸਟਾਫ਼ ਦੇ ਦਫ਼ਤਰਾਂ ਲਈ ਜ਼ਰੂਰੀ ਇਨਫਰਾਸਟਚਕਰ ਮੁਹੱਈਆ ਕਰਵਾਉਣ ਤੇ ਕਨਵੈਂਨਸ ਅਲਾਊਂਸ ਸਮੇਤ ਹੋਰ ਬਕਾਇਆ ਭੱਤੇ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਦੇ ਅੜੀਅਲ ਵਤੀਰੇ ਕਾਰਨ ਸਮੂਹ ਨਿਰੀਖਕਾਂ ਵਲੋਂ ਅਣਮਿੱਥੇ ਸਮੇਂ ਲਈ ਮੁਕੰਮਲ ਹੜਤਾਲ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਵਿੰਦਰ ਸਿੰਘ, ਕੁਲਦੀਪ ਸਿੰਘ, ਰਣਦੀਪ ਸਿੰਘ, ਹਰਦੀਪ ਸਿੰਘ, ਏ.ਐਫ.ਐਸ.ਓ. ਜਸਬੀਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ ਤੇ 21 ਦੇ ਬੰਦ ਨੂੰ ਦਿੱਤੀ ਜਾਵੇਗੀ ਪੂਰਨ ਹਮਾਇਤ - ਆਗੂ ਅਗਲੀ ਖ਼ਬਰ ਫ਼ੈਕਟਰੀਆਂ ਤੇ ਆਰੇ ਵਾਲਿਆਂ ਦੀ ਮਨਮਾਨੀ: ਨਵੀਂ ਬਣੀ ਸੜਕ ਤੋਂ ਧੱਕੇ ਨਾਲ ਓਵਰਲੋਡ ਵਾਹਨ ਲੰਘਾਏ
Ad Position 24