ਸਿਵਲ ਹਸਪਤਾਲ ਦੇ ਸਫ਼ਾਈ ਸੇਵਕਾਂ ਤੇ ਆਕਸੀਜਨ ਗੈਸ ਦੀ ਸਪਲਾਈ ਦੇਣ ਵਾਲੇ ਕਾਮਿਆਂ ਵਲੋਂ ਰੋਸ ਧਰਨਾ
ਹੁਸ਼ਿਆਰਪੁਰ, 20 ਅਗਸਤ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ‘ਚ ਕੰਮ ਕਰਦੇ ਸਫ਼ਾਈ ਸੇਵਕਾਂ ਅਤੇ ਆਕਸੀਜਨ ਗੈਸ ਦੀ ਸਪਲਾਈ ਦੇਣ ਵਾਲੇ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਧਰਨਾ ਲਗਾਇਆ ਗਿਆ ਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਰਮਚਾਰੀਆਂ ਨੇ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ‘ਚ ਕੰਮ ਕਰ ਰਹੇ ਹਨ ਪਰ ਅਜੇ ਵੀ ਉਨ੍ਹਾਂ ਦੀ ਤਨਖ਼ਾਹ ਸਿਰਫ਼ 10 ਹਜ਼ਾਰ ਰੁਪਏ ਦੇ ਕਰੀਬ ਹੈ ਜਿਸ ਕਾਰਨ ਮਹਿੰਗਾਈ ਦੇ ਦੌਰ ‘ਚ ਘਰਾਂ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੋਇਆ ਪਿਆ ਹੈ।
ਅਜੀਤ ਡੈਸਕ
21-08-2026