21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪਿੰਡ ਪਤਿਆਲ ਨਜ਼ਦੀਕ ਬੱਸ ਤੇ ਮੋਟਰਸਾਈਕਲ ਹਾਦਸੇ ’ਚ ਦੋ ਹਲਾਕ

ਚੌਲਾਂਗ, 20 ਅਗਸਤ (ਸੁਖਦੇਵ ਸਿੰਘ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ’ਤੇ ਪਤਿਆਲ ਨਜ਼ਦੀਕ ਬੱਸ ਤੇ ਮੋਟਰਸਾਈਕਲ ਹਾਦਸੇ ਵਿਚ ਦੋ ਵਿਅਕਤੀਆਂ ਦੇ ਹਲਾਕ ਹੋਣ ਦਾ ਸਮਾਚਾਰ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਦੁਪਹਿਰ ਇਕ ਪ੍ਰਾਈਵੇਟ ਕੰਪਨੀ ਦੀ ਬੱਸ ਨੰਬਰ ਨੰਬਰ ਪੀ.

Ad Position 21
No active advertisement
ਅਜੀਤ ਡੈਸਕ 21-08-2026
ਚੌਲਾਂਗ, 20 ਅਗਸਤ (ਸੁਖਦੇਵ ਸਿੰਘ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ’ਤੇ ਪਤਿਆਲ ਨਜ਼ਦੀਕ ਬੱਸ ਤੇ ਮੋਟਰਸਾਈਕਲ ਹਾਦਸੇ ਵਿਚ ਦੋ ਵਿਅਕਤੀਆਂ ਦੇ ਹਲਾਕ ਹੋਣ ਦਾ ਸਮਾਚਾਰ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਦੁਪਹਿਰ ਇਕ ਪ੍ਰਾਈਵੇਟ ਕੰਪਨੀ ਦੀ ਬੱਸ ਨੰਬਰ ਨੰਬਰ ਪੀ. ਬੀ. 29 ਆਰ 01 4662 ਜੋ ਜਲੰਧਰ ਵੱਲ ਜਾ ਰਹੀ ਸੀ। ਅਚਾਨਕ ਪਤਿਆਲ ਤੋਂ ਆਪਣੇ ਮੋਟਰਸਾਈਕਲ ਨੰਬਰ ਪੀ. ਬੀ. 06 ਏ ਡਬਲਯੂ 3896 ਜਿਸ ਨੂੰ ਗੁਰਨਾਮ ਸਿੰਘ ਪੁੱਤਰ ਸਰਦਾਰ ਸਿੰਘ ਵਾਸੀ ਝੰਡਾ ਜ਼ਿਲ੍ਹਾ ਗੁਰਦਾਸਪੁਰ ਚਲਾ ਰਿਹਾ ਸੀ ਤੇ ਉਸ ਦੀ ਪਤਨੀ ਮਨਜੀਤ ਕੌਰ ਨਾਲ ਬੈਠੀ ਹੋਈ ਸੀ, ਜਿਨ੍ਹਾਂ ਨਾਲ ਹਾਦਸਾ ਵਾਪਰ ਗਿਆ। ਹਾਦਸਾ ਇਨ੍ਹਾਂ ਜ਼ਬਰਦਸਤ ਸੀ ਕਿ ਦੋਵੇਂ ਪਤੀ ਪਤਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਦੀ ਅਗਲੀ ਕਾਰਵਾਈ ਤਲਵਿੰਦਰ ਸਿੰਘ ਏ.ਐੱਸ.ਆਈ. ਥਾਣਾ ਭੋਗਪੁਰ ਜ਼ਿਲ੍ਹਾ ਜਲੰਧਰ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਵਲੋਂ ਪੰਜਾਬ ਬੰਦ ਦੇ ਸੱਦੇ ਦਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਪੂਰਨ ਸਮਰਥਨ ਕੀਤਾ ਜਾਵੇਗਾ... ਅਗਲੀ ਖ਼ਬਰ ਮਹਿਲਾ ਦੀ ਮੌਤ ਮਾਮਲੇ ’ਚ ਪੁਲਿਸ ਵਲੋਂ ਕੋਈ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਪਰਿਵਾਰਕ ਮੈਂਬਰਾਂ ਵਲੋਂ ਧਰਨਾ
Ad Position 24