ਤੇਜ਼ ਰਫ਼ਤਾਰ ਮਹਿੰਦਰਾ ਗੱਡੀ ਦੀ ਲਪੇਟ ’ਚ ਆਉਣ ਨਾਲ ਔਰਤ ਦੀ ਮੌਤ
ਹੁਸ਼ਿਆਰਪੁਰ, 20 ਅਗਸਤ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਦਸੂਹਾ ਮਾਰਗ ‘ਤੇ ਪਿੰਡ ਘਾਸੀਪੁਰ ਨਜ਼ਦੀਕ ਇਕ ਤੇਜ਼ ਰਫ਼ਤਾਰ ਮਹਿੰਦਰਾ ਗੱਡੀ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮਹਿੰਦਰਾ ਗੱਡੀ ਨੰ: ਪੀ.
ਸ
ਸੜਕ ਹਾਦਸੇ ’ਚ ਨੁਕਸਾਨੇ ਵਾਹਨ। (ਹਾਸ਼ੀਏ ’ਚ) ਮ੍ਰਿਤਕ ਚੇਤਨਾ ਦੀ ਫ਼ਾਈਲ ਫ਼ੋਟੋ।
21-08-2026
ਹੁਸ਼ਿਆਰਪੁਰ, 20 ਅਗਸਤ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਦਸੂਹਾ ਮਾਰਗ ‘ਤੇ ਪਿੰਡ ਘਾਸੀਪੁਰ ਨਜ਼ਦੀਕ ਇਕ ਤੇਜ਼ ਰਫ਼ਤਾਰ ਮਹਿੰਦਰਾ ਗੱਡੀ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮਹਿੰਦਰਾ ਗੱਡੀ ਨੰ: ਪੀ.ਬੀ.07-ਸੀ.ਐਚ-7437 ਹੁਸ਼ਿਆਰਪੁਰ ਤੋਂ ਦਸੂਹਾ ਵੱਲ ਨੂੰ ਜਾ ਰਹੀ ਸੀ। ਇਸ ਦੌਰਾਨ ਜਦੋਂ ਪਿੰਡ ਘਾਸੀਪੁਰ ਨਜ਼ਦੀਕ ਜੀਓ ਪੰਪ ਤੋਂ ਐਕਟਿਵਾ ਨੰ: ਪੀ.ਬੀ.-07 ਬੀ.ਐਮ-6535 ‘ਚ ਤੇਲ ਪੁਆ ਕੇ ਪਿੰਡ ਸਤੌਰ ਦੀ ਵਾਸੀ ਔਰਤ ਚੇਤਨਾ (23) ਪਤਨੀ ਮਨਪ੍ਰੀਤ ਸਿੰਘ ਆਪਣੇ ਪਿੰਡ ਨੂੰ ਵਾਪਸ ਆ ਰਹੀ ਸੀ ਤਾਂ ਇਸੇ ਦੌਰਾਨ ਤੇਜ਼ ਰਫ਼ਤਾਰ ਮਹਿੰਦਰਾ ਗੱਡੀ ਨੇ ਉਸ ਨੂੰ ਆਪਣੀ ਲਪੇਟ ‘ਚ ਲੈ ਲਿਆ। ਹਾਦਸੇ ਦੌਰਾਨ ਐਕਟਿਵਾ ਸਵਾਰ ਔਰਤ ਚੇਤਨਾ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਈ ਜਿਸ ਨੂੰ ਤੁਰੰਤ ਹੁਸ਼ਿਆਰਪੁਰ ਦੇ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਿਕਰਯੋਗ ਹੈ ਕਿ ਮ੍ਰਿਤਕਾ ਚੇਤਨਾ ਦਾ ਕਰੀਬ 5 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਹਾਦਸੇ ਸਬੰਧੀ ਥਾਣਾ ਹਰਿਆਣਾ ਪੁਲਿਸ ਵਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।