ਸੜਕ ਹਾਦਸੇ ’ਚ ਔਰਤ ਦੀ ਮੌਤ
ਟਾਂਡਾ ਉੜਮੁੜ, 20 ਅਗਸਤ (ਕੁਲਬੀਰ ਸਿੰਘ ਗੁਰਾਇਆ)- ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ’ਤੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਕੁਰਾਲਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਫੁੱਟਪਾਥ ’ਤੇ ਕੰਮ ਕਰ ਰਹੀ ਔਰਤ ਦੀ ਮੋਟਰਸਾਈਕਲ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਸੜਕ ਹਾਦਸੇ ਵਿਚ ਮੌਤ ਦਾ ਸ਼ਿਕਾਰ ਹੋਈ 66 ਸਾਲਾ ਔਰਤ ਦੀ ਪਹਿਚਾਣ ਸੁਮਿੱਤਰੀ ਕੌਰ ਪਤਨੀ ਦਿਲਬਾਗ ਸਿੰਘ ਵਾਸੀ ਬੋਦਲ ਛਾਉਣੀ ਵਜੋਂ ਹੋਈ ਹੈ ।
ਟਾਂਡਾ ਉੜਮੁੜ, 20 ਅਗਸਤ (ਕੁਲਬੀਰ ਸਿੰਘ ਗੁਰਾਇਆ)- ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ’ਤੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਕੁਰਾਲਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਫੁੱਟਪਾਥ ’ਤੇ ਕੰਮ ਕਰ ਰਹੀ ਔਰਤ ਦੀ ਮੋਟਰਸਾਈਕਲ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਸੜਕ ਹਾਦਸੇ ਵਿਚ ਮੌਤ ਦਾ ਸ਼ਿਕਾਰ ਹੋਈ 66 ਸਾਲਾ ਔਰਤ ਦੀ ਪਹਿਚਾਣ ਸੁਮਿੱਤਰੀ ਕੌਰ ਪਤਨੀ ਦਿਲਬਾਗ ਸਿੰਘ ਵਾਸੀ ਬੋਦਲ ਛਾਉਣੀ ਵਜੋਂ ਹੋਈ ਹੈ । ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਸੁਮਿੱਤਰੀ ਕੌਰ ਪ੍ਰਾਈਵੇਟ ਠੇਕੇਦਾਰ ਲਈ ਹੋਰਨਾਂ ਮਜ਼ਦੂਰਾਂ ਨਾਲ ਮਿਲ ਕੇ ਗੁਰਦੁਆਰਾ ਨਾਨਕ ਦਰਬਾਰ ਨੇੜੇ ਸੜਕ ਕਿਨਾਰੇ ਫੁੱਟਪਾਥ ਤੋਂ ਘਾਹ ਕੱਟਣ ਦਾ ਕੰਮ ਕਰਨ ਲਈ ਸੜਕ ਕਿਨਾਰੇ ਖੜ੍ਹੀ ਸੀ ਤਾਂ ਕੰਮ ਕਰਨ ਲਈ ਠੇਕੇਦਾਰ ਵੱਲੋਂ ਲਗਾਈਆਂ ਰੋਕਾਂ ਦੇ ਬਾਵਜੂਦ ਲਾਪਰਵਾਹ ਮੋਟਰਸਾਈਕਲ ਸਵਾਰ ਨੇ ਸੁਮਿੱਤਰੀ ਕੌਰ ਦੇ ਵਿਚ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਟਾਂਡਾ ਪੁਲਿਸ ਨੇ ਮ੍ਰਿਤਕ ਔਰਤ ਦੇ ਪੁੱਤਰ ਸੋਮ ਲਾਲ ਦੇ ਬਿਆਨ ਦੇ ਆਧਾਰ ’ਤੇ ਟੱਕਰ ਮਾਰਨ ਵਾਲੇ ਮੋਟਰਸਾਈਕਲ ਸਵਾਰ ਲਖਵਿੰਦਰ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਭੈਣੀ ਬਾਂਗਰ (ਕਾਦੀਆਂ) ਜਿਲ੍ਹਾ ਗੁਰਦਾਸਪੁਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤਾ ਹੈ।