21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

2027 ਦੀਆਂ ਵਿਧਾਨ ਸਭਾ ਚੋਣਾਂ ’ਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸੀਟਾਂ ਦਿੱਤੀਆਂ ਜਾਣਗੀਆਂ- ਸ਼ੁਭਮ ਸ਼ਰਮਾ

ਹੁਸ਼ਿਆਰਪੁਰ, 20 ਅਗਸਤ (ਬਲਜਿੰਦਰਪਾਲ ਸਿੰਘ)- ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਯੂਥ ਕਾਂਗਰਸ ਅਹਿਮ ਭੂਮਿਕਾ ਨਿਭਾਏਗੀ ਅਤੇ ਸੂਬੇ ‘ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਾਵੇਗੀ। ਵਿਧਾਨ ਸਭਾ ਚੋਣਾਂ ‘ਚ ਮਿਹਨਤੀ ਯੂਥ ਵਰਕਰਾਂ ਨੂੰ ਵੱਧ ਤੋਂ ਵੱਧ ਹਲਕਿਆਂ ਤੋਂ ਸੀਟਾਂ ਦਿੱਤੀਆਂ ਜਾਣਗੀਆਂ ਤਾਂ ਜੋ ਉਨ੍ਹਾਂ ਦੀ ਮਿਹਨਤ ਦਾ ਸਹੀ ਮੁੱਲ ਪਾਇਆ ਜਾ ਸਕੇ।

Ad Position 21
No active advertisement
ਹੁਸ਼ਿਆਰਪੁਰ ਵਿਖੇ ਹੋਈ ਯੂਥ ਕਾਂਗਰਸ ਦੀ ਇਕੱਤਰਤਾ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਯੂਥ ਕਾਂਗਰਸ ਸ਼ੁਭਮ ਸ਼ਰਮਾ। ਉਨ੍ਹਾਂ ਨਾਲ ਰੋਹਿਨੀਸ਼ ਓਹਰੀ ਨੋਨੂੰ, ਰਿਸ਼ੂ ਆਦੀਆ ਤੇ ਹੋਰ। ਨਾਲ ਹਾਜ਼ਰ ਇਕੱਠ। ਤਸਵੀਰਾਂ: ਹਮਸ਼ਾਇਨ ਸਟੂਡੀਓ 21-08-2026
ਹੁਸ਼ਿਆਰਪੁਰ, 20 ਅਗਸਤ (ਬਲਜਿੰਦਰਪਾਲ ਸਿੰਘ)- ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਯੂਥ ਕਾਂਗਰਸ ਅਹਿਮ ਭੂਮਿਕਾ ਨਿਭਾਏਗੀ ਅਤੇ ਸੂਬੇ ‘ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਾਵੇਗੀ। ਵਿਧਾਨ ਸਭਾ ਚੋਣਾਂ ‘ਚ ਮਿਹਨਤੀ ਯੂਥ ਵਰਕਰਾਂ ਨੂੰ ਵੱਧ ਤੋਂ ਵੱਧ ਹਲਕਿਆਂ ਤੋਂ ਸੀਟਾਂ ਦਿੱਤੀਆਂ ਜਾਣਗੀਆਂ ਤਾਂ ਜੋ ਉਨ੍ਹਾਂ ਦੀ ਮਿਹਨਤ ਦਾ ਸਹੀ ਮੁੱਲ ਪਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਨੇ ਅੱਜ ਇੱਥੇ ‘ਹਰ ਘਰ ਝੰਡਾ ਹਰ ਘਰ ਪੰਜਾ’ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਰੋਹਿਨੀਸ਼ ਓਹਰੀ ਨੰਨੂੰ ਦੀ ਅਗਵਾਈ ‘ਚ ਯੂਥ ਕਾਂਗਰਸ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਹੋਈ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਹਰੇਕ ਵਿਧਾਨ ਸਭਾ ਹਲਕੇ ‘ਚ 500 ਤੋਂ ਵੱਧ ਝੰਡੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ ਤੇ ਇਸ ਵਾਰ ਚੋਣਾਂ ‘ਚ ਆਪਣਾ ਜਲਵਾ ਦਿਖਾਉਣ ਲਈ ਯੂਥ ਨੂੰ ਸਖ਼ਤ ਮਿਹਨਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬੇ ‘ਚ ਯੂਥ ਕਾਂਗਰਸ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਬੂਥ ਪੱਧਰ ‘ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖ਼ੁਦ ਰਾਹੁਲ ਗਾਂਧੀ ਵੀ ਆਉਣ ਵਾਲੇ ਸਮੇਂ ‘ਚ ਯੂਥ ਨੂੰ ਪ੍ਰਮੋਟ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਵਲੋਂ ਸਰਕਾਰ ਦੇ ਸਾਰੇ ਮੰਤਰੀਆਂ ਦਾ ਪਿਛਲੇ ਸਾਢੇ ਚਾਰ ਸਾਲਾਂ ‘ਚ ਕੀਤੇ ਗਏ ਕੰਮਾਂ ਦਾ ਰਿਪੋਰਟ ਕਾਰਡ ਬਣਾਇਆ ਜਾ ਰਿਹਾ ਹੈ ਤੇ ਆਉਣ ਵਾਲੇ ਦਿਨਾਂ ‘ਚ ਸਾਰੇ ਮੰਤਰੀਆਂ ਅਤੇ ਉਸ ਤੋਂ ਬਾਅਦ ਮੁੱਖ ਮੰਤਰੀ ਦਾ ਘਿਰਾਓ ਕਰਕੇ ਉਨ੍ਹਾਂ ਦੇ ਕੰਮਾਂ ਦੀਆਂ ਕਮੀਆਂ ਨੂੰ ਨਸ਼ਰ ਕੀਤਾ ਜਾਵੇਗਾ। ਭਾਰਤੀ ਜਨਤਾ ਪਾਰਟੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਬੀਜੇਪੀ ਨੇ ਹਮੇਸ਼ਾ ਧਰਮ ਦੇ ਨਾਂਅ ‘ਤੇ ਰਾਜਨੀਤੀ ਕੀਤੀ ਹੈ ਜਿਸਦੇ ਚੱਲਦਿਆਂ ਅੱਜ ਪੂਰੇ ਦੇਸ਼ ‘ਚ ਉਨ੍ਹਾਂ ਦਾ ਬੁਰਾ ਹਸ਼ਰ ਹੋ ਰਿਹਾ ਹੈ। ਇਸ ਮੌਕੇ ਸੀਨੀਅਰ ਆਗੂ ਵਿਸ਼ਵਨਾਥ ਬੰਟੀ, ਐਡਵੋਕੇਟ ਗੁਰਵੀਰ ਸਿੰਘ ਚੌਟਾਲਾ, ਜ਼ਿਲ੍ਹਾ ਜਨਰਲ ਸਕੱਤਰ ਯੂਥ ਕਾਂਗਰਸ ਰਿਸ਼ੂ ਆਦੀਆ, ਰਾਹੁਲ ਕਾਲੀਆ, ਜਸਕਰਨ ਸਿੰਘ ਸੰਘਾ ਤਨੂੰਲੀ, ਪ੍ਰਣਵ ਕ੍ਰਿਪਾਲ, ਹਨੀ ਜੋਸ਼ੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਅਕਾਲੀ ਆਗੂ ਅਮਰਜੀਤ ਸਿੰਘ ਚੌਹਾਨ ਨਮਿੱਤ ਸ਼ਰਧਾਂਜਲੀ ਸਮਾਗਮ 23 ਨੂੰ
Ad Position 24