21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪੈਰਾਮਾਊਂਟ ਮਾਡਰਨ ਸਕੂਲ ’ਚ ਜਨਰਲ ਨਾਲੇਜ ਕੁਇਜ਼ ਮੁਕਾਬਲਾ ਕਰਵਾਇਆ

ਹੁਸ਼ਿਆਰਪੁਰ, 20 ਅਗਸਤ (ਬਲਜਿੰਦਰਪਾਲ ਸਿੰਘ)-ਪੈਰਾਮਾਊਂਟ ਮਾਡਰਨ ਸਕੂਲ ਹੁਸ਼ਿਆਰਪੁਰ ਵਿਖੇ ਅੰਤਰ-ਜਮਾਤੀ ਜਨਰਲ ਨਾਲੇਜ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਜਿਸ ‘ਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਵਲੋਂ ਖ਼ਾਸ ਦਿਲਚਸਪੀ ਦਿਖਾਉਂਦੇ ਹੋਏ ਵੱਧ-ਚੜ੍ਹ ਕੇ ਹਿੱਸਾ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 21-08-2026
ਹੁਸ਼ਿਆਰਪੁਰ, 20 ਅਗਸਤ (ਬਲਜਿੰਦਰਪਾਲ ਸਿੰਘ)-ਪੈਰਾਮਾਊਂਟ ਮਾਡਰਨ ਸਕੂਲ ਹੁਸ਼ਿਆਰਪੁਰ ਵਿਖੇ ਅੰਤਰ-ਜਮਾਤੀ ਜਨਰਲ ਨਾਲੇਜ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਜਿਸ ‘ਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਵਲੋਂ ਖ਼ਾਸ ਦਿਲਚਸਪੀ ਦਿਖਾਉਂਦੇ ਹੋਏ ਵੱਧ-ਚੜ੍ਹ ਕੇ ਹਿੱਸਾ ਲਿਆ ਗਿਆ। ਮੁਕਾਬਲੇ ‘ਚ ਕ੍ਰਮਵਾਰ ਆਰਿਸ਼ ਨੇ ਪਹਿਲਾ ਸਥਾਨ, ਸਤਿਯਮ ਪ੍ਰਾਸ਼ਰ ਨੇ ਦੂਜਾ ਅਤੇ ਪੂਰਨਿਮਾ ਨੇ ਤੀਜਾ ਸਥਾਨ ਹਾਸਲ ਕੀਤਾ। ਜਦਕਿ ਵਿਸ਼ਾਖਾ ਰਾਣੀ ਅਤੇ ਪੀਹੂ ਹੌਂਸਲਾ ਵਧਾਊ ਇਨਾਮ ਪ੍ਰਾਪਤ ਕਰਨ ‘ਚ ਕਾਮਯਾਬ ਰਹੀਆਂ। ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਅਤੇ ਨਗਦ ਰਾਸ਼ੀ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਸੁਖਵਿੰਦਰ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਪਾਠ-ਸਹਾਇਕ ਕਿਰਿਆਵਾਂ ਵਿੱਦਿਅਕ ਪ੍ਰਣਾਲੀ ਦਾ ਮੁੱਖ ਅੰਗ ਹਨ, ਜੋ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਉਨ੍ਹਾਂ ਦੀ ਸ਼ਖ਼ਸੀਅਤ ਉਭਾਰਨ ਵਿਚ ਵਿਸ਼ੇਸ਼ ਯੋਗਦਾਨ ਪਾਉਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਅੱਜ ਦੇ ਪੰਜਾਬ ਬੰਦ ਦਾ ਸਮਰਥਨ ਕਰੇਗਾ - ਜੱਸੋਵਾਲ ਅਗਲੀ ਖ਼ਬਰ ਮੈਡੀਕਲ ਕੈਂਪ ਲਗਾਇਆ
Ad Position 24