ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ’ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸੈਮੀਨਾਰ ਲਗਾਇਆ
ਹੁਸ਼ਿਆਰਪੁਰ, 20 ਅਗਸਤ (ਬਲਜਿੰਦਰਪਾਲ ਸਿੰਘ)- ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ ਵਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ ਜਿਸ ਦੀ ਪ੍ਰਧਾਨਗੀ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਿਜਯਾ ਰਾਹਤਕਰ ਨੇ ਕੀਤੀ। ਉਨ੍ਹਾਂ ਮੁੱਖ ਭਾਸ਼ਣ ਦਿੰਦਿਆਂ ਹਾਜ਼ਰੀਨ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ ਅਤੇ ਸਮਾਜਿਕ ਜਾਗਰੂਕਤਾ ਰਾਹੀਂ ਔਰਤਾਂ ਨੂੰ ਇਸ ਸੰਕਟ ਤੋਂ ਬਚਾਉਣ ਲਈ ਸਾਂਝੇ ਯਤਨਾਂ ‘ਤੇ ਜ਼ੋਰ ਦਿੱਤਾ।
ਨ
ਨਸ਼ਿਆਂ ਖ਼ਿਲਾਫ਼ ਲਗਾਏ ਜਾਗਰੂਕਤਾ ਸੈਮੀਨਾਰ ਦੌਰਾਨ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਿਜਯਾ ਰਾਹਤਕਰ ਦਾ ਸਨਮਾਨ ਕਰਦੇ ਹੋਏ ਗਰੁੱਪ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ। ਉਨ੍ਹਾਂ ਨਾਲ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਤੇ ਹੋਰ।
21-08-2026
ਹੁਸ਼ਿਆਰਪੁਰ, 20 ਅਗਸਤ (ਬਲਜਿੰਦਰਪਾਲ ਸਿੰਘ)- ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ ਵਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ ਜਿਸ ਦੀ ਪ੍ਰਧਾਨਗੀ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਿਜਯਾ ਰਾਹਤਕਰ ਨੇ ਕੀਤੀ। ਉਨ੍ਹਾਂ ਮੁੱਖ ਭਾਸ਼ਣ ਦਿੰਦਿਆਂ ਹਾਜ਼ਰੀਨ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ ਅਤੇ ਸਮਾਜਿਕ ਜਾਗਰੂਕਤਾ ਰਾਹੀਂ ਔਰਤਾਂ ਨੂੰ ਇਸ ਸੰਕਟ ਤੋਂ ਬਚਾਉਣ ਲਈ ਸਾਂਝੇ ਯਤਨਾਂ ‘ਤੇ ਜ਼ੋਰ ਦਿੱਤਾ। ਇਸ ਮੌਕੇ ਰਿਆਤ ਬਾਹਰਾ ਗਰੁੱਪ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਨਸ਼ੇ ਦੀ ਅਲਾਮਤ ਸਿਰਫ਼ ਇਕ ਵਿਅਕਤੀ ਦਾ ਜੀਵਨ ਹੀ ਤਬਾਹ ਨਹੀਂ ਕਰਦੀ, ਸਗੋਂ ਪੂਰੇ ਪਰਿਵਾਰ ਨੂੰ ਬਰਬਾਦ ਕਰ ਦਿੰਦੀ ਹੈ। ਇਸ ਦਾ ਸਭ ਤੋਂ ਵੱਧ ਭਾਵਨਾਤਮਿਕ, ਮਾਨਸਿਕ ਅਤੇ ਆਰਥਿਕ ਬੋਝ ਘਰ ਦੀਆਂ ਔਰਤਾਂ ਨੂੰ ਝੱਲਣਾ ਪੈਂਦਾ ਹੈ। ਵਿੱਦਿਅਕ ਅਦਾਰਿਆਂ ਦਾ ਇਹ ਸਮਾਜਿਕ ਫ਼ਰਜ਼ ਹੈ ਕਿ ਉਹ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨ ਅਤੇ ਔਰਤਾਂ ਦੀ ਸੁਰੱਖਿਆ ਤੇ ਸਮਾਜ ਸੁਧਾਰ ਲਈ ਮੋਹਰੀ ਭੂਮਿਕਾ ਨਿਭਾਉਣ। ਇਸ ਮੌਕੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਇਕ ਲੋਕ ਲਹਿਰ ਬਣਾਉਣ ਦੀ ਲੋੜ ਹੈ। ਜਦੋਂ ਕੋਈ ਪਰਿਵਾਰ ਨਸ਼ੇ ਦੀ ਲਪੇਟ ਵਿਚ ਆਉਂਦਾ ਹੈ ਤਾਂ ਉਸ ਦਾ ਸਭ ਤੋਂ ਵੱਧ ਦਰਦ ਮਾਵਾਂ, ਭੈਣਾਂ ਤੇ ਧੀਆਂ ਨੂੰ ਸਹਿਣਾ ਪੈਂਦਾ ਹੈ। ਸਮਾਜ ਦੇ ਸਾਰੇ ਵਰਗਾਂ ਤੇ ਵਿੱਦਿਅਕ ਸੰਸਥਾਵਾਂ ਨੂੰ ਮਿਲ ਕੇ ਅਜਿਹਾ ਮਜ਼ਬੂਤ ਮਾਹੌਲ ਬਣਾਉਣਾ ਪਵੇਗਾ ਜਿਸ ਨਾਲ ਪੀੜਤ ਪਰਿਵਾਰਾਂ ਨੂੰ ਢੁਕਵਾਂ ਸਹਾਰਾ ਮਿਲ ਸਕੇ। ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਚੰਦਰ ਮੋਹਨ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।