21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਅਵਿਨਾਸ਼ ਰਾਏ ਖੰਨਾ ਦਾ ਸਨਮਾਨ

ਹੁਸ਼ਿਆਰਪੁਰ, 20 ਅਗਸਤ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਐਲ. ਏ.

Ad Position 21
No active advertisement
ਅਜੀਤ ਡੈਸਕ 21-08-2026
ਹੁਸ਼ਿਆਰਪੁਰ, 20 ਅਗਸਤ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਐਲ.ਏ.ਡੀ.ਸੀ. ਦੇ ਮੁੱਦੇ ਨੂੰ ਲੈ ਕੇ ਕੀਤੀ ਗਈ ਹੜਤਾਲ ਦੌਰਾਨ ਸਾਬਕਾ ਸਾਂਸਦ ਤੇ ਸੀਨੀਅਰ ਵਕੀਲ ਅਵਿਨਾਸ਼ ਰਾਏ ਖੰਨਾ ਨੂੰ ਮੰਗਾਂ ਨੂੰ ਲੈ ਕੇ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨਾਲ ਫ਼ੋਨ ’ਤੇ ਗੱਲਬਾਤ ਕਰਕੇ ਮੁੱਦੇ ਨੂੰ ਚੁੱਕਣ ਨੂੰ ਲੈ ਕੇ ਪ੍ਰਧਾਨ ਪੀ.ਐੱਸ. ਘੁੰਮਣ ਦੀ ਅਗਵਾਈ ’ਚ ਸਨਮਾਨ ਕੀਤਾ ਗਿਆ। ਇਸ ਮੌਕੇ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਵਕੀਲ ਭਾਈਚਾਰਾ ਨਿਆਂ ਵਿਵਸਥਾ ਦੀ ਮਹੱਤਵਪੂਰਨ ਕੜੀ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਨਿਆਂ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਜ਼ਰੂਰੀ ਹੈ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਪੀ.ਐੱਸ.ਘੁੰਮਣ ਦੇ ਹੋਰਨਾਂ ਅਹੁਦੇਦਾਰਾਂ ਨੇ ਕਿਹਾ ਕਿ ਸਾਬਕਾ ਸਾਂਸਦ ਅਵਿਨਾਸ਼ ਰਾਏ ਖੰਨਾ ਵਲੋਂ ਕੀਤੇ ਗਏ ਯਤਨਾਂ ਦੇ ਚੱਲਦਿਆਂ ਉਨ੍ਹਾਂ ਦੀ ਮੰਗ ਨੂੰ ਲੈ ਕੇ ਸਕਾਰਾਤਮਿਕ ਰਵੈਈਏ ਅਪਣਾਇਆ ਗਿਆ। ਇਸ ਮੌਕੇ ਪ੍ਰਧਾਨ ਪੀ.ਐੱਸ. ਘੁੰਮਣ, ਐਡਵੋਕੇਟ ਨਵਜਿੰਦਰ ਸਿੰਘ ਬੇਦੀ , ਐਡਵੋਕੇਟ ਆਰ.ਪੀ.ਧੀਰ, ਐਡਵੋਕੇਟ ਵਿਨੇ ਸ਼ਰਮਾ, ਐਡਵੋਕੇਟ ਦਿਲਬਾਗ ਸਿੰਘ ਬਾਗੀ, ਤੇ ਹੋਰ ਵਕੀਲਾਂ ਨੇ ਅਵਿਨਾਸ਼ ਰਾਏ ਖੰਨਾ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਭਾਈ ਘਨ੍ਹੱਈਆ ਜੀ ਦੀਆਂ ਸੇਵਾਵਾਂ ਸੰਬੰਧੀ ਰਾਜ ਸਭਾ ’ਚ ਭਾਸ਼ਨ ਦੇਣ ’ਤੇ ਸੰਤ ਸੀਚੇਵਾਲ ਦਾ ਸਨਮਾਨ ਅਗਲੀ ਖ਼ਬਰ ਵਿੱਤ ਮੰਤਰੀ ਨੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਨੂੰ ਤਨਖ਼ਾਹ ’ਚ ਵਾਧੇ ਦੀ ਮੰਗ 10 ਦਿਨ ’ਚ ਪੂਰੀ ਕਰਨ ਦਾ ਦਿੱਤਾ ਭਰੋ...
Ad Position 24