21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਐਸ.ਵੀ.ਜੇ.ਸੀ. ਡੀ.ਏ.ਵੀ. ਪਬਲਿਕ ਸਕੂਲ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਤਰੰਜ ਮੁਕਾਬਲਿਆਂ ’ਚ ਮਾਰੀਆਂ ਮੱਲਾਂ

ਦਸੂਹਾ, 20 ਅਗਸਤ (ਭੁੱਲਰ)- ਐਸ. ਵੀ.

Ad Position 21
No active advertisement
ਅਜੀਤ ਡੈਸਕ 21-08-2026
ਦਸੂਹਾ, 20 ਅਗਸਤ (ਭੁੱਲਰ)- ਐਸ.ਵੀ.ਜੇ.ਸੀ.ਡੀ.ਏ.ਵੀ. ਪਬਲਿਕ ਸਕੂਲ ਦਸੂਹਾ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸ਼ਤਰੰਜ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀਆਂ ਦੀਆਂ ਇਨ੍ਹਾਂ ਉਪਲਬਧੀਆਂ ਨਾਲ ਸਮੁੱਚੇ ਸਕੂਲ ਪਰਿਵਾਰ ਵਿਚ ਖੁਸ਼ੀ ਤੇ ਮਾਣ ਦਾ ਮਾਹੌਲ ਹੈ। ਇਸ ਮੁਕਾਬਲੇ ਵਿਚ 16 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸਖ਼ਤ ਮੁਕਾਬਲੇ ਦੇ ਬਾਵਜੂਦ ਹਿਤਿਸ਼ ਨੇ ਆਪਣੀ ਖੇਡ ਪ੍ਰਤਿਭਾ, ਇਕਾਗਰਤਾ ਤੇ ਰਣਨੀਤਿਕ ਸੋਚ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਹ ਉਪਲਬਧੀ ਹਾਸਲ ਕੀਤੀ ਤੇ ਸਕੂਲ ਦਾ ਮਾਣ ਵਧਾਇਆ। ਇਸੇ ਤਰ੍ਹਾਂ ਵਿਦਿਆਰਥੀ ਅਗਰਿਮ ਸਿੰਘ ਪੰਨੂ ਨੇ ਸ਼ਤਰੰਜ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਰਸ਼ਮੀ ਮੈੈਂਗੀ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਹਾਰਦਿਕ ਵਧਾਈ ਦਿੱਤੀ ਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਕੈਂਡੋਵਾਲ ਦੇ ਪੰਚਾਇਤ ਮੈਂਬਰਾਂ ਨੇ ਗ੍ਰਾਮ ਪੰਚਾਇਤ ਤੋਂ ਆਪਣਾ ਸਮਰਥਨ ਵਾਪਸ ਲਿਆ ਅਗਲੀ ਖ਼ਬਰ ਭਾਜਪਾ ਨੇਤਾ ਸੁਸ਼ੀਲ ਪਿੰਕੀ ਨੇ ਬ੍ਰਿੰਦਾਵਣ ਮੰਦਿਰ ਵਿਖੇ ਮੱਥਾ ਟੇਕਿਆ
Ad Position 24