20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਲਾਲੀ ਬਾਜਵਾ ਵਲੋਂ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਮਹਿੰਦੀਪੁਰ ਦਾ ਸਨਮਾਨ

ਹੁਸ਼ਿਆਰਪੁਰ, 20 ਅਗਸਤ (ਬਲਜਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਭੁਪਿੰਦਰ ਸਿੰਘ ਮਹਿੰਦੀਪੁਰ ਨੂੰ ਜ਼ਿਲ੍ਹਾ ਪ੍ਰਧਾਨ ਬੀ. ਸੀ.

Ad Position 21
No active advertisement
ਅਜੀਤ ਡੈਸਕ 21-08-2026
ਹੁਸ਼ਿਆਰਪੁਰ, 20 ਅਗਸਤ (ਬਲਜਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਭੁਪਿੰਦਰ ਸਿੰਘ ਮਹਿੰਦੀਪੁਰ ਨੂੰ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ (ਸ਼ਹਿਰੀ) ਨਿਯੁਕਤ ਕੀਤੇ ਜਾਣ ‘ਤੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਲਾਲੀ ਬਾਜਵਾ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਲਾਲੀ ਬਾਜਵਾ ਨੇ ਕਿਹਾ ਕਿ ਭੁਪਿੰਦਰ ਸਿੰਘ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਪੱਛੜੀਆਂ ਸ਼੍ਰੇਣੀਆਂ ਦੇ ਹੱਕਾਂ ਦੀ ਮਜ਼ਬੂਤੀ ਨਾਲ ਪੈਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਹਰੇਕ ਮਿਹਨਤੀ ਤੇ ਇਮਾਨਦਾਰ ਵਰਕਰ ਨੂੰ ਅਹੁਦੇਦਾਰੀਆਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਹਮੇਸ਼ਾਂ ਪੰਜਾਬ ਤੇ ਪੰਜਾਬੀਆਂ ਦੀ ਬਿਹਤਰੀ ਲਈ ਯਤਨਸ਼ੀਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ‘ਚ ਪਾਰਟੀ ਭਾਰੀ ਬਹੁਮਤ ਨਾਲ ਸਰਕਾਰ ਬਣਾਏਗਾ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਬੀ.ਸੀ. ਵਿੰਗ (ਸ਼ਹਿਰੀ) ਭੁਪਿੰਦਰ ਸਿੰਘ ਮਹਿੰਦੀਪੁਰ ਨੇ ਕਿਹਾ ਕਿ ਜੋ ਜ਼ਿੰਮੇਵਾਰੀ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕੀਤਾ ਜਾਵੇਗਾ। ਇਸ ਮੌਕੇ ਨੰ: ਤੀਰਥ ਸਿੰਘ ਸਤੌਰ, ਐਡ: ਸੂਰਜ ਸਿੰਘ, ਦਵਿੰਦਰ ਸਿੰਘ, ਕੋਸ਼ਿਕ ਅਰੋੜਾ, ਵਿਕਰਮਜੀਤ ਸਿੰਘ, ਬਲਜਿੰਦਰ ਸਿੰਘ, ਤਰਲੋਚਨ ਸਿੰਘ, ਜਸਵਿੰਦਰ ਸਿੰਘ, ਅਵਤਾਰ ਸਿੰਘ, ਬਰਿੰਦਰ ਸਿੰਘ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੇਨਰਾ ਬੈਂਕ ਅਸਲਪੁਰ ਦੇ ਸਟਾਫ਼ ਵਲੋਂ ਹੋਣਹਾਰ ਵਿਦਿਆਰਥਣਾਂ ਨਕਦ ਰਾਸ਼ੀ ਨਾਲ ਸਨਮਾਨਿਤ ਅਗਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਦੀਆਂ ਲੋੜਵੰਦ ਵਿਦਿਆਰਥਣਾਂ ਨੂੰ ਸਰਵਪਿੱਤਰੀ ਮੁਕਤੀ ਅਤੇ ਮਾਨਵ ਕਲਿਆਣ ਸੰਸਥਾ ਵਲੋਂ ਵਿੱਤੀ ਸਹਾਇਤਾ ਭੇ...
Ad Position 24