20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਐਨ.ਪੀ.ਐਸ. ਮੁਲਾਜ਼ਮ ਸਤੌਜ ਵਿਖੇ 23 ਨੂੰ ਕਰਨਗੇ ਰੋਸ ਪ੍ਰਦਰਸ਼ਨ - ਆਗੂ

ਹੁਸ਼ਿਆਰਪੁਰ, 20 ਅਗਸਤ (ਬਲਜਿੰਦਰਪਾਲ ਸਿੰਘ)- ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਪੰਜਾਬ ਦੇ ਬੈਨਰ ਹੇਠ ਦੇ ਸਮੂਹ ਮੁਲਾਜ਼ਮਾਂ ਵਲੋਂ 23 ਅਗਸਤ ਨੂੰ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਵਿਖੇ ਐਨ. ਪੀ.

Ad Position 21
No active advertisement
ਅਜੀਤ ਡੈਸਕ 21-08-2026
ਹੁਸ਼ਿਆਰਪੁਰ, 20 ਅਗਸਤ (ਬਲਜਿੰਦਰਪਾਲ ਸਿੰਘ)- ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਪੰਜਾਬ ਦੇ ਬੈਨਰ ਹੇਠ ਦੇ ਸਮੂਹ ਮੁਲਾਜ਼ਮਾਂ ਵਲੋਂ 23 ਅਗਸਤ ਨੂੰ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਵਿਖੇ ਐਨ.ਪੀ.ਐਸ ਪੀੜਤ ਮੁਲਾਜ਼ਮ ਰੈਲੀ ਵਿਚ ਸ਼ਮੂਲੀਅਤ ਕਰ ਸਰਕਾਰ ਦਾ ਪਿੱਟ ਸਿਆਪਾ ਕਰਨਗੇ। ਪੁਰਾਣੀ ਪੈਨਸ਼ਨ ਕੋਈ ਖ਼ੈਰਾਤ ਨਹੀਂ, ਸਗੋਂ ਮੁਲਾਜ਼ਮਾਂ ਦਾ ਹੱਕ ਹੈ, ਜੋ ਉਹ ਪ੍ਰਾਪਤ ਕਰ ਕੇ ਰਹਿਣਗੇ। ਇਸ ਸਬੰਧੀ ਮੀਟਿੰਗ ਦੌਰਾਨ ਜਾਣਕਾਰੀ ਦਿੰਦੇ ਹੋਏ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਜਸਵੀਰ ਤਲਵਾੜਾ ਅਤੇ ਜ਼ਿਲ੍ਹਾ ਕਨਵੀਨਰ ਸੰਜੀਵ ਧੂਤ ਨੇ ਦੱਸਿਆ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਕਰੀਬ ਦੋ ਲੱਖ ਮੁਲਾਜ਼ਮਾਂ ਨਾਲ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕੀਤਾ ਸੀ, ਜੋ ਅਜੇ ਤੱਕ ਪੂਰਾ ਨਹੀਂ ਹੋਇਆ। ਇਸ ਤੋਂ ਬਾਅਦ ਮੌਜੂਦਾ ਸਰਕਾਰ ਨੇ ਹੋਂਦ ਵਿਚ ਆਉਣ ਤੋਂ ਬਾਅਦ ਨਵੰਬਰ 2022 ‘ਚ ਇਕ ਅਧੂਰਾ ਨੋਟੀਫ਼ਿਕੇਸ਼ਨ ਜਾਰੀ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਕਿਹਾ ਕਿ ਅਸੀਂ ਪੰਜਾਬ ਅੰਦਰ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ। ਇਸ ਨੋਟੀਫ਼ਿਕੇਸ਼ਨ ਤੋਂ ਬਾਅਦ ਪੰਜਾਬ ਅੰਦਰ ਚਾਰ ਸਾਲਾਂ ਵਿਚ ਸੈਂਕੜੇ ਕਰਮਚਾਰੀ ਸੇਵਾ-ਮੁਕਤ ਹੋਏ ਪਰ ਇਸ ਅਧੂਰੇ ਨੋਟੀਫ਼ਿਕੇਸ਼ਨ ਦਾ ਕੋਈ ਲਾਭ ਨਹੀਂ ਹੋਇਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜੀ.ਟੀ.ਯੂ. ਪ੍ਰਿਤਪਾਲ ਸਿੰਘ ਚੌਟਾਲਾ, ਵਰਿੰਦਰ ਵਿੱਕੀ, ਸੁਨੀਲ ਸ਼ਰਮਾ, ਰਣਵੀਰ ਸਿੰਘ, ਰਾਜਕੁਮਾਰ ਹੁਸ਼ਿਆਰਪੁਰ, ਸਰਬਜੀਤ ਸਿੰਘ ਡੱਫਰ, ਨਰਿੰਦਰ ਅਜਨੋਹਾ, ਉਂਕਾਰ ਸਿੰਘ, ਰਜੇਸ਼ ਅਰੋੜਾ, ਪਰਮਜੀਤ ਕਾਤਬ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ ’ਚ ਗੁਰੂ ਗੋਬਿੰਦ ਸਿੰਘ ਸਕੂਲ ਦੀ ਹੈਂਡਬਾਲ ਟੀਮ ਰਹੀ ਜੇਤੂ ਅਗਲੀ ਖ਼ਬਰ ਵੁੱਡਬਰੀ ਵਰਲਡ ਸਕੂਲ ਵਲੋਂ ਵਿਦਿਆਰਥੀਆਂ ਲਈ ‘ਸੇਫ਼ ਟੱਚ ਤੇ ਅਨਸੇਫ ਟੱਚ’ ਬਾਰੇ ਜਾਗਰੂਕਤਾ ਮੁਹਿੰਮ
Ad Position 24