20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਵਿਚ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਸੰਬੰਧੀ ਮੀਟਿੰਗ

ਦਸੂਹਾ, 20 ਅਗਸਤ (ਭੁੱਲਰ)- ਜੇ. ਸੀ.

Ad Position 21
No active advertisement
ਡੀ.ਏ.ਵੀ. ਕਾਲਜ ਦਸੂਹਾ ਵਿਖੇ ਮੀਟਿੰਗ ਵਿਚ ਸ਼ਾਮਿਲ ਪ੍ਰਿੰਸੀਪਲ ਡਾਕਟਰ ਭਾਨੂ ਗੁਪਤਾ ਤੇ ਹੋਰ। ਤਸਵੀਰ : ਭੁੱਲਰ 21-08-2026
ਦਸੂਹਾ, 20 ਅਗਸਤ (ਭੁੱਲਰ)- ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਵਿਖੇ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਦੇ ਮੱਦੇਨਜ਼ਰ ਇਕ ਵਿਸ਼ੇਸ਼ ਮੀਟਿੰਗ ਪ੍ਰਿੰਸੀਪਲ ਡਾ. ਭਾਨੂ ਗੁਪਤਾ ਦੀ ਅਗਵਾਈ ਹੇਠ ਕੀਤੀ ਗਈ। ਪ੍ਰਿੰਸੀਪਲ ਡਾ. ਭਾਨੂ ਗੁਪਤਾ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਡੀ.ਏ.ਵੀ. ਕਾਲਜ ਸੈਕਟਰ-10 ਚੰਡੀਗੜ੍ਹ ਦੇ ਡਾ. ਅਮਨਿੰਦਰ ਮਾਨ, ਜੋ ਕਿ ਡੀ.ਏ.ਵੀ. ਕਾਲਜ ਮੈਨੇਜਿੰਗ ਕਮੇਟੀ, ਨਵੀਂ ਦਿੱਲੀ ਵਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਉਮੀਦਵਾਰ ਹਨ, ਦੇ ਚੋਣ ਪ੍ਰਚਾਰ ਸਬੰਧੀ ਰਣਨੀਤੀ ਤਿਆਰ ਕਰਨਾ ਸੀ। ਮੀਟਿੰਗ ਦੌਰਾਨ ਪ੍ਰੋ. ਰਾਕੇਸ਼ ਕੁਮਾਰ ਮਹਾਜਨ ਨੂੰ ਚੋਣ ਪ੍ਰਚਾਰ ਕਮੇਟੀ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ। ਇਸ ਮੌਕੇ ਚੋਣ ਪ੍ਰਚਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਵੱਖ-ਵੱਖ ਪੱਖਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਪ੍ਰਿੰਸੀਪਲ ਡਾ. ਭਾਨੂ ਗੁਪਤਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਡੀ.ਏ.ਵੀ. ਮੈਨੇਜਮੈਂਟ ਵਲੋਂ ਨਾਮਜ਼ਦ ਕੀਤੇ ਗਏ ਉਮੀਦਵਾਰ ਦਾ ਸਮਰਥਨ ਕਰਨਾ ਸਾਡਾ ਨੈਤਿਕ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸਮੂਹ ਸਟਾਫ਼ ਨੂੰ ਇਕਜੁੱਟ ਹੋ ਕੇ ਮੈਨੇਜਮੈਂਟ ਦੇ ਉਮੀਦਵਾਰ ਦੀ ਜਿੱਤ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਾਂਝੇ ਯਤਨਾਂ ਨਾਲ ਡਾ. ਅਮਨਿੰਦਰ ਮਾਨ ਦੀ ਜਿੱਤ ਯਕੀਨੀ ਬਣਾਈ ਜਾ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਨੇ ਮਾਤਾ ਕਾਮਾਕਸ਼ੀ ਦੇਵੀ ਮੰਦਿਰ ਵਿਖੇ ਮੱਥਾ ਟੇਕਿਆ ਅਗਲੀ ਖ਼ਬਰ ਨਾਇਸ ਕੰਪਿਊਟਰਜ਼ ਸੰਸਥਾ ਐਂਡਯੂਰਿੰਗ ਐਵਾਰਡ ਨਾਲ ਸਨਮਾਨਿਤ
Ad Position 24