21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਸ਼੍ਰੋਮਣੀ ਅਕਾਲੀ ਦਲ ਸਰਕਲ ਚੌਲਾਂਗ ਵਲੋਂ ਬੰਦ ਨੂੰ ਸਮਰਥਨ

ਚੌਲਾਂਗ, (ਸੁਖਦੇਵ ਸਿੰਘ) - ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦੇ ਸੱਦੇ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਭਰਪੂਰ ਸਮਰਥਨ ਰਿਹਾ ਹੈ । ਸਰਕਲ ਪ੍ਰਧਾਨ ਸਰਦਾਰ ਪ੍ਰਿਥੀਪਾਲ ਸਿੰਘ ਦਾਤਾ ਨੇ ਕਿਹਾ ਕਿ ਬੰਦੀ ਸਿੰਘ ਕੌਮ ਦੇ ਹੀਰੇ ਹਨ ਜਿਨ੍ਹਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਨੇ ਪਿਛਲੇ ਸਾਢੇ ਤਿੰਨ ਸਾਲ ਤੋਂ ਮੋਹਾਲੀ ਵਿਖੇ ਮੋਰਚਾ ਸ਼ੁਰੂ ਕੀਤਾ ਹੋਇਆ ਹੈ ਜੋ ਅੱਜ ਪੰਜਾਬ ਬੰਦ ਦੇ ਸੱਦੇ ਨਾਲ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਨਾਲ ਜੁੜੇ ਸਰੋਕਾਰਾਂ ਦੀ ਪਹਿਰੇਦਾਰੀ ਕਰਨ ’ਤੇ ਆਵਾਜ਼ ਬੁਲੰਦ ਹੋਈ ਹੈ।

Ad Position 21
No active advertisement
ਅਜੀਤ ਡੈਸਕ 22-08-2026
ਚੌਲਾਂਗ, (ਸੁਖਦੇਵ ਸਿੰਘ) - ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦੇ ਸੱਦੇ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਭਰਪੂਰ ਸਮਰਥਨ ਰਿਹਾ ਹੈ । ਸਰਕਲ ਪ੍ਰਧਾਨ ਸਰਦਾਰ ਪ੍ਰਿਥੀਪਾਲ ਸਿੰਘ ਦਾਤਾ ਨੇ ਕਿਹਾ ਕਿ ਬੰਦੀ ਸਿੰਘ ਕੌਮ ਦੇ ਹੀਰੇ ਹਨ ਜਿਨ੍ਹਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਨੇ ਪਿਛਲੇ ਸਾਢੇ ਤਿੰਨ ਸਾਲ ਤੋਂ ਮੋਹਾਲੀ ਵਿਖੇ ਮੋਰਚਾ ਸ਼ੁਰੂ ਕੀਤਾ ਹੋਇਆ ਹੈ ਜੋ ਅੱਜ ਪੰਜਾਬ ਬੰਦ ਦੇ ਸੱਦੇ ਨਾਲ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਨਾਲ ਜੁੜੇ ਸਰੋਕਾਰਾਂ ਦੀ ਪਹਿਰੇਦਾਰੀ ਕਰਨ ’ਤੇ ਆਵਾਜ਼ ਬੁਲੰਦ ਹੋਈ ਹੈ। ਉਨ੍ਹਾਂ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਲਈ ਜਿੰਮੇਵਾਰ ਲੋਕਾਂ ਨੂੰ ਸਜ਼ਾਵਾਂ ਨਾ ਦਵਾਉਣ ਲਈ ਪੰਜਾਬ ਸਰਕਾਰ ਨੂੰ ਵੀ ਕਟਹਿਰੇ ਵਿੱਚ ਖੜਾ ਕੀਤਾ ਹੈ। ਪੰਜਾਬ ਦੇ ਸੰਘਰਸ਼ੀ ਲੋਕਾਂ ਨੂੰ ਨਾ ਆਪਣੀ ਰਾਜਧਾਨੀ ਚੰਡੀਗੜ੍ਹ ਵਿੱਚ ਵੜਨ ਦਿੱਤਾ ਜਾਂਦਾ ਹੈ ਤੇ ਨਾ ਹੀ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਜਾਣ ਦਿੱਤਾ ਜਾਂਦਾ ਹੈ। ਦੇਸ਼ ਨੂੰ ਆਜ਼ਾਦ ਕਰਾਉਣ ਵਾਲੇ ਸਿੱਖ ਅੱਜ ਕਿਵੇਂ ਦੂਸਰੇ ਦਰਜੇ ਦੇ ਸ਼ਹਿਰੀ ਬਣ ਕੇ ਰਹਿ ਗਏ ਹਨ । ਇਹ ਇੱਕ ਵੱਡਾ ਸਵਾਲ ਪੰਜਾਬ ਸਰਕਾਰ ਦੇ ਸਾਹਮਣੇ ਖੜਾ ਹੈ।
Ad Position 22
No active advertisement
ਪਿਛਲੀ ਖ਼ਬਰ 12 ਸਤੰਬਰ ਨੂੰ ਲੱਗੇਗੀ 2026 ਦੀ ਤੀਜੀ ਰਾਸ਼ਟਰੀ ਲੋਕ ਅਦਾਲਤ- ਜਿਲ੍ਹਾ ਤੇ ਸੈਸ਼ਨ ਜੱਜ ਰਾਜਿੰਦਰ ਅੱਗਰਵਾਲ ਅਗਲੀ ਖ਼ਬਰ ਕੇਂਦਰ ਸਰਕਾਰ ਦੀ ਨਾਲਾਇਕੀ ਕਾਰਨ ਮੋਟਰ ਗੱਡੀਆਂ ਈਥਨੋਲ ਨਾਲ ਕੀਤੀਆਂ ਖ਼ਰਾਬ ਤੇ ਰਸੋਈ ਦਾ ਅਕਸ ਚੀਨੀ ਦੇ ਵੱਧ ਰਹੇ ਭਾਅ ਨੇ...
Ad Position 24