12 ਸਤੰਬਰ ਨੂੰ ਲੱਗੇਗੀ 2026 ਦੀ ਤੀਜੀ ਰਾਸ਼ਟਰੀ ਲੋਕ ਅਦਾਲਤ- ਜਿਲ੍ਹਾ ਤੇ ਸੈਸ਼ਨ ਜੱਜ ਰਾਜਿੰਦਰ ਅੱਗਰਵਾਲ
ਹੁਸ਼ਿਆਰਪੁਰ, 21 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਹੁਸ਼ਿਆਰਪੁਰ ਵੱਲੋਂ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ. ਏ.
ਜ਼
ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ
22-08-2026
ਹੁਸ਼ਿਆਰਪੁਰ, 21 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਹੁਸ਼ਿਆਰਪੁਰ ਵੱਲੋਂ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 12 ਸਤੰਬਰ, 2026 ਨੂੰ ਜ਼ਿਲ੍ਹਾ ਅਤੇ ਸਬ-ਡਿਵੀਜ਼ਨ ਪੱਧਰ ’ਤੇ ਸਾਲ 2026 ਦੀ ਤੀਜੀ ਰਾਸ਼ਟਰੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਹ ਲੋਕ ਅਦਾਲਤ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੀ ਯੋਗ ਅਗਵਾਈ ਹੇਠ ਲਗਾਈ ਜਾਵੇਗੀ। ਇਸ ਰਾਸ਼ਟਰੀ ਲੋਕ ਅਦਾਲਤ ਵਿਚ ਸਿਵਲ ਕੇਸ, ਕਿਰਾਏ ਨਾਲ ਸਬੰਧਿਤ ਕੇਸ, ਐੱਮ.ਏ.ਸੀ.ਟੀ. ਕੇਸ, ਅਪਰਾਧਿਕ ਕੰਪਾਊਂਡੇਬਲ ਕੇਸ, ਮਾਲ ਮਾਮਲੇ, ਨੇਗੋਸ਼ੀਏਬਲ ਇੰਸਟਰੂਮੈਂਟ ਐਕਟ ਦੀ ਧਾਰਾ 138 ਨਾਲ ਸਬੰਧਿਤ ਕੇਸ, ਪਰਿਵਾਰਕ ਮਾਮਲੇ, ਕਿਰਤ ਮਾਮਲੇ, ਬੈਂਕ ਕੇਸ (ਲੰਬਿਤ ਤੇ ਪ੍ਰੀ-ਲਿਟੀਗੇਟਿਵ), ਟੈਲੀਕਾਮ ਕੰਪਨੀਆਂ ਨਾਲ ਸਬੰਧਿਤ ਕੇਸ, ਬਿਜਲੀ ਬਿੱਲ, ਪਾਣੀ ਤੇ ਸੀਵਰੇਜ ਬਿੱਲਾਂ ਨਾਲ ਸਬੰਧਿਤ ਕੇਸ (ਗੈਰ-ਕੰਪਾਊਂਡੇਬਲ ਮਾਮਲਿਆਂ ਨੂੰ ਛੱਡ ਕੇ) ਤੇ ਹੋਰ ਪ੍ਰੀ-ਲਿਟੀਗੇਟਿਵ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਲੋਕ ਅਦਾਲਤ ਵਿਚ ਅਦਾਲਤਾਂ ਵਿਚ ਲੰਬਿਤ ਅਤੇ ਪ੍ਰੀ-ਲਿਟੀਗੇਟਿਵ, ਦੋਵੇਂ ਤਰ੍ਹਾਂ ਦੇ ਕੇਸ ਨਿਪਟਾਰੇ ਲਈ ਰੱਖੇ ਜਾਣਗੇ। ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਰਜਿੰਦਰ ਅਗਰਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣ। ਸੀ.ਜੇ.ਐੱਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਹੁਸ਼ਿਆਰਪੁਰ ਨੀਰਜ ਗੋਇਲ ਨੇ ਅਦਾਲਤਾਂ ਵਿਚ ਲੰਬਿਤ ਟਰੈਫ਼ਿਕ ਚਲਾਨਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਦੇ ਟਰੈਫ਼ਿਕ ਚਲਾਨ ਅਦਾਲਤ ਵਿਚ ਲੰਬਿਤ ਹਨ ਤੇ ਉਹ ਇਹ ਜਾਣਨਾ ਚਾਹੁੰਦੇ ਹਨ ਕਿ ਉਨ੍ਹਾਂ ਦਾ ਚਲਾਨ 12 ਸਤੰਬਰ, 2026 ਨੂੰ ਹੋਣ ਵਾਲੀ ਰਾਸ਼ਟਰੀ ਲੋਕ ਅਦਾਲਤ ਵਿਚ ਰੱਖਿਆ ਗਿਆ ਹੈ ਜਾਂ ਨਹੀਂ, ਉਹ ਵੈੱਬਸਾਈਟ ’ਤੇ ਜਾ ਕੇ ਸਬੰਧਿਤ ਰਾਜ ਅਤੇ ਜ਼ਿਲ੍ਹੇ ਦਾ ਨਾਂਅ ਦਰਜ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।