22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਪੀ.ਯੂ. ਸੈਨੇਟ ਚੋਣਾਂ ’ਚ ਡਾ. ਕੁਲਵੰਤ ਸਿੰਘ ਵਲੋਂ ਪਹਿਲੀ ਤਰਜੀਹ ਦੀ ਵੋਟ ਦੀ ਅਪੀਲ

ਹੁਸ਼ਿਆਰਪੁਰ, 21 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਯੂਨੀਵਰਸਿਟੀ (ਪੀ. ਯੂ.)

Ad Position 21
No active advertisement
ਅਜੀਤ ਡੈਸਕ 22-08-2026
ਹੁਸ਼ਿਆਰਪੁਰ, 21 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਯੂਨੀਵਰਸਿਟੀ (ਪੀ.ਯੂ.) ਸੈਨੇਟ ਚੋਣਾਂ ਨੂੰ ਲੈ ਕੇ ਅਧਿਆਪਕਾਂ ਵਿਚ ਚੋਣੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। 20 ਸਤੰਬਰ ਨੂੰ ਹੋਣ ਵਾਲੀਆਂ ਚੋਣਾਂ ਵਿਚ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੇ ਪੀ.ਜੀ. ਵਿਭਾਗ ਪੰਜਾਬੀ ਦੇ ਐਸੋਸੀਏਟ ਪ੍ਰੋਫੈਸਰ ਡਾ. ਕੁਲਵੰਤ ਸਿੰਘ ਨੇ ਆਪਣੀ ਉਮੀਦਵਾਰੀ ਪੇਸ਼ ਕਰਦਿਆਂ ਅਧਿਆਪਕਾਂ ਨੂੰ ਉਨ੍ਹਾਂ ਦੇ ਹੱਕ ਵਿਚ ਪਹਿਲੀ ਤਰਜੀਹ ਦੀ ਵੋਟ ਪਾਉਣ ਦੀ ਅਪੀਲ ਕੀਤੀ ਹੈ। ਡਾ. ਕੁਲਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਅਧਿਆਪਕਾਂ ਦੇ ਸਨਮਾਨ, ਪ੍ਰਭਾਵਸ਼ਾਲੀ ਨੁਮਾਇੰਦਗੀ ਅਤੇ ਭਲਾਈ ਲਈ ਕੰਮ ਕਰਨਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ਨੂੰ ਸੈਨੇਟ ਵਿਚ ਮਜ਼ਬੂਤੀ ਨਾਲ ਉਠਾਉਣਾ ਅਤੇ ਉਨ੍ਹਾਂ ਦੇ ਹਿੱਤਾਂ ਦੀ ਆਵਾਜ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਨਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ ਨੂੰ ਹੁਸ਼ਿਆਰਪੁਰ ਤੇ ਆਸ-ਪਾਸ ਦੇ ਇਲਾ... ਅਗਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਬੰਦੀ ਸਿੰਘਾਂ ਦੀ ਰਿਹਾਈ... ਬੁੱਲ੍ਹੋਵਾਲ ਤੇ ਨਾਲ ਲਗਦੇ ਇਲਾਕੇ ਪੂਰਨ ਬੰਦ ਰਹੇ
Ad Position 24