21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਔਰਤ ਦੀ ਮੌਤ ਮਾਮਲੇ ’ਚ ਪਰਿਵਾਰਿਕ ਮੈਂਬਰਾਂ ਵਲੋਂ ਪ੍ਰਭਾਤ ਚੌਂਕ ’ਚ ਪੁਲਿਸ ਖ਼ਿਲਾਫ਼ ਰੋਸ ਧਰਨਾ

ਹੁਸ਼ਿਆਰਪੁਰ, 21 ਅਗਸਤ (ਬਲਜਿੰਦਰਪਾਲ ਸਿੰਘ)-ਬੀਤੇ ਦਿਨੀਂ ਹੁਸ਼ਿਆਰਪੁਰ-ਦਸੂਹਾ ਮਾਰਗ ’ਤੇ ਪਿੰਡ ਘਾਸੀਪੁਰ ਨਜ਼ਦੀਕ ਇਕ ਤੇਜ਼ ਰਫ਼ਤਾਰ ਮਹਿੰਦਰਾ ਗੱਡੀ ਦੀ ਲਪੇਟ ’ਚ ਆਉਣ ਨਾਲ ਐਕਟਿਵਾ ਸਵਾਰ ਪਿੰਡ ਸਤੌਰ ਦੀ ਵਾਸੀ ਔਰਤ ਚੇਤਨਾ (23) ਪਤਨੀ ਮਨਪ੍ਰੀਤ ਸਿੰਘ ਮੌਤ ਹੋ ਗਈ ਸੀ, ਜੋ ਆਪਣੇ ਪਿੰਡ ਨੂੰ ਵਾਪਸ ਆ ਰਹੀ ਸੀ। ਹਾਦਸੇ ਦੌਰਾਨ ਚੇਤਨਾ ਗੰਭੀਰ ਰੂਪ ’ਚ ਜ਼ਖਮੀ ਹੋ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹੁਸ਼ਿਆਰਪੁਰ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਸੀ।

Ad Position 21
No active advertisement
ਅਜੀਤ ਡੈਸਕ 22-08-2026
ਹੁਸ਼ਿਆਰਪੁਰ, 21 ਅਗਸਤ (ਬਲਜਿੰਦਰਪਾਲ ਸਿੰਘ)-ਬੀਤੇ ਦਿਨੀਂ ਹੁਸ਼ਿਆਰਪੁਰ-ਦਸੂਹਾ ਮਾਰਗ ’ਤੇ ਪਿੰਡ ਘਾਸੀਪੁਰ ਨਜ਼ਦੀਕ ਇਕ ਤੇਜ਼ ਰਫ਼ਤਾਰ ਮਹਿੰਦਰਾ ਗੱਡੀ ਦੀ ਲਪੇਟ ’ਚ ਆਉਣ ਨਾਲ ਐਕਟਿਵਾ ਸਵਾਰ ਪਿੰਡ ਸਤੌਰ ਦੀ ਵਾਸੀ ਔਰਤ ਚੇਤਨਾ (23) ਪਤਨੀ ਮਨਪ੍ਰੀਤ ਸਿੰਘ ਮੌਤ ਹੋ ਗਈ ਸੀ, ਜੋ ਆਪਣੇ ਪਿੰਡ ਨੂੰ ਵਾਪਸ ਆ ਰਹੀ ਸੀ। ਹਾਦਸੇ ਦੌਰਾਨ ਚੇਤਨਾ ਗੰਭੀਰ ਰੂਪ ’ਚ ਜ਼ਖਮੀ ਹੋ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹੁਸ਼ਿਆਰਪੁਰ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਸੀ। ਇਸ ਸਾਰੇ ਘਟਨਾਕ੍ਰਮ ਦੇ ਚੱਲਦਿਆਂ ਪਰਿਵਾਰਿਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਕਥਿਤ ਤੌਰ ’ਤੇ ਦੋਸ਼ ਲਗਾਇਆ ਕਿ ਉਕਤ ਮਾਮਲੇ ’ਚ ਹਰਿਆਣਾ ਪੁਲਿਸ ਵਲੋਂ ਉਚਿੱਤ ਕਾਰਵਾਈ ਨਹੀਂ ਕੀਤੀ ਜਾ ਰਹੀ ਅਤੇ ਨਾ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ, ਜਿਸਦੇ ਚੱਲਦਿਆਂ ਉਨ੍ਹਾਂ ਨੂੰ ਮਜਬੂਰਨ ਰੋਸ ਪ੍ਰਦਰਸ਼ਨ ਕਰਨਾ ਪਿਆ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਇਸ ਸਾਰੇ ਮਾਮਲੇ ਨੂੰ ਲੈ ਕੇ ਕਸਬਾ ਹਰਿਆਣਾ ਵਿਖੇ ਧਰਨਾ ਦਿੱਤਾ ਗਿਆ ਸੀ ਪਰ ਉਨ੍ਹਾਂ ਦੀ ਸੁਣਵਾਈ ਨਾ ਹੋਣ ਦੇ ਚੱਲਦਿਆਂ ਸਥਾਨਕ ਪ੍ਰਭਾਤ ਚੌਂਕ ਵਿਖੇ ਧਰਨਾ ਦੇ ਕੇ ਚੱਕਾ ਜਾਮ ਕਰਨਾ ਪਿਆ ਹੈ। ਧਰਨਾਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਪੁਲਿਸ ਵਲੋਂ ਬਣਦੀ ਕਾਰਵਾਈ ਨਹੀਂ ਕੀਤੀ ਜਾਂਦੀ ਉਦੋਂ ਤੱਕ ਮ੍ਰਿਤਕਾ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ। ਇਸ ਮੌਕੇ ਗੱਲਬਾਤ ਕਰਦਿਆਂ ਡੀ.ਐੱਸ.ਪੀ. ਸਿਟੀ ਕੁਲਭੂਸ਼ਣ ਨੇ ਕਿਹਾ ਕਿ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਦੋਸ਼ੀ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ ਵਲੋਂ ਪਾਵਰਕਾਮ ਦੇ ਮੰਡਲ ਦਫ਼ਤਰ ਮੂਹਰੇ ਧਰਨਾ ਅਗਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ ਨੂੰ ਹੁਸ਼ਿਆਰਪੁਰ ਤੇ ਆਸ-ਪਾਸ ਦੇ ਇਲਾ...
Ad Position 24