ਅੱਡਾ ਝੁੰਗੀਆ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਗੂ।
ਗੜ੍ਹਸ਼ੰਕਰ ਬਲਾਕ ਦੇ ਐਨ. ਪੀ. ਐੱਸ. ਪੀੜਤ 23 ਦੀ ਰੈਲੀ ’ਚ ਹੋਣਗੇ ਸ਼ਾਮਿਲ-ਰਾਣਾ
ਬੀਣੇਵਾਲ, 21 ਅਗਸਤ (ਬੈਜ ਚੌਧਰੀ)- ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ, ਪੰਜਾਬ ਦੇ ਸੱਦੇ ਤੇ ਗੜ੍ਹਸ਼ੰਕਰ ਬਲਾਕ ਦੇ ਐਨ. ਪੀ.
ਬੀਣੇਵਾਲ, 21 ਅਗਸਤ (ਬੈਜ ਚੌਧਰੀ)- ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ, ਪੰਜਾਬ ਦੇ ਸੱਦੇ ਤੇ ਗੜ੍ਹਸ਼ੰਕਰ ਬਲਾਕ ਦੇ ਐਨ. ਪੀ. ਐੱਸ ਪੀੜਤ 23 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਦੇ ਪਿਤਰੀ ਪਿੰਡ ਸਤੌਜ ਵਿਖੇ ਹੋਣ ਵਾਲੀ ਮਹਾਂ ਰੈਲੀ ਵਿਚ ਭਾਰੀ ਗਿਣਤੀ ਵਿਚ ਸ਼ਾਮਿਲ ਹੋਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਇਕਾਈ ਗੜ੍ਹਸ਼ੰਕਰ 2 ਦੇ ਬਲਾਕ ਪ੍ਰਧਾਨ ਅਸ਼ਵਨੀ ਰਾਣਾ ਨੇ ਅੱਡਾ ਝੁੰਗੀਆ ਵਿਖੇ ਪੱਤਰਕਾਰਾਂ ਨਾਲ ਕੀਤਾ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਇਕਾਈ ਗੜ੍ਹਸ਼ੰਕਰ ਦੇ ਬਲਾਕ ਪ੍ਰਧਾਨ ਸਤਪਾਲ ਮਿਨਹਾਸ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਕੋਈ ਖ਼ੈਰਾਤ ਨਹੀਂ ਬਲਕਿ ਮੁਲਾਜ਼ਮਾਂ ਦਾ ਹੱਕ ਹੈ ਤੇ ਉਹ ਆਪਣਾ ਬਣਦਾ ਹੱਕ ਸਰਕਾਰ ਤੋਂ ਲੈ ਕੇ ਰਹਿਣਗੇ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਤੱਕ ਸਰਕਾਰ ਆਪਣੇ 18 ਨਵੰਬਰ 2022 ਦੇ ਪੁਰਾਣੀ ਪੈਨਸ਼ਨ ਬਹਾਲੀ ਦੇ ਨੋਟੀਫ਼ਿਕੇਸ਼ਨ ਨੂੰ ਲਾਗੂ ਨਹੀਂ ਕਰਦੀ ਉਦੋਂ ਤੱਕ ਸਮੂਹ ਐਨ. ਪੀ. ਐੱਸ ਪੀੜਿਤ ਕਰਮਚਾਰੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਰਹਿਣਗੇ। ਇਸ ਮੌਕੇ ਜੀ.ਟੀ.ਯੂ. ਬਲਾਕ ਗੜ੍ਹਸ਼ੰਕਰ 1 ਦੇ ਬਲਾਕ ਪ੍ਰਧਾਨ ਪਵਨ ਗੋਇਲ, ਜ਼ਿਲ੍ਹਾ ਕਮੇਟੀ ਮੈਂਬਰ ਨਰੇਸ਼ ਕੁਮਾਰ, ਰਾਜ ਕੁਮਾਰ, ਮਨੋਜ ਸ਼ਰਮਾ, ਨਰੇਸ਼ ਧੀਮਾਨ, ਅਮਰੀਕ ਦਿਆਲ, ਆਰਤੀ ਚੰਦੇਲ, ਨਿਤਿਨ ਸੁਮਨ, ਭਾਗ ਸਿੰਘ, ਸੰਦੀਪ ਬਡੇਸਰੋਂ, ਦਿਲਦਾਰ ਸਿੰਘ, ਹਰਜੀਤ ਸਿੰਘ, ਹੁਸ਼ਿਆਰ ਸਿੰਘ, ਸਰਬਜੀਤ ਸਿੰਘ, ਹਰਪ੍ਰੀਤ ਸਿੰਘ, ਜਸਵਿੰਦਰ ਸਿੰਘ ਆਦਿ ਅਧਿਆਪਕ ਹਾਜ਼ਰ ਸਨ।