ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿਚ ਏ.ਆਈ. ਤੇ ਉਦਮਤਾ ’ਤੇ ਜ਼ੋਰ- ਸੋਨਾਲੀ ਗਿਰੀ
ਦਸੂਹਾ, 21 ਅਗਸਤ (ਭੁੱਲਰ)- ਪੰਜਾਬ ਸਰਕਾਰ ਵੱਲੋਂ ਸਕੂਲੀ ਅਤੇ ਉੱਚ ਸਿੱਖਿਆ ਵਿਚ ਕਈ ਅਹਿਮ ਸੁਧਾਰ ਕੀਤੇ ਜਾ ਰਹੇ ਹਨ। ਸਿੱਖਿਆ ਸਕੱਤਰ ਪੰਜਾਬ ਸੋਨਾਲੀ ਗਿਰੀ ਆਈ.
ਸ
ਸਿੱਖਿਆ ਸਕੱਤਰ ਪੰਜਾਬ ਸੋਨਾਲੀ ਗਿਰੀ ਆਈ.ਏ.ਐੱਸ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਸਮਾਜ ਸੇਵੀ ਸੰਜੀਵ ਕੁਮਾਰ। ਅਜੀਤ : ਤਸਵੀਰ
22-08-2026
ਦਸੂਹਾ, 21 ਅਗਸਤ (ਭੁੱਲਰ)- ਪੰਜਾਬ ਸਰਕਾਰ ਵੱਲੋਂ ਸਕੂਲੀ ਅਤੇ ਉੱਚ ਸਿੱਖਿਆ ਵਿਚ ਕਈ ਅਹਿਮ ਸੁਧਾਰ ਕੀਤੇ ਜਾ ਰਹੇ ਹਨ। ਸਿੱਖਿਆ ਸਕੱਤਰ ਪੰਜਾਬ ਸੋਨਾਲੀ ਗਿਰੀ ਆਈ.ਏ.ਐੱਸ. ਨੇ ਸਰਕਾਰ ਦੀਆਂ ਸਿੱਖਿਆ ਸੁਧਾਰ ਪਹਿਲ-ਕਦਮੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਮਾਜ ਸੇਵੀ ਸੰਜੀਵ ਕੁਮਾਰ ਉਨ੍ਹਾਂ ਨਾਲ ਹਾਜ਼ਰ ਸਨ। ਸੋਨਾਲੀ ਗਿਰੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਅਤੇ ਭਵਿੱਖਮੁਖੀ ਸਿੱਖਿਆ ਪ੍ਰਦਾਨ ਕਰਨਾ ਹੈ। ਸਕੂਲੀ ਸਿੱਖਿਆ ਵਿਚ ਆਰਟੀਫਿਸ਼ੀਅਲ ਇੰਟੈਲੀਜੈਂਸ, ਉਦਮਤਾ ਅਤੇ ਆਧੁਨਿਕ ਤਕਨੀਕੀ ਹੁਨਰਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਨਾਲ ਵਿਦਿਆਰਥੀਆਂ ਵਿਚ ਰਚਨਾਤਮਿਕਤਾ , ਸਮੱਸਿਆ ਹੱਲ ਕਰਨ ਦੀ ਸਮਰੱਥਾ ਅਤੇ ਉੱਦਮੀ ਸੋਚ ਵਿਕਸਿਤ ਹੋਵੇਗੀ। ਉਨ੍ਹਾਂ ਕਿਹਾ ਕਿ ਅਧਿਆਪਕ ਸਿੱਖਿਆ ਪ੍ਰਣਾਲੀ ਦਾ ਅਹਿਮ ਹਿੱਸਾ ਹਨ ਅਤੇ ਸਰਕਾਰ ਉਨ੍ਹਾਂ ਦੇ ਜਾਇਜ਼ ਮੁੱਦਿਆਂ ਦੇ ਹੱਲ ਲਈ ਵਚਨਬੱਧ ਹੈ। ਅਧਿਆਪਕਾਂ ਨੂੰ ਬਿਹਤਰ ਸਹਾਇਤਾ, ਸਿਖਲਾਈ ਤੇ ਸੁਖਾਵਾਂ ਕੰਮਕਾਜੀ ਮਾਹੌਲ ਦੇਣ ਲਈ ਯਤਨ ਕੀਤੇ ਜਾ ਰਹੇ ਹਨ। ਸਕੂਲਾਂ ਵਿਚ ਡਿਜੀਟਲ ਸਿੱਖਿਆ, ਹੁਨਰ ਵਿਕਾਸ, ਕੈਰੀਅਰ ਜਾਗਰੂਕਤਾ, ਵਿਹਾਰਕ ਸਿੱਖਿਆ ਤੇ ਤਰਕਸ਼ੀਲ ਸੋਚ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉੱਚ ਸਿੱਖਿਆ ਦੇ ਖੇਤਰ ਵਿਚ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਬੁਨਿਆਦੀ ਢਾਂਚੇ ਤੇ ਅਕਾਦਮਿਕ ਮਾਹੌਲ ਨੂੰ ਬਿਹਤਰ ਬਣਾਉਣ ’ਤੇ ਧਿਆਨ ਦਿੱਤਾ ਜਾ ਰਿਹਾ ਹੈ। ਪੰਜਾਬ ਵਿਚ ਕੇਂਦਰੀਕ੍ਰਿਤ ਆਨਲਾਈਨ ਦਾਖਲਾ ਪ੍ਰਣਾਲੀ ਰਾਹੀਂ ਵਿਦਿਆਰਥੀਆਂ ਲਈ ਦਾਖਲਾ ਪ੍ਰਕਿਰਿਆ ਨੂੰ ਹੋਰ ਸੁਚਾਰੂ ਤੇ ਸੁਵਿਧਾਜਨਕ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਸਿੱਖਿਆ ਦੀ ਗੁਣਵੱਤਾ ਨਾਲ ਸਿੱਧੇ ਤੌਰ ’ਤੇ ਜੁੜੀ ਹੈ। ਸਕੂਲਾਂ ਤੇ ਕਾਲਜਾਂ ਨੂੰ ਮਜ਼ਬੂਤ ਕਰਨਾ, ਅਧਿਆਪਕਾਂ ਦੇ ਮੁੱਦਿਆਂ ਦਾ ਹੱਲ ਅਤੇ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਨੌਤੀਆਂ ਲਈ ਤਿਆਰ ਕਰਨਾ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ।