‘ਆਪ’ ਸਰਕਾਰ ਦੀ ਨਾਲਾਇਕੀ ਕਾਰਨ ਸੂਬੇ ’ਚ ਅਪਰਾਧ ਦਾ ਗਰਾਫ਼ ਵਧਿਆ - ਸੰਗਤ ਸਿੰਘ ਗਿਲਜੀਆਂ
ਚੌਲਾਂਗ, 21 ਅਗਸਤ (ਸੁਖਦੇਵ ਸਿੰਘ)- ਇੱਥੋਂ ਨਜ਼ਦੀਕ ਪੈਂਦੇ ਪਿੰਡ ਰਾਏਪੁਰ ਵਿਚ ਕਾਂਗਰਸ ਪਾਰਟੀ ਦੀ ਵਿਸ਼ੇਸ਼ ਮੀਟਿੰਗ ਸੰਗਤ ਸਿੰਘ ਗਿਲਜੀਆਂ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਨੇ ਪਿੰਡ ਵਾਸੀਆਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿਚ ਲਾਮਬੰਦ ਕਰਦੇ ਹੋਏ ਪਾਰਟੀ ਦੀ ਵਿਚਾਰਧਾਰਾ ਨਾਲ ਜੋੜਿਆ।
ਚੌਲਾਂਗ, 21 ਅਗਸਤ (ਸੁਖਦੇਵ ਸਿੰਘ)- ਇੱਥੋਂ ਨਜ਼ਦੀਕ ਪੈਂਦੇ ਪਿੰਡ ਰਾਏਪੁਰ ਵਿਚ ਕਾਂਗਰਸ ਪਾਰਟੀ ਦੀ ਵਿਸ਼ੇਸ਼ ਮੀਟਿੰਗ ਸੰਗਤ ਸਿੰਘ ਗਿਲਜੀਆਂ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਨੇ ਪਿੰਡ ਵਾਸੀਆਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿਚ ਲਾਮਬੰਦ ਕਰਦੇ ਹੋਏ ਪਾਰਟੀ ਦੀ ਵਿਚਾਰਧਾਰਾ ਨਾਲ ਜੋੜਿਆ। ਬਲਾਕ ਪ੍ਰਧਾਨ ਅਵਤਾਰ ਸਿੰਘ ਖੋਖਰ ਦੀ ਅਗਵਾਈ ਵਿਚ ਹੋਈ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਕਾਂਗਰਸ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਵੀ ਹਾਜ਼ਰ ਸਨ। ਇਸ ਮੌਕੇ ਸਾਬਕਾ ਮੰਤਰੀ ਗਿਲਜੀਆਂ ਨੇ ਪੰਜਾਬ ਸਰਕਾਰ ਦੀਆਂ ਨਲਾਇਕੀਆਂ ਦੀ ਪੋਲ ਖੋਲ੍ਹਦੇ ਹੋਏ ਆਖਿਆ ਕਿ ਅੱਜ ਸਰਕਾਰ ਦੀ ਨਾਕਾਮੀ ਦੇ ਚੱਲਦਿਆਂ ਸੂਬੇ ਵਿਚ ਅਮਨ ਕਾਨੂੰਨ ਦੇ ਹਾਲਾਤ ਬੇਹੱਦ ਮਾੜੇ ਹੋਏ ਹਨ। ਅਪਰਾਧ ਦਾ ਗਰਾਫ਼ ਵਿਚ ਕਾਫ਼ੀ ਵਾਧਾ ਹੋਇਆ ਹੈ। ਪੰਜਾਬ ਵਿਚ ਨਿੱਤ ਵਾਪਰਦੀਆਂ ਕਤਲ ਤੇ ਲੁੱਟ ਖੋਹ ਦੀਆਂ ਵਾਰਦਾਤਾਂ ਕਾਰਨ ਲੋਕਾਂ ਵਿਚ ਭਾਰੀ ਸਹਿਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸੁਰੱਖਿਅਤ ਮਾਹੌਲ ਕਾਂਗਰਸ ਪਾਰਟੀ ਦੀ ਸਰਕਾਰ ਹੀ ਬਣਾ ਸਕਦੀ ਹੈ। ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਲਜੀਤ ਨੇ ਵਰਕਰਾਂ ਨੂੰ ਲਾਮਬੰਦ ਕਰਦੇ ਹੋਏ ਲੋਕਾਂ ਦੇ ਮਸਲਿਆਂ ਦੇ ਹੱਲ ਲਈ ਇੱਕਜੁੱਟ ਹੋ ਕੇ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਲਈ ਮਿਲ ਕੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸਾਬਕਾ ਸਰਪੰਚ ਭੁਪਿੰਦਰ ਸਿੰਘ ਯੂਥ ਕਾਂਗਰਸ ਪ੍ਰਧਾਨ ਹਲਕਾ ਉੜਮੁੜ, ਕਰਮਜੀਤ ਸਿੰਘ, ਬਲਵਿੰਦਰ ਸਿੰਘ, ਅਰਸ਼ਦੀਪ ਸਿੰਘ, ਲਵਪ੍ਰੀਤ ਸਿੰਘ, ਨੰਬਰਦਾਰ ਗੁਰਮੀਤ ਸਿੰਘ, ਲਾਡੀ, ਸੁੱਖਾ, ਗੁਰਮੀਤ ਸਿੰਘ, ਅਰਸ਼, ਸ਼ੰਮੀ, ਹਰਜਿੰਦਰ ਸਿੰਘ, ਮਲਕੀਤ ਸਿੰਘ, ਮਨਰਾਜ ਸਿੰਘ, ਅਮਰਜੀਤ ਸਿੰਘ, ਹਰਪ੍ਰੀਤ ਸਿੰਘ, ਅਨਿਲ ਪਿੰਕਾ, ਗੁਰਵਿੰਦਰ ਸਿੰਘ, ਜਰਨੈਲ ਸਿੰਘ ਰਵਿੰਦਰਜੀਤ ਸਿੰਘ ਰਵੀ, ਜਸਪ੍ਰੀਤ ਸਿੰਘ ਜੱਸੀ, ਸਾਬਕਾ ਸਰਪੰਚ ਕੁਲਵੰਤ ਸਿੰਘ, ਕੁਲਵੀਰ ਸਿੰਘ, ਜੋਗਿੰਦਰ ਸਿੰਘ, ਗਿਆਨ ਸਿੰਘ, ਵੀਰੂ, ਜਸਵੀਰ ਸਿੰਘ, ਕਰਨਜੀਤ ਸਿੰਘ, ਰਵੀ ਬਡਵਾਲ ਆਦਿ ਮੌਜੂਦ ਸਨ।