ਤਲਵਾੜ ਦੀ ਅਗਵਾਈ ’ਚ ਬੀ.ਸੀ. ਵਿੰਗ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਮਹਿੰਦੀਪੁਰ ਦਾ ਸਨਮਾਨ
ਹੁਸ਼ਿਆਰਪੁਰ, 21 ਅਗਸਤ (ਨਰਿੰਦਰ ਸਿੰਘ ਬੱਡਲਾ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਭੁਪਿੰਦਰ ਸਿੰਘ ਮਹਿੰਦੀਪੁਰ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੱਛੜੀਆਂ ਸ਼੍ਰੇਣੀਆਂ ਵਿੰਗ (ਸ਼ਹਿਰੀ) ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਪਾਰਟੀ ਆਗੂਆਂ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਹੁਸ਼ਿਆਰਪੁਰ ਸੰਜੀਵ ਤਲਵਾੜ ਨੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ।
ਹੁਸ਼ਿਆਰਪੁਰ, 21 ਅਗਸਤ (ਨਰਿੰਦਰ ਸਿੰਘ ਬੱਡਲਾ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਭੁਪਿੰਦਰ ਸਿੰਘ ਮਹਿੰਦੀਪੁਰ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੱਛੜੀਆਂ ਸ਼੍ਰੇਣੀਆਂ ਵਿੰਗ (ਸ਼ਹਿਰੀ) ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਪਾਰਟੀ ਆਗੂਆਂ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਹੁਸ਼ਿਆਰਪੁਰ ਸੰਜੀਵ ਤਲਵਾੜ ਨੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ। ਸੰਜੀਵ ਤਲਵਾੜ ਨੇ ਕਿਹਾ ਕਿ ਭੁਪਿੰਦਰ ਸਿੰਘ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਪੱਛੜੀਆਂ ਸ਼੍ਰੇਣੀਆਂ ਦੇ ਹੱਕਾਂ ਦੀ ਮਜ਼ਬੂਤੀ ਨਾਲ ਪੈਰਵਾਈ ਹੋਵੇਗੀ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਨੇ ਕਿਹਾ ਕਿ ਆਉਂਦੀਆਂ 2027 ਦੀਆਂ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਪੰਜਾਬ ਅੰਦਰ ਆਪਣੀ ਸਰਕਾਰ ਬਣਾਏਗਾ। ਆਪਣੀ ਨਿਯੁਕਤੀ ‘ਤੇ ਧੰਨਵਾਦ ਕਰਦਿਆਂ ਭੁਪਿੰਦਰ ਸਿੰਘ ਮਹਿੰਦੀਪੁਰ ਨੇ ਪਾਰਟੀ ਹਾਈਕਮਾਂਡ ਨੂੰ ਯਕੀਨ ਦਿਵਾਇਆ ਕਿ ਉਹ ਜਿੱਥੇ ਪੱਛੜੀਆਂ ਸ਼੍ਰੇਣੀਆਂ ਦੇ ਹੱਕਾਂ ਲਈ ਡਟ ਕੇ ਆਵਾਜ਼ ਬੁਲੰਦ ਕਰਨਗੇ ਉੱਥੇ ਹੀ ਪਾਰਟੀ ਦੀ ਚੜ੍ਹਦੀਕਲਾ ਲਈ ਦਿਨ-ਰਾਤ ਇਕ ਕਰਕੇ ਹਰ ਬੂਥ ‘ਤੇ ਕਮੇਟੀਆਂ ਦਾ ਗਠਨ ਕਰਨਗੇ। ਇਸ ਮੌਕੇ ਪ੍ਰੇਮ ਸਿੰਘ ਪਿੱਪਲਾਂਵਾਲਾ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ, ਸੰਤੋਖ ਸਿੰਘ ਔਜਲਾ ਜ਼ਿਲ੍ਹਾ ਪ੍ਰਧਾਨ ਵਪਾਰ ਸੈੱਲ, ਬਿਕਰਮਜੀਤ ਸਿੰਘ ਕਲਸੀ ਸੂਬਾ ਜਨਰਲ ਸਕੱਤਰ, ਜਗਤਾਰ ਸਿੰਘ, ਰਵਿੰਦਰ ਨਿੱਕਾ, ਸੰਜੀਵ ਕੁਮਾਰ, ਜਸਵਿੰਦਰ ਸਿੰਘ, ਸੰਜੀਵ ਥਾਪਰ, ਨਰਿੰਦਰ ਸਿੰਘ, ਹਰਜੀਤ ਸਿੰਘ, ਦਿਲਬਾਗ ਸਿੰਘ ਆਦਿ ਹਾਜ਼ਰ ਸਨ।