22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਬਾਬਾ ਚਰਨ ਸਿੰਘ ਭੀਖੋਵਾਲ ਵਾਲਿਆਂ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ 25 ਨੂੰ

ਹੁਸ਼ਿਆਰਪੁਰ, 22 ਅਗਸਤ (ਬਲਜਿੰਦਰਪਾਲ ਸਿੰਘ)- ਬਾਬਾ ਚਰਨ ਸਿੰਘ ਭੀਖੋਵਾਲ ਵਾਲਿਆਂ ਦੇ ਜਨਮ ਦਿਹਾੜੇ ਸੰਬੰਧੀ 25 ਅਗਸਤ ਨੂੰ ਗੁਰਦੁਆਰਾ ਭੀਖੋਵਾਲ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਗੁਰਦੁਆਰਾ ਸਾਹਿਬ ’ਚ ਹੋਈ ਇਕੱਤਰਤਾ ਦੌਰਾਨ ਜਾਣਕਾਰੀ ਦਿੰਦੇ ਹੋਏ ਸੇਵਾਦਾਰ ਬਾਬਾ ਅਵਤਾਰ ਸਿੰਘ ਨੇ ਦੱਸਿਆ ਕਿ ਬਾਬਾ ਚਰਨ ਸਿੰਘ ਦਾ ਜਨਮ 25 ਅਗਸਤ 1922 ਨੂੰ ਪਿਤਾ ਨੰਦ ਸਿੰਘ ਤੇ ਮਾਤਾ ਪ੍ਰਭ ਕੌਰ ਦੇ ਗ੍ਰਹਿ ਭੀਖੋਵਾਲ ਵਿਖੇ ਹੋਇਆ ਸੀ।

Ad Position 21
No active advertisement
ਅਜੀਤ ਡੈਸਕ 23-08-2026
ਹੁਸ਼ਿਆਰਪੁਰ, 22 ਅਗਸਤ (ਬਲਜਿੰਦਰਪਾਲ ਸਿੰਘ)- ਬਾਬਾ ਚਰਨ ਸਿੰਘ ਭੀਖੋਵਾਲ ਵਾਲਿਆਂ ਦੇ ਜਨਮ ਦਿਹਾੜੇ ਸੰਬੰਧੀ 25 ਅਗਸਤ ਨੂੰ ਗੁਰਦੁਆਰਾ ਭੀਖੋਵਾਲ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਗੁਰਦੁਆਰਾ ਸਾਹਿਬ ’ਚ ਹੋਈ ਇਕੱਤਰਤਾ ਦੌਰਾਨ ਜਾਣਕਾਰੀ ਦਿੰਦੇ ਹੋਏ ਸੇਵਾਦਾਰ ਬਾਬਾ ਅਵਤਾਰ ਸਿੰਘ ਨੇ ਦੱਸਿਆ ਕਿ ਬਾਬਾ ਚਰਨ ਸਿੰਘ ਦਾ ਜਨਮ 25 ਅਗਸਤ 1922 ਨੂੰ ਪਿਤਾ ਨੰਦ ਸਿੰਘ ਤੇ ਮਾਤਾ ਪ੍ਰਭ ਕੌਰ ਦੇ ਗ੍ਰਹਿ ਭੀਖੋਵਾਲ ਵਿਖੇ ਹੋਇਆ ਸੀ। ਉਨ੍ਹਾਂ ਦੱਸਿਆ ਕਿ ਬਾਬਾ ਚਰਨ ਸਿੰਘ ਨੇ 60 ਸਾਲ ਤੋਂ ਵੱਧ ਸੰਗਤਾਂ ਦੀ ਸੇਵਾ ਕੀਤੀ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਸੰਬੰਧੀ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮੌਕੇ ਪਾਠ ਦੇ ਭੋਗ ਉਪਰੰਤ ਪੰਥ ਪ੍ਰਸਿੱਧ ਕੀਰਤਨੀ ਜਥੇ, ਕਥਾ ਵਾਚਕ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਭਾਈ ਹਰਗੋਪਾਲ ਸਿੰਘ, ਮੈਨੇਜਰ ਅਮਰਜੀਤ ਸਿੰਘ, ਹਜ਼ੂਰੀ ਰਾਗੀ ਜਸਵੰਤ ਸਿੰਘ, ਹਜ਼ੂਰੀ ਰਾਗੀ ਬਲਵੰਤ ਸਿੰਘ, ਬਾਬਾ ਹਰਦਿਆਲ ਸਿੰਘ, ਬਾਬਾ ਮਹਿੰਦਰ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਸੁਰਜੀਤ ਸਿੰਘ, ਸੁਖਦੇਵ ਸਿੰਘ, ਸਤਿੰਦਰ ਸਿੰਘ, ਹਰਵਿੰਦਰ ਸਿੰਘ, ਮੋਹਣ ਸਿੰਘ, ਗੁਰਦੀਪ ਸਿੰਘ, ਅਮਨਦੀਪ ਸਿੰਘ ਸੰਨੀ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਰਾਣੇ ਦਰਜ ਮਾਮਲੇ ’ਚ 1 ਕਾਬੂ ਅਗਲੀ ਖ਼ਬਰ ਭਾਕਿਯੂ ਡਕੌਂਦਾ ਨੇ ਪੁਲਿਸ ਥਾਣਾ ਮਹਿਲ ਕਲਾਂ ਦਾ ਕੀਤਾ ਘਿਰਾਓ ਪੰਜਾਬ ਸਰਕਾਰ ਵਲੋਂ ਮਲੇਰਕੋਟਲਾ ਨੂੰ 2 ਕਰੋੜ ਰੁਪਏ ਦਾ ਵ...
Ad Position 24