23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਬਾਬਾ ਬਕਾਲਾ ਸਾਹਿਬ ਮੀਰੀ-ਪੀਰੀ ਪੰਥਕ ਇਕੱਠ ’ਚ ਕੀਤੀ ਜਾਵੇਗੀ ਸ਼ਮੂਲੀਅਤ- ਸਿੰਗੜੀਵਾਲ

ਹੁਸ਼ਿਆਰਪੁਰ, 22 ਅਗਸਤ (ਨਰਿੰਦਰ ਸਿੰਘ ਬੱਡਲਾ)- ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ 28 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੇ ਪੰਥਕ ਇਕੱਠ ’ਚ ਹੁਸ਼ਿਆਰਪੁਰ ਤੋਂ ਵੱਡੀ ਗਿਣਤੀ ’ਚ ਸੰਗਤ ਸ਼ਮੂਲੀਅਤ ਕਰੇਗੀ। ਇਹ ਜਾਣਕਾਰੀ ਗੁਰਨਾਮ ਸਿੰਘ ਸਿੰਗੜੀਵਾਲ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅ) ਨੇ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।

Ad Position 21
No active advertisement
ਅਜੀਤ ਡੈਸਕ 23-08-2026
ਹੁਸ਼ਿਆਰਪੁਰ, 22 ਅਗਸਤ (ਨਰਿੰਦਰ ਸਿੰਘ ਬੱਡਲਾ)- ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ 28 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੇ ਪੰਥਕ ਇਕੱਠ ’ਚ ਹੁਸ਼ਿਆਰਪੁਰ ਤੋਂ ਵੱਡੀ ਗਿਣਤੀ ’ਚ ਸੰਗਤ ਸ਼ਮੂਲੀਅਤ ਕਰੇਗੀ। ਇਹ ਜਾਣਕਾਰੀ ਗੁਰਨਾਮ ਸਿੰਘ ਸਿੰਗੜੀਵਾਲ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅ) ਨੇ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾ ਕਿਹਾ ਕਿ ਪੰਜਾਬ ਭਰ ਦੀਆਂ ਸੰਗਤਾਂ, ਨੌਜਵਾਨਾਂ ਤੇ ਪਾਰਟੀ ਵਰਕਰਾਂ ਨੂੰ ਵੱਡੀ ਗਿਣਤੀ ਵਿਚ ਕਾਨਫ਼ਰੰਸ ਵਿਚ ਸ਼ਮੂਲੀਅਤ ਕਰਨਗੀਆਂ। ਇਸ ਮੌਕੇ ਪਾਰਟੀ ਦੇ ਯੂਥ ਵਿੰਗ ਪ੍ਰਧਾਨ ਕੁਲਵੀਰ ਸਿੰਘ ਮੌਜੀਪੁਰ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਨੌਜਵਾਨ ਮੀਰੀ ਪੀਰੀ ਪੰਥਕ ਇਕੱਠ ’ਚ ਸ਼ਮੂਲੀਅਤ ਕਰਨਗੇ ਤੇ ਸਿਮਰਨਜੀਤ ਸਿੰਘ ਮਾਨ ਵਲੋਂ ਪੰਜਾਬ ਤੇ ਪੰਥ ਨਾਲ ਸਬੰਧਿਤ ਮਸਲਿਆਂ ਪ੍ਰਤੀ ਦਿਖਾਈ ਗਈ ਦ੍ਰਿੜ੍ਹਤਾ ਦੇ ਨੌਜਵਾਨ ਬਹੁਤ ਕਾਇਲ ਹਨ ਤੇ ਉਨ੍ਹਾਂ ਨਾਲ ਪਾਰਟੀ ਵਿਚ ਕੰਮ ਕਰਕੇ ਫ਼ਖਰ ਮਹਿਸੂਸ ਕਰ ਰਹੇ ਹਨ। ਉਨ੍ਹਾਂ ਇਸ ਸਮੇਂ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਪੰਜਾਬ ਅਤੇ ਪੰਥ ਨਾਲ ਸਬੰਧਿਤ ਮਸਲਿਆਂ ਲਈ ਜਮਹੂਰੀ ਅਤੇ ਸ਼ਾਂਤਮਈ ਢੰਗ ਨਾਲ ਸੰਘਰਸ਼ ਜਾਰੀ ਰੱਖਣ ਦਾ ਅਹਿਦ ਦੁਹਰਾਇਆ। ਇਸ ਮੌਕੇ ਬਹਾਦਰ ਸਿੰਘ ਖ਼ਾਨਪੁਰ, ਹਰਵਿੰਦਰ ਸਿੰਘ ਹੀਰਾ, ਕੁਲਦੀਪ ਸਿੰਘ ਬੰਟੀ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੁੱਡਬਰੀ ਵਰਲਡ ਸਕੂਲ ਦੇ ਵਿਦਿਆਰਥੀਆਂ ਵਲੋਂ ਬਣਾਏ ‘ਕਿਸਾਨ ਮਿੱਤਰ ਐਪ’ ਦੀ ਡਿਪਟੀ ਕਮਿਸ਼ਨਰ ਦੁਆਰਾ ਪ੍ਰਸੰਸਾ ਅਗਲੀ ਖ਼ਬਰ ਹਰਦੇਵ ਸਿੰਘ ਕੌਂਸਲ ਦੀ ਅਗਵਾਈ ’ਚ ਮੇਅਰ ਪ੍ਰਵੀਨ ਸੈਣੀ ਦਾ ਸਨਮਾਨ
Ad Position 24