23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸ੍ਰੀ ਗੁਰੂ ਹਰਿ ਰਾਇ ਸਾਹਿਬ ਸਕੂਲ ’ਚ ਨੈਤਿਕ ਸਿੱਖਿਆ ਇਮਤਿਹਾਨ ਕਰਵਾਇਆ

ਚੱਬੇਵਾਲ, 22 ਅਗਸਤ (ਰਾਜੀਵ ਭਾਰਦਵਾਜ)- ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਮਨਜੀਤ ਕੌਰ ਦੀ ਯੋਗ ਅਗਵਾਈ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜੀਏਟ ਸੀ.

Ad Position 21
No active advertisement
ਅਜੀਤ ਡੈਸਕ 23-08-2026
ਚੱਬੇਵਾਲ, 22 ਅਗਸਤ (ਰਾਜੀਵ ਭਾਰਦਵਾਜ)- ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਮਨਜੀਤ ਕੌਰ ਦੀ ਯੋਗ ਅਗਵਾਈ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜੀਏਟ ਸੀ.ਸੈ. ਸਕੂਲ ਚੱਬੇਵਾਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਨੈਤਿਕ ਸਿੱਖਿਆ ਦੀ ਪ੍ਰੀਖਿਆ ਲਈ ਗਈ ਜਿਸ ‘ਚ ਸਕੂਲ ਦੇ 33 ਵਿਦਿਆਰਥੀਆਂ ਨੇ ਭਾਗ ਲਿਆ। ਪ੍ਰਿੰਸੀਪਲ ਡਾ: ਮਨਜੀਤ ਕੌਰ ਨੇ ਦੱਸਿਆ ਕਿ ਸਮਾਜ ਵਿਚ ਨੈਤਿਕਤਾ ਅਤੇ ਸਦਾਚਾਰਕ ਕਦਰਾਂ ਕੀਮਤਾਂ ਦੇ ਹੋ ਰਹੇ ਘਾਣ ਨੂੰ ਦੇਖਦਿਆਂ ਉਹ ਚਿੰਤਤ ਹਨ, ਇਸ ਲਈ ਹਮੇਸ਼ਾ ਹੀ ਆਪਣੇ ਵਿਦਿਆਰਥੀਆਂ ਨੂੰ ਆਪਣੇ ਸ਼ਾਨਾਮੱਤੇ ਇਤਿਹਾਸ ਅਤੇ ਪ੍ਰੰਪਰਾਵਾਂ ਨਾਲ ਜੋੜਨ ਦਾ ਉਪਰਾਲਾ ਕਰਦੇ ਰਹਿੰਦੇ ਹਨ। ਇਸ ਪ੍ਰੀਖਿਆ ਵਿਚ ਮੈਡਮ ਸੁਮਨ ਨੇ ਬਤੌਰ ਨਿਗਰਾਨ ਤੇ ਕੋਮਲਪ੍ਰੀਤ ਕੌਰ ਨੇ ਬਤੌਰ ਸੁਪਰਡੈਂਟ ਡਿਊਟੀ ਨਿਭਾਈ। ਇਸ ਪ੍ਰੀਖਿਆ ਲਈ ਬੱਚਿਆਂ ਵਿਚ ਬਹੁਤ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਸੀ। ਪ੍ਰਿੰਸੀਪਲ ਮੈਡਮ ਮਨਜੀਤ ਕੌਰ ਨੇ ਸਮੂਹ ਮੈਨੇਜਮੈਂਟ ਵੱਲੋਂ ਤੇ ਆਪਣੇ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦਾ ਤਹਿ ਦਿਲੋਂ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੁੰਦਰ ਲਿਖਾਈ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਸਾਬਕਾ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ ਨੂੰ ਸਦਮਾ, ਭਰਾ ਦਾ ਦਿਹਾਂਤ
Ad Position 24