23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸੁੰਦਰ ਲਿਖਾਈ ਮੁਕਾਬਲਾ ਕਰਵਾਇਆ

ਟਾਂਡਾ ਉੜਮੁੜ, 22 ਅਗਸਤ (ਭਗਵਾਨ ਸਿੰਘ ਸੈਣੀ)- ਲੈਫ਼ਟ ਹੈਂਡਰਜ਼ ਡੇਅ ਦੇ ਮੌਕੇ ’ਤੇ ਸਕੂਲ ਵਿਖੇ ਖੱਬੇ ਹੱਥ ਨਾਲ ਲਿਖਣ ਵਾਲੇ ਵਿਦਿਆਰਥੀਆਂ ਲਈ ਹੈਂਡਰਾਈਟਿੰਗ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਪੰਜਵੀਂ ਤੋਂ ਗਿਆਰ੍ਹਵੀਂ ਜਮਾਤ ਤੱਕ ਦੇ ਸਾਰੇ ਖੱਬੇ ਹੱਥ ਨਾਲ ਲਿਖਣ ਵਾਲੇ ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 23-08-2026
ਟਾਂਡਾ ਉੜਮੁੜ, 22 ਅਗਸਤ (ਭਗਵਾਨ ਸਿੰਘ ਸੈਣੀ)- ਲੈਫ਼ਟ ਹੈਂਡਰਜ਼ ਡੇਅ ਦੇ ਮੌਕੇ ’ਤੇ ਸਕੂਲ ਵਿਖੇ ਖੱਬੇ ਹੱਥ ਨਾਲ ਲਿਖਣ ਵਾਲੇ ਵਿਦਿਆਰਥੀਆਂ ਲਈ ਹੈਂਡਰਾਈਟਿੰਗ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਪੰਜਵੀਂ ਤੋਂ ਗਿਆਰ੍ਹਵੀਂ ਜਮਾਤ ਤੱਕ ਦੇ ਸਾਰੇ ਖੱਬੇ ਹੱਥ ਨਾਲ ਲਿਖਣ ਵਾਲੇ ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਭਾਗ ਲਿਆ। ਵਿਦਿਆਰਥੀਆਂ ਨੇ ਸੁੰਦਰ ਤੇ ਆਕਰਸ਼ਕ ਲਿਖਾਈ ਦਾ ਪ੍ਰਦਰਸ਼ਨ ਕਰਦਿਆਂ ਆਪਣੀ ਪ੍ਰਤਿਭਾ ਦਾ ਪ੍ਰਗ ਟਾਵਾ ਕੀਤਾ। ਪੰਜਵੀਂ ਤੇ ਛੇਵੀਂ ਜਮਾਤ ਦੀ ਵਿਦਿਆਰਥਣ ਸੁਰਵੀਨ ਕੌਰ ਤੇ ਅਸ਼ਲੀਨ ਕੌਰ ਨੇ ਪਹਿਲਾ, ਰੀਨਾ ਤੇ ਜਿਤੇਸ਼ ਨੇ ਦੂਜਾ ਅਤੇ ਨਵਿਆ ਅਤੇ ਸਮਰਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਸੱਤਵੀਂ ਤੋਂ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਤਰਨਮੀਤ ਕੌਰ ਤੇ ਅਮਨਪ੍ਰੀਤ ਸਿੰਘ ਨੇ ਪਹਿਲਾ, ਮਾਨਵੀ ਅਤੇ ਦੀਪਕ ਕੁਮਾਰ ਨੇ ਦੂਜਾ ਤੇ ਨਰਿੰਦਰ ਕੌਰ ਤੇ ਪ੍ਰਭਨੂਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਡਾਇਰੈਕਟਰ ਇੰਦਰ ਕੁਮਾਰ ਸਾਹਨੀ ਨੇ ਸਾਰੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਤੇ ਉਨ੍ਹਾਂ ਵਿਚ ਆਤਮ-ਵਿਸ਼ਵਾਸ ਪੈਦਾ ਕਰਨ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਦਸੂਹਾ ਵਿਖੇ ਸੋਮਨਾਥ ਸਵਾਭਿਮਾਨ ਦਿਵਸ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਹਰਿ ਰਾਇ ਸਾਹਿਬ ਸਕੂਲ ’ਚ ਨੈਤਿਕ ਸਿੱਖਿਆ ਇਮਤਿਹਾਨ ਕਰਵਾਇਆ
Ad Position 24