ਵਿਧਾਇਕ ਘੁੰਮਣ ਵਲੋਂ ਸ੍ਰੀ ਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ ਨੂੰ 50 ਹਜ਼ਾਰ ਦਾ ਚੈੱਕ ਭੇਟ
ਦਸੂਹਾ, 22 ਅਗਸਤ (ਭੁੱਲਰ)- ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਸ਼੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਨੂੰ 50 ਹਜ਼ਾਰ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਉਨ੍ਹਾਂ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ।
ਦਸੂਹਾ, 22 ਅਗਸਤ (ਭੁੱਲਰ)- ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਸ਼੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਨੂੰ 50 ਹਜ਼ਾਰ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਉਨ੍ਹਾਂ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਪਹਿਲਾਂ ਵੀ ਸੁਸਾਇਟੀਆਂ ਨੂੰ ਚੈੱਕ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿਹੜੀਆਂ ਸੁਸਾਇਟੀਆਂ ਸਮਾਜ ਅੰਦਰ ਵਧੀਆ ਸੇਵਾਵਾਂ ਨਿਭਾ ਰਹੀਆਂ ਹਨ, ਉਨ੍ਹਾਂ ਦਾ ਮਾਣ ਕਰਨਾ ਨੈਤਿਕ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਅੱਗੋਂ ਵੀ ਵਧੀਆ ਸੇਵਾਵਾਂ ਨਿਭਾਉਣ ਵਾਲੀਆਂ ਸੁਸਾਇਟੀਆਂ ਦਾ ਨੂੰ ਚੈੱਕ ਦੇਣ ਦਾ ਸਿਲਸਿਲਾ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਸੇਵਾ ਸੁਸਾਇਟੀ ਦੇ ਅਹੁਦੇਦਾਰਾਂ ਨੇ ਵਿਧਾਇਕ ਘੁੰਮਣ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਕਮੇਟੀ ਮੈਂਬਰ ਵਿਕੀ ਬੱਧਣ, ਰਾਜ ਕੁਮਾਰ, ਸੁਰਿੰਦਰ ਪਾਲ, ਸਰੂਪ ਲਾਲ, ਮੇਜਰ ਸਿੰਘ, ਦਿਆਲ ਚੰਦ, ਸਰੂਪ ਲਾਲ, ਜੈ ਦੇਵ ਆਦਿ ਹਾਜ਼ਰ ਸਨ।