23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਬਿਜਲੀ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸ਼ਾਨਦਾਰ ਕਾਰਗੁਜ਼ਾਰੀ ਲਈ ਵਿਸ਼ੇਸ਼ ਸਨਮਾਨ

ਸ਼ਾਮਚੁਰਾਸੀ, 22 ਅਗਸਤ (ਗੁਰਮੀਤ ਸਿੰਘ ਖ਼ਾਨਪੁਰੀ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ.

Ad Position 21
No active advertisement
ਅਜੀਤ ਡੈਸਕ 23-08-2026
ਸ਼ਾਮਚੁਰਾਸੀ, 22 ਅਗਸਤ (ਗੁਰਮੀਤ ਸਿੰਘ ਖ਼ਾਨਪੁਰੀ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸ਼ਾਮਚੁਰਾਸੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ ਨੂੰ ਦੇਖਦਿਆਂ ਇਲਾਕੇ ਦੇ ਮੋਹਤਵਰ ਵਿਅਕਤੀਆਂ ਵਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਇਕ ਸਾਦੇ ਸਮਾਗਮ ਦੌਰਾਨ ਉਪ ਮੰਡਲ ਅਫ਼ਸਰ ਸੁਰਿੰਦਰ ਸਿੰਘ, ਜੂਨੀਅਰ ਇੰਜੀਨੀਅਰ ਨਿਰਮਲ ਸਿੰਘ ਸਹਿਜਵਾਲ, ਜੇ.ਈ. ਨਛੱਤਰ ਸਿੰਘ, ਜੇ.ਈ. ਰਜਨੀਸ਼ ਕੁਮਾਰ ਤੇ ਲਾਈਨਮੈਨ ਹਰਵਿੰਦਰ ਸਿੰਘ ਧਾਮੀ ਨੂੰ ਉਨ੍ਹਾਂ ਵੱਲੋਂ ਨਿਭਾਈਆਂ ਗਈਆਂ ਵਧੀਆ ਸੇਵਾਵਾਂ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਸਨਮਾਨ ਸਮਾਰੋਹ ਦੌਰਾਨ ਪਹੁੰਚੇ ਇਲਾਕੇ ਦੇ ਪ੍ਰਮੁੱਖ ਆਗੂਆਂ ਸਰਪੰਚ ਭੁਪਿੰਦਰ ਸਿੰਘ ਧਾਮੀਆਂ ਕਲਾਂ, ਸਾਬਕਾ ਐਸ.ਐਚ.ਓ. ਬਲਜਿੰਦਰ ਸਿੰਘ ਪਿੰਡ ਲੰਮੇ, ਸਾਬਕਾ ਸਰਪੰਚ ਗੁਰਦੀਪ ਸਿੰਘ ਅਟਵਾਲ ਤੇ ਮੌਜੂਦਾ ਸਰਪੰਚ ਸੁਰਿੰਦਰ ਸਿੰਘ ਉੱਪਲ ਪਿੰਡ ਲੰਮੇ ਨੇ ਬਿਜਲੀ ਵਿਭਾਗ ਦੀ ਸਮੁੱਚੀ ਟੀਮ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਅਧਿਕਾਰੀ ਤੇ ਕਰਮਚਾਰੀ ਹਰ ਮੁਸ਼ਕਿਲ ਵੇਲੇ ਤੇ ਖ਼ਰਾਬ ਮੌਸਮ ਦੇ ਬਾਵਜੂਦ ਵੀ ਦਿਨ-ਰਾਤ ਮਿਹਨਤ ਤੇ ਸਮਰਪਣ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਂਦੇ ਹਨ ਜਿਸ ਨਾਲ ਇਲਾਕਾ ਨਿਵਾਸੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਇਮਾਨਦਾਰ ਤੇ ਮਿਹਨਤੀ ਕਰਮਚਾਰੀਆਂ ਦਾ ਸਨਮਾਨ ਕਰਨ ਨਾਲ ਉਨ੍ਹਾਂ ਦਾ ਹੌਸਲਾ ਹੋਰ ਬੁਲੰਦ ਹੁੰਦਾ ਹੈ। ਸਨਮਾਨ ਪ੍ਰਾਪਤ ਕਰਨ ਉਪਰੰਤ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੇ ਇਲਾਕਾ ਨਿਵਾਸੀਆਂ ਤੇ ਮੋਹਤਵਰਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਭਵਿ ੱਖ ਵਿਚ ਵੀ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਤੇ ਬਿਹਤਰ ਸੇਵਾਵਾਂ ਦੇਣ ਲਈ ਵਚਨਬੱਧ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਢੋਲੋਵਾਲ ਦੇ ਦਵਿੰਦਰ ਸਿੰਘ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਅਗਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਸ੍ਰੀ ਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ ਨੂੰ 50 ਹਜ਼ਾਰ ਦਾ ਚੈੱਕ ਭੇਟ
Ad Position 24