23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸੀਨੀਅਰ ਸਿਟੀਜ਼ਨਾਂ ਦੀ ਸੁਰੱਖਿਆ ਤੇ ਸਨਮਾਨ ਲਈ ਸਮਾਜ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ - ਐੱਸ.ਡੀ.ਐਮ. ਲਵਪ੍ਰੀਤ ਸਿੰਘ ਔਲਖ

ਟਾਂਡਾ ਉੜਮੁੜ, 22 ਅਗਸਤ (ਭਗਵਾਨ ਸਿੰਘ ਸੈਣੀ)- ਇੰਟਰਨੈਸ਼ਨਲ ਸੀਨੀਅਰ ਸਿਟੀਜ਼ਨ ਡੇ ਮੌਕੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੋਸਾਇਟੀ ਵੱਲੋਂ ਡਾਈਟ ਸਕੁਏਅਰ ਟਾਂਡਾ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਅਗਵਾਈ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਮਸੀਤੀ ਅਤੇ ਵਿਜ਼ਨ ਕੇਅਰ ਸੁਸਾਇਟੀ ਦੇ ਪ੍ਰਧਾਨ ਡਾ.

Ad Position 21
No active advertisement
ਅਜੀਤ ਡੈਸਕ 23-08-2026
ਟਾਂਡਾ ਉੜਮੁੜ, 22 ਅਗਸਤ (ਭਗਵਾਨ ਸਿੰਘ ਸੈਣੀ)- ਇੰਟਰਨੈਸ਼ਨਲ ਸੀਨੀਅਰ ਸਿਟੀਜ਼ਨ ਡੇ ਮੌਕੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੋਸਾਇਟੀ ਵੱਲੋਂ ਡਾਈਟ ਸਕੁਏਅਰ ਟਾਂਡਾ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਅਗਵਾਈ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਮਸੀਤੀ ਅਤੇ ਵਿਜ਼ਨ ਕੇਅਰ ਸੁਸਾਇਟੀ ਦੇ ਪ੍ਰਧਾਨ ਡਾ. ਕੇਵਲ ਸਿੰਘ ਵਲੋਂ ਕੀਤੀ ਗਈ ਜਿਸ ਵਿਚ ਮੁੱਖ ਮਹਿਮਾਨ ਵਜੋਂ ਐੱਸ.ਡੀ.ਐੱਮ. ਟਾਂਡਾ ਲਵਪ੍ਰੀਤ ਸਿੰਘ ਔਲਖ ਨੇ ਸ਼ਿਰਕਤ ਕਰਦਿਆਂ ਸੀਨੀਅਰ ਸਿਟੀਜ਼ਨਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਉਨ੍ਹਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਕੀਮਤੀ ਸਰਮਾਇਆ ਹਨ ਅਤੇ ਉਨ੍ਹਾਂ ਦੀ ਸੁਰੱਖਿਆ, ਸਨਮਾਨ ਤੇ ਸਹੂਲਤਾਂ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਸਮਾਜਿਕ ਖੇਤਰ ਵਿਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਸੀਨੀਅਰ ਸਿਟੀਜ਼ਨ ਅਤੇ ਪੜ੍ਹਾਈ ਵਿਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਬੁਲਾਰਿਆਂ ਨੇ ਸੀਨੀਅਰ ਸਿਟੀਜ਼ਨਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਲੋਕਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਸੀਨੀਅਰ ਸਿਟੀਜ਼ਨਾਂ ਦੀਆਂ ਜ਼ਰੂਰਤਾਂ ਤੇ ਉਨ੍ਹਾਂ ਦੀ ਭਲਾਈ ਸਬੰਧੀ ਕਈ ਅਹਿਮ ਸੁਝਾਅ ਵੀ ਦਿੱਤੇ ਗਏ। ਇਸ ਮੌਕੇ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਮੁੱਖ ਮਹਿਮਾਨ ਲਵਪ੍ਰੀਤ ਸਿੰਘ ਔਲਖ ਐਸ.ਡੀ.ਐਮ. ਟਾਂਡਾ ਵਲੋਂ ਜਿੱਥੇ ਪੜ੍ਹਾਈ ਵਿਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਸਿਮਰਨਜੀਤ ਕੌਰ, ਦਵਿੰਦਰ ਕੁਮਾਰ, ਜੋਤ ਦੀਪ ਸਿੰਘ, ਰਜੀਵ ਸਿੰਘ, ਜਸਪ੍ਰੀਤ ਕੌਰ, ਲਲਿਤਾ, ਦਿਲਜੀਤ ਸਿੰਘ, ਨੇਹਾ ਕੁਮਾਰੀ, ਕ੍ਰਿਸ਼ਨਾ ਮੱਟੂ, ਲਵਲੀਨ ਕੌਰ, ਮਨਜੋਤ ਕੌਰ ਨੂੰ ਸਨਮਾਨਿਤ ਕੀਤਾ ਉੱਥੇ ਅੰਸ਼ਮਨ ਅਰੋੜਾ ਨੂੰ ਜਿਸ ਨੇ ਪੀ. ਟੀ .ਸੀ ਵਲੋਂ ਕਰਵਾਈ ਗਈ ਪ੍ਰਤੀਯੋਗਤਾ ਵਿਚ ਫਾਈਨਲ ਵਿਚ ਪਹੁੰਚ ਕੇ ਟਾਂਡਾ ਸ਼ਹਿਰ ਦਾ ਨਾਮ ਰੌਸ਼ਨ ਕੀਤਾ, ਉਸ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਤੋਂ ਇਲਾਵਾ ਸੀਨੀਅਰ ਸਿਟੀਜ਼ਨ ਜਿਨ੍ਹਾਂ ਵਲੋਂ ਸੁਸਾਇਟੀ ਨੂੰ ਵਿਸ਼ੇਸ਼ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਜਿਨ੍ਹਾਂ ਵਿਚ ਕੇਵਲ ਕ੍ਰਿਸ਼ਨ ਕਲੋਟੀ, ਅਸ਼ਵਨੀ ਬਰਮਾ, ਕਰਨੈਲ ਸਿੰਘ, ਚਨਨ ਸਿੰਘ, ਗੁਰਮੀਤ ਸਿੰਘ, ਪਿਆਰਾ ਸਿੰਘ, ਨਿਰੰਜਨ ਸਿੰਘ, ਹਰਦੇਵ ਸਿੰਘ, ਇੰਦਰ ਕੁਮਾਰ ਸਾਹਨੀ ਨੂੰ ਵੀ ਐੱਸ.ਡੀ.ਐਮ. ਵਲੋਂ ਸਨਮਾਨਿਤ ਕੀਤਾ। ਇਸ ਮੌਕੇ ਸੀਨੀਅਰ ਸਿਟੀਜ਼ਨ ਤੇ ਵਿਜ਼ਨ ਕੇਅਰ ਸੁਸਾਇਟੀ ਵਲੋਂ ਮੁੱਖ ਮਹਿਮਾਨ ਲਵਪ੍ਰੀਤ ਸਿੰਘ ਔਲਖ ਐੱਸ.ਡੀ.ਐਮ. ਟਾਂਡਾ ਨੂੰ ਸਨਮਾਨਿਤ ਕੀਤਾ। ਇਸ ਮੌਕੇ ਡਾ. ਕੇਵਲ ਸਿੰਘ, ਮਾਸਟਰ ਅਵਤਾਰ ਸਿੰਘ ਮਸੀਤੀ, ਡਾ. ਲਵਪ੍ਰੀਤ ਸਿੰਘ ਪਾਬਲਾ, ਐਡਵੋਕੇਟ ਹਰਦੀਪ ਸਿੰਘ, ਪਰਮਾਨੰਦੁ ਦਿਵੇਦੀ, ਡਾ ਰਣਜੀਤ ਸਿੰਘ, ਮਾਸਟਰ ਰਾਜਾ ਸਿੰਘ ਮੂਨਕਾਂ, ਨਿਤਿਨ ਰਜਿੰਦਰ ਜੌਹਲ, ਪ੍ਰੀਤਮ ਸਿੰਘ , ਰਜੇਸ਼ ਕੁਮਾਰ ਤੋਂ ਇਲਾਵਾ ਸੁਸਾਇਟੀ ਦੇ ਸਮੂਹ ਅਹੁਦੇਦਾਰ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਉਜਾਗਰ ਸਿੰਘ ਦੀ ਬਰਸੀ ਸੰਬੰਧੀ ਸਮਾਗਮ ਅਗਲੀ ਖ਼ਬਰ ਢਾਡੀ ਸੁਖਵੀਰ ਸਿੰਘ ਚੌਹਾਨ ਦੀ ਮਾਤਾ ਨਮਿਤ ਅੰਤਿਮ ਅਰਦਾਸ ਅੱਜ
Ad Position 24