24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸਿੱਖ ਵੈੱਲਫੇਅਰ ਸੁਸਾਇਟੀ ਵਲੋਂ ਅੰਤਰਰਾਸ਼ਟਰੀ ਕੀਰਤਨ ਦਰਬਾਰ ਸੰਬੰਧੀ ਬੂਰੇ ਜੱਟਾਂ ‘ਚ ਗੁਰਮਤਿ ਸਮਾਗਮ

ਹੁਸ਼ਿਆਰਪੁਰ, 22 ਅਗਸਤ (ਬਲਜਿੰਦਰਪਾਲ ਸਿੰਘ)- ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਇਲਾਕੇ ਦੀਆਂ ਸਹਿਯੋਗੀ ਸਭਾ ਸੁਸਾਇਟੀਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ‘ਜਿਨ੍ਹਾਂ ਸਿੰਘਣੀਆਂ ਨੇ ਧਰਮ ਦੀ ਖ਼ਾਤਰ ਆਪਣੇ ਬੱਚਿਆਂ ਦੇ ਟੋਟੇ-ਟੋਟੇ ਕਰਵਾ ਕੇ ਗਲਾਂ ‘ਚ ਹਾਰ ਪਵਾਏ’ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 10 ਅਕਤੂਬਰ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ਵਿਖੇ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਪ੍ਰਧਾਨ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਨੇ ਦੱਸਿਆ ਕਿ ਸਵ: ਅਜਵਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ਮਹਾਨ ਕੀਰਤਨ ਦਰਬਾਰ ਕਰਵਾਉਣ ਦੀ ਪ੍ਰਥਾ ਨੂੰ ਅੱਗੇ ਤੋਰਦੇ ਹੋਏ ਇਸ ਸਾਲ ਵੀ ਇਹ ਮਹਾਨ ਕਾਰਜ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਸੰਤ-ਮਹਾਂਪੁਰਸ਼, ਸਿੱਖ ਪੰਥ ਦੇ ਮਹਾਨ ਕੀਰਤਨੀ ਜਥੇ, ਕਥਾਵਾਚਕ ਤੇ ਢਾਡੀ ਜਥੇ ਪਹੁੰਚ ਰਹੇ ਹਨ।

Ad Position 21
No active advertisement
ਅਜੀਤ ਡੈਸਕ 23-08-2026
ਹੁਸ਼ਿਆਰਪੁਰ, 22 ਅਗਸਤ (ਬਲਜਿੰਦਰਪਾਲ ਸਿੰਘ)- ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਇਲਾਕੇ ਦੀਆਂ ਸਹਿਯੋਗੀ ਸਭਾ ਸੁਸਾਇਟੀਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ‘ਜਿਨ੍ਹਾਂ ਸਿੰਘਣੀਆਂ ਨੇ ਧਰਮ ਦੀ ਖ਼ਾਤਰ ਆਪਣੇ ਬੱਚਿਆਂ ਦੇ ਟੋਟੇ-ਟੋਟੇ ਕਰਵਾ ਕੇ ਗਲਾਂ ‘ਚ ਹਾਰ ਪਵਾਏ’ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 10 ਅਕਤੂਬਰ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ਵਿਖੇ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਪ੍ਰਧਾਨ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਨੇ ਦੱਸਿਆ ਕਿ ਸਵ: ਅਜਵਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ਮਹਾਨ ਕੀਰਤਨ ਦਰਬਾਰ ਕਰਵਾਉਣ ਦੀ ਪ੍ਰਥਾ ਨੂੰ ਅੱਗੇ ਤੋਰਦੇ ਹੋਏ ਇਸ ਸਾਲ ਵੀ ਇਹ ਮਹਾਨ ਕਾਰਜ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਸੰਤ-ਮਹਾਂਪੁਰਸ਼, ਸਿੱਖ ਪੰਥ ਦੇ ਮਹਾਨ ਕੀਰਤਨੀ ਜਥੇ, ਕਥਾਵਾਚਕ ਤੇ ਢਾਡੀ ਜਥੇ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਕੀਰਤਨ ਦਰਬਾਰ ਕਰਵਾਉਣ ਤੋਂ ਪਹਿਲਾਂ ਪਿੰਡਾਂ ‘ਚ ਜਾ ਕੇ ਗੁਰਮਤਿ ਸਮਾਗਮ ਕਰਵਾਉਣ ਦੀ ਲੜੀ ਤਹਿਤ ਪਹਿਲਾ ਗੁਰਮਤਿ ਸਮਾਗਮ ਪਿੰਡ ਬੂਰੇ ਜੱਟਾਂ ਵਿਖੇ ਕਰਵਾਇਆ ਗਿਆ ਜਿਸ ‘ਚ ਭਾਈ ਸਤਿੰਦਰ ਸਿੰਘ ਆਲਮ, ਭਾਈ ਸੁਰਿੰਦਰਪਾਲ ਸਿੰਘ ਖ਼ਾਲਸਾ ਹਰਿਆਣਾ ਵਾਲਿਆਂ ਦੇ ਜਥਿਆਂ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਤੇ ਗਿਆਨੀ ਜਸਵਿੰਦਰ ਸਿੰਘ ਪਰਮਾਰ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸੁਸਾਇਟੀ ਵਲੋਂ ਧਾਰਮਿਕ ਲਿਟਰੇਚਰ ਅਤੇ ਕਲੰਡਰ ਵੀ ਸੰਗਤਾਂ ‘ਚ ਵੰਡੇ ਗਏ। ਇਸ ਮੌਕੇ ਭਾਈ ਅਕਬਰ ਸਿੰਘ, ਦਰਸ਼ਨ ਸਿੰਘ ਪਲਾਹਾ, ਭਾਈ ਸੁਰਿੰਦਰ ਸਿੰਘ, ਭਾਈ ਜਗਜੀਤ ਸਿੰਘ, ਨਰਿੰਦਰ ਸਿੰਘ, ਗੁਰਚਰਨ ਸਿੰਘ, ਇੰਦਰਬੀਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਦੇਸ਼ ਕਾਲਜ ਦੇ ਰੈੱਡ ਰਿਬਨ ਕਲੱਬ ਨੇ ਵਲੰਟੀਅਰਾਂ ਨੂੰ ਸਰਟੀਫਿਕੇਟ ਵੰਡੇ ਅਗਲੀ ਖ਼ਬਰ ਗਲੋਬਲ ਪਬਲਿਕ ਸਕੂਲ ਰੰਗਾਂ ਭੰਗਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24