ਡੀ. ਏ. ਸੰਬੰਧੀ ਹਾਈ ਕੋਰਟ ਦੇ ਫ਼ੈਸਲੇ ਨੂੰ ਸਰਕਾਰ ਤੁਰੰਤ ਲਾਗੂ ਕਰੇ - ਮੁਨੀਸ਼ ਚੱਢਾ
ਤਲਵਾੜਾ, 22 ਅਗਸਤ (ਮਹਿਤਾ)- ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ.
ਤਲਵਾੜਾ, 22 ਅਗਸਤ (ਮਹਿਤਾ)- ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਸਬੰਧੀ ਜੋ ਪੰਜਾਬ ਹਰਿਆਣਾ ਹਾਈਕੋਰਟ ਦੁਆਰਾ ਫ਼ੈਸਲਾ ਕੀਤਾ ਗਿਆ ਹੈ। ਇਸ ਫ਼ੈਸਲੇ ਨੂੰ ਪੰਜਾਬ ਸਰਕਾਰ ਤੁਰੰਤ ਲਾਗੂ ਕਰੇ ਤਾਂ ਕਿ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਬਕਾਏ ਡੀ. ਏ. ਮਿਲ ਸਕੇ। ਇਸ ਸਬੰਧੀ ਸੀਨੀਅਰ ਕਾਂਗਰਸੀ ਨੇਤਾ ਹਲਕਾ ਦਸੂਹਾ ਮੁਨੀਸ਼ ਚੱਢਾ ਐਮ. ਸੀ. ਨਗਰ ਕੌਂਸਲ ਤਲਵਾੜਾ ਨੇ ਆਪਣੇ ਤਲਵਾੜਾ ਸਥਿਤ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਸਮਾਂ ਬੰਦ ਕੀਤਾ ਹੈ। ਇਸ ਸਮੇਂ ਅਨੁਸਾਰ ਹੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਡੀ. ਏ. ਤੇ ਹੋਰ ਬਕਾਏ ਮਿਲ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਹਰ ਵਰਗ ਨੇ ਇਸ ਸਬੰਧ ’ਚ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ।