22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਖੜਕਾਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦੇ ਸਨਮਾਨ ਲਈ ਸਮਾਰੋਹ

ਹੁਸ਼ਿਆਰਪੁਰ, 22 ਅਗਸਤ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੜਕਾਂ ਦੇ ਵਿੱਦਿਅਕ ਅਤੇ ਹੋਰ ਗਤੀਵਿਧੀਆਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਮਾਰੋਹ ਕਰਵਾਇਆ ਗਿਆ। ਸਮਾਗਮ ਵਿੱਚ ਡਾ.

Ad Position 21
No active advertisement
ਅਜੀਤ ਡੈਸਕ 23-08-2026
ਹੁਸ਼ਿਆਰਪੁਰ, 22 ਅਗਸਤ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੜਕਾਂ ਦੇ ਵਿੱਦਿਅਕ ਅਤੇ ਹੋਰ ਗਤੀਵਿਧੀਆਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਮਾਰੋਹ ਕਰਵਾਇਆ ਗਿਆ। ਸਮਾਗਮ ਵਿੱਚ ਡਾ. ਵਿਜੇ ਕੁਮਾਰ ਸ਼ਰਮਾ ਤੇ ਸੁਮਨ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਜਮਾਤ ਅੱਠਵੀਂ, ਦੱਸਵੀਂ ਅਤੇ ਬਾਹਰਵੀਂ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਚਾਹਤ, ਯਾਨਵਿਕਾ, ਬਲਜੀਤ, ਡਿੰਪਲ, ਪਰਵੀਨ ਕੌਰ, ਪ੍ਰਭਲੀਨ, ਅਵਨੀ, ਮੰਨਤ, ਪਾਇਲ ਅਤੇ ਅਰਾਧਨਾ ਨੂੰ ਵੀ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਇਨਾਮ ਦਿੱਤੇ ਗਏ। ਡਾ. ਵਿਜੇ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ਵਿੱਚ ਅਧਿਆਪਕਾਂ ਅਤੇ ਮਾਪਿਆਂ ਦੀ ਮਹੱਤਵਪੂਰਨ ਭੂਮਿਕਾ ਹੁੰਦੀ ਹੈ ਤੇ ਹਰ ਵਿਦਿਆਰਥੀ ਨੂੰ ਆਪਣੇ ਟੀਚੇ ਪ੍ਰਾਪਤ ਕਰਨ ਲਈ ਨਿਰੰਤਰ ਯਤਨ ਕਰਦੇ ਰਹਿਣਾ ਚਾਹੀਦਾ ਹੈ। ਪ੍ਰਿੰਸੀਪਲ ਤਰਲੋਚਨ ਸਿੰਘ ਨੇ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦਾ ਮੰਚ ਸੰਚਾਲਨ ਵਿਜੇ ਕਲਸੀ ਵੱਲੋਂ ਕੀਤਾ ਗਿਆ। ਇਸ ਮੌਕੇ ਕੁਲਦੀਪ ਸਿੰਘ, ਜਸਪਾਲ ਸਿੰਘ, ਮਨਦੀਪ ਸਿੰਘ, ਪਰਮਿੰਦਰ ਸਿੰਘ, ਰਾਜੀਵ ਸ਼ਰਮਾ, ਰਵੀ ਕੁਮਾਰ, ਸੁਖਵੀਰ ਸਿੰਘ, ਮੀਨਾਕਸ਼ੀ, ਦਲਜੀਤ ਕਿੰਦ, ਨਿਧੀ ਸ਼ਰਮਾ, ਅਮਨਪ੍ਰੀਤ ਕੌਰ, ਸੁਸ਼ਮਾ ਦੇਵੀ, ਮੋਨਿਕਾ ਰਾਣਾ, ਸਨੇਹ ਲਤਾ, ਅਜੇ ਕੁਮਾਰ, ਰਮਣੀਕ ਸਿੰਘ ਘੁੰਮਣ, ਰਾਜਨ ਮਰਵਾਹਾ, ਮਨਜੀਤ ਸਿੰਘ, ਚਮਨ ਲਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ ਟਕਸਾਲੀ ਭਾਜਪਾ ਆਗੂ ਦਾ ਸਨਮਾਨ
Ad Position 24