22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ

ਹੁਸ਼ਿਆਰਪੁਰ, 22 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਚੱਬੇਵਾਲ ਵਿਧਾਨ ਸਭਾ ਹਲਕੇ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੇ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਵਿਕਾਸ ਪ੍ਰਾਜੈਕਟਾਂ ਦੇ ਕੰਮ ਦੀ ਰਫ਼ਤਾਰ ਹੋਰ ਤੇਜ਼ ਕਰਨ ਅਤੇ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਹਰ ਲਾਭਪਾਤਰੀ ਤੱਕ ਪੁੱਜਦਾ ਕਰਨ ਦੀ ਹਦਾਇਤ ਕੀਤੀ।

Ad Position 21
No active advertisement
ਅਜੀਤ ਡੈਸਕ 23-08-2026
ਹੁਸ਼ਿਆਰਪੁਰ, 22 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਚੱਬੇਵਾਲ ਵਿਧਾਨ ਸਭਾ ਹਲਕੇ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੇ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਵਿਕਾਸ ਪ੍ਰਾਜੈਕਟਾਂ ਦੇ ਕੰਮ ਦੀ ਰਫ਼ਤਾਰ ਹੋਰ ਤੇਜ਼ ਕਰਨ ਅਤੇ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਹਰ ਲਾਭਪਾਤਰੀ ਤੱਕ ਪੁੱਜਦਾ ਕਰਨ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਮੌਜੂਦਗੀ ਵਿਚ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਸਿੱਖਿਆ ਖੇਤਰ, ਪੇਂਡੂ ਵਿਕਾਸ ਅਤੇ ਸਮਾਜਿਕ ਸੁਰੱਖਿਆ ਨਾਲ ਸਬੰਧਿਤ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਸਬੰਧਿਤ ਅਧਿਕਾਰੀਆਂ ਨੂੰ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ਅਤੇ ਮਨਜ਼ੂਰ ਹੋ ਚੁੱਕੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਅਧਿਕਾਰੀਆਂ ਨੇ ਵਿਧਾਇਕ ਨੂੰ ਦੱਸਿਆ ਕਿ ਪੰਜ ਸਿੱਖਿਆ ਬਲਾਕਾਂ ਦੇ ਕੁੱਲ 19,772 ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਵਿਧਾਇਕ ਨੇ ਅਧਿਕਾਰੀਆਂ ਨੂੰ ਇਨ੍ਹਾਂ ਕੰਮਾਂ ਦੀ ਗੁਣਵੱਤਾ ਦਾ ਖ਼ਾਸ ਖ਼ਿਆਲ ਰੱਖਣ ਤੇ ਨਿਰਧਾਰਿਤ ਸਮੇਂ ਅੰਦਰ ਕੰਮ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਵਿਧਾਇਕ ਨੇ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਲਾਭ ਪ੍ਰਾਪਤ ਕਰਨ ਵਿਚ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣੀ ਚਾਹੀਦੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾਵੇ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਮੀਨਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਐਨ.ਪੀ.ਕੇ. ਖ਼ਾਦ ਦੀਆਂ ਵਧੀਆ ਕੀਮਤਾਂ ਤੋਂ ਕਿਸਾਨਾਂ ਨੂੰ ਰਾਹਤ ਦੇਣ ਲਈ ਕੇਂਦਰ ਸਰਕਾਰ ਖਾਦਾਂ ਦੀ ਸਬਸਿਡੀ ਵਧਾਏ - ਦੇਵੀਦਾ... ਅਗਲੀ ਖ਼ਬਰ ਏ.ਐੱਸ. ਸਕੂਲ ਮੁਕੇਰੀਆਂ ਵਿਖੇ ਸਾਇੰਸ ਕੁਇਜ਼ ਮੁਕਾਬਲਾ ਕਰਵਾਇਆ
Ad Position 24